NDRF ਜਵਾਨ ਦੀ ਟ੍ਰੇਨਿੰਗ ਦੌਰਾਨ ਗੰਗਾ ਨਦੀ ਦੇ ਤੇਜ਼ ਵਹਾਅ 'ਚ ਡੁੱਬਣ ਕਾਰਨ ਮੌਤ
Wednesday, Mar 29, 2023 - 02:26 AM (IST)
ਗੁਰਦਾਸਪੁਰ (ਹਰਜਿੰਦਰ ਗੋਰਾਇਆ, ਗੁਰਪ੍ਰੀਤ ਸਿੰਘ) : ਕਸਬਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਉਮਰਪੁਰਾ ਦੇ ਇਕ 37 ਸਾਲ ਦੇ ਨੌਜਵਾਨ ਦੀ ਪਟਨਾ ਸਾਹਿਬ ਵਿਖੇ ਪਾਣੀ ਦੇ ਤੇਜ਼ ਵਹਾਅ 'ਚ ਵਹਿ ਜਾਣ ਨਾਲ ਮੌਤ ਹੋ ਗਈ ਹੈ। ਜਿਵੇਂ ਹੀ ਇਹ ਖ਼ਬਰ ਉਸ ਦੇ ਪਿੰਡ ਪਹੁੰਚੀ ਤਾਂ ਪੂਰੇ ਪਿੰਡ ਵਿੱਚ ਸ਼ੌਕ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਘਰ ਰਿਸ਼ਤੇਦਾਰ ਅਤੇ ਪਿੰਡ ਦੇ ਲੋਕ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ, ਜਦੋਂ ਕਿ ਮ੍ਰਿਤਕ ਦੀ ਲਾਸ਼ ਪਿੰਡ ਪਹੁੰਚਣ 'ਤੇ ਦੁਪਹਿਰ ਬਾਅਦ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੂਰਬੀ ਕੈਰੇਬੀਅਨ 'ਚ 32 ਲੋਕਾਂ ਨੂੰ ਲਿਜਾ ਰਹੀ ਪਲਟੀ ਕਿਸ਼ਤੀ, 1 ਦੀ ਮੌਤ, 16 ਲਾਪਤਾ
ਜਵਾਨ ਪੁੱਤ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਜਗਨ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਦੀ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) 'ਚ ਪਟਨਾ ਸਾਹਿਬ ਵਿਖੇ ਟ੍ਰੇਨਿੰਗ ਚੱਲ ਰਹੀ ਸੀ। ਪਿਛਲੇ ਦਿਨੀਂ ਗੰਗਾ ਨਦੀ 'ਚ ਟ੍ਰੇਨਿੰਗ ਦੇ ਦੌਰਾਨ ਪਾਣੀ ਦੇ ਆਏ ਤੇਜ਼ ਵਹਾਅ ਕਾਰਨ ਉਨ੍ਹਾਂ ਦਾ ਬੇਟਾ ਵਹਿ ਗਿਆ, ਜਿਸ ਦੀ ਪਾਣੀ 'ਚ ਡੁੱਬ ਜਾਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਜਗਨ ਸਿੰਘ ਦੇ ਪਿਤਾ ਵੀ ਆਰਮੀ 'ਚ ਸੇਵਾ ਦੇ ਰਹੇ ਹਨ। ਜਗਨ ਸਿੰਘ ਸ਼ਾਦੀਸ਼ੁਦਾ ਸੀ ਅਤੇ ਉਨ੍ਹਾਂ ਦੀ ਇਕ ਬੇਟੀ ਵੀ ਹੈ। ਦੱਯਣਯੋਗ ਹੈ ਕਿ ਜਦੋਂ ਵੀ ਜਗਨ ਸਿੰਘ ਆਪਣੇ ਪਿੰਡ ਵਾਪਸ ਆਉਂਦਾ ਸੀ ਤਾਂ ਉਹ ਹਮੇਸ਼ਾ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਤ ਕਰਦਾ ਸੀ।
ਇਸ ਮੌਕੇ ਐੱਸਡੀਐੱਮ ਦੀਨਾਨਗਰ ਪਰਮਪ੍ਰੀਤ ਸਿੰਘ ਗੌਰਾਇਆ, ਏਸੀਪੀ ਅਦਿੱਤਿਆ ਵਾਰੀਅਰ, ਥਾਣਾ ਮੁਖੀ ਦੋਰਾਂਗਲਾ ਜਤਿੰਦਰਪਾਲ ਸਿੰਘ ਤੋਂ ਇਲਾਵਾ ਬੀਐੱਸਐੱਫ ਦੇ ਅਧਿਕਾਰੀ ਸਮੇਤ ਐੱਨਡੀਆਰਐੱਫ ਦੇ ਜਵਾਨ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।