ਸ਼ੀਤਮ ਸ਼ਰਮਾ ਐੱਨ. ਡੀ. ਵਾਈ. ਐੱਫ. ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

Saturday, Nov 17, 2018 - 06:47 PM (IST)

ਸ਼ੀਤਮ ਸ਼ਰਮਾ ਐੱਨ. ਡੀ. ਵਾਈ. ਐੱਫ. ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਫਤਿਹਗੜ੍ਹ ਸਾਹਿਬ : ਕਾਂਗਰਸ ਪਾਰਟੀ ਨਾਲ ਲੋਕਾਂ ਨੂੰ ਜੋੜਨ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਲਈ ਐੱਨ. ਡੀ. ਵਾਈ. ਐੱਫ. ਵਲੋਂ ਜ਼ਿਲਾ ਫਤਿਹਗੜ੍ਹ ਸਾਹਿਬ ਵਿਖੇ ਇਕ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਵਿਚ ਕੌਮੀ ਸਰਪ੍ਰਸਤ ਕੁਲਦੀਪ ਸਿੰਘ ਸਿੱਧੂਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਕੁਲਦੀਪ ਸਿੰਘ ਦੀ ਅਗਵਾਈ ਵਿਚ ਸ਼ੀਤਲ ਸ਼ਰਮਾ ਨੂੰ ਐੱਨ. ਡੀ. ਵਾਈ. ਐੱਫ. ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। 
ਬੈਠਕ ਦੌਰਾਨ ਸਿੱਧੂਪੁਰ ਨੇ ਕਿਹਾ ਕਿ ਐੱਨ. ਡੀ. ਵਾਈ. ਐੱਫ. ਸੰਸਥਾ ਦਾ ਮੁੱਖ ਉਦੇਸ਼ ਸਮਾਜ ਵਿਚ ਭਾਈਚਾਰੇ ਨੂੰ ਮਜ਼ਬੂਤ ਕਰਨਾ ਹੈ ਤਾਂ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਾਪਤ ਹੋ ਸਕਣ ਕਿਉਂਕਿ ਅੱਜ ਲੋਕਾਂ ਨੂੰ ਸਰਕਾਰੀ ਸਿਵਲ ਹਸਪਤਾਲ, ਪਸ਼ੂ ਹਸਪਤਾਲ, ਸਬ ਤਹਿਸੀਲ ਦੇ ਦਫਤਰ ਆਦਿ ਸਹੂਲਤਾਂ ਦੀ ਲੋੜ ਹੈ, ਜਿਸ ਨੂੰ ਕਾਂਗਰਸ ਵਲੋਂ ਪੂਰਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸਿੱਧੂਪੁਰ ਨੇ ਨਵ-ਨਿਯੁਕਤ ਜਨਰਲ ਸਕੱਤਰ ਸ਼ੀਤਲ ਸ਼ਰਮਾ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।


Related News