ਖੇਤਾਂ ’ਚ ਅੱਗ ਲੱਗਣ ਨਾਲ ਕਰੀਬ 40 ਏਕੜ ਕਣਕ ਸੜੀ
Sunday, Apr 27, 2025 - 10:56 AM (IST)

ਬਟਾਲਾ (ਸਾਹਿਲ)-ਖੇਤਾਂ ’ਚ ਅੱਗ ਲੱਗਣ ਨਾਲ ਕਰੀਬ 40 ਏਕੜ ਕਣਕ ਦੇ ਸੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਬੀਤੇ ਦਿਨ ਬਾਅਦ ਦੁਪਹਿਰ ਸਾਢੇ 4 ਵਜੇ ਦੇ ਕਰੀਬ ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਘੁਮਾਣ ਦੇ ਖੇਤਾਂ ’ਚ ਕਣਕ ਦੀ ਫਸਲ ਨੂੰ ਅੱਗ ਲੱਗ ਗਈ, ਜਿਸ ਨਾਲ 35 ਤੋਂ 40 ਏਕੜ ਦੇ ਕਰੀਬ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ- ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
ਕਣਕ ਨੂੰ ਲੱਗੀ ਅੱਗ ਦੇਖ ਕੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਮੌਕੇ ’ਤੇ ਪਹੁੰਚੇ ਅਤੇ ਅੱਗ ਨੂੰ ਬੁਝਾਉਣ ਲਈ ਕਾਫੀ ਜੱਦੋ-ਜਹਿਦ ਕੀਤੀ ਪਰ ਅੱਗ ’ਤੇ ਕਾਬੂ ਨਾ ਪੈਂਦਾ ਦੇਖ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਲੋਕਾਂ ਵੱਲੋਂ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਘਟਨਾ ਵਾਲੀ ਜਗ੍ਹਾ ’ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗੇ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਉਧਰ, ਇਹ ਵੀ ਪਤਾ ਲੱਗਾ ਹੈ ਕਿ ਥਾਣਾ ਘੁਮਾਣ ਦੀ ਪੁਲਸ ਵੀ ਮੌਕੇ ’ਤੇ ਪਹੁੰਚੀ ਹੋਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਲਾਪਰਵਾਹੀ, ਫਾਟਕ ਖੁੱਲ੍ਹਾ ਤੇ ਉਪਰੋਂ ਆ ਗਈ ਟਰੇਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8