ਚੰਗੇ ਸਮਾਜ ਦੇ ਨਿਰਮਾਣ ਲਈ ਨੌਜਵਾਨਾਂ ’ਚ ਨੈਤਿਕ ਮੁੱਲਾਂ ਨੂੰ ਵਿਕਸਤ ਕਰਨ ਦੀ ਲੋੜ : ਬੀਬੀ ਜਗੀਰ ਕੌਰ

Wednesday, Aug 11, 2021 - 02:40 PM (IST)

ਲੁਧਿਆਣਾ (ਵਿੱਕੀ) : ਵਿਦਿਅਕ ਸੰਸਥਾਵਾਂ ਦੀ ਵਰਤਮਾਨ ਸਥਿਤੀ ਅਤੇ ਆਉਣ ਵਾਲੇ ਭਵਿੱਖ ’ਤੇ ਚਰਚਾ ਕਰਨ ਲਈ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਚ ਇਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ’ਚ ਐੱਸ. ਜੀ. ਪੀ. ਸੀ. ਅਧੀਨ ਕਾਲਜਾਂ ਦੇ ਪ੍ਰਿੰਸੀਪਲ, ਧਰਮ ਪ੍ਰਚਾਰ ਸੰਮਤੀ ਦੇ ਪ੍ਰਚਾਰਕਾਂ ਅਤੇ ਪ੍ਰਮੁੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੇ ਹਿੱਸਾ ਲਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਰੀਆਂ ਵਿਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਸਹੀ ਮਾਰਗ ਦਰਸ਼ਨ, ਪ੍ਰੇਰਣਾ ਅਤੇ ਕੈਰੀਅਰ ਕੌਸ਼ਲ ਮਿਲ ਸਕੇ। ਨਾਲ ਹੀ ਉਨ੍ਹਾਂ ਨੇ ਇਕ ਚੰਗੇ ਸਮਾਜ ਦੇ ਨਿਰਮਾਣ ਲਈ ਨੌਜਵਾਨਾਂ ਵਿਚ ਨੈਤਿਕ ਮੁੱਲਾਂ ਨੂੰ ਵਿਕਸਤ ਕਰਨ ਦੀ ਸਖ਼ਤ ਲੋੜ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਦੀਆਂ ਸੰਸਥਾਵਾਂ ਵਿਚ ਜ਼ਰੂਰੀ ਬੁਨਿਆਦੀ ਢਾਂਚੇ ਦੀ ਕੋਈ ਕਮੀ ਨਹੀਂ ਹੈ ਸਗੋਂ ਅਤੇ ਸੁਵਿਧਾਵਾਂ ਵਿਚ ਸੁਧਾਰ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਦਿੱਲੀ ਕਮੇਟੀ ਨੇ 125 ਬੈੱਡਾਂ ਦੇ ਹਸਪਤਾਲ ਦੀ ਰਾਹ ’ਚ ਸਰਨਾ ਵੱਲੋਂ ਅੜਿੱਕੇ ਡਾਹੁਣ ਦੇ ਮਾਮਲੇ ’ਚ ਦਖਲ ਮੰਗਿਆ

ਹਰਜਿੰਦਰ ਸਿੰਘ ਧਾਮੀ ਮੁੱਖ ਸਕੱਤਰ, ਐੱਸ. ਜੀ. ਪੀ. ਸੀ. ਨੇ ਸੰਬੋਧਨ ਕਰਦਿਆਂ ਸਿੱਖ ਸੰਸਥਾਵਾਂ ਬਾਰੇ ਲੋਕਾਂ ਦੇ ਮਨਾਂ ਵਿਚ ਸਕਾਰਾਤਮਕਤਾ ਲਿਆਉਣ ਦੀ ਗੱਲ ’ਤੇ ਜ਼ੋਰ ਦਿੱਤਾ। ਇਸ ਮੌਕੇ ਗੁਰਚਰਨ ਸਿੰਘ ਗਰੇਵਾਲ, ਮੈਂਬਰ ਐੱਸ. ਜੀ. ਪੀ. ਸੀ. ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਸਕੂਲ-ਕਾਲਜਾਂ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਸਿੱਖਿਆ ਦੇ ਪੱਧਰ ਨੂੰ ਉੱਪਰ ਚੁੱਕਣ ਦੇ ਤਰੀਕਿਆਂ ’ਤੇ ਵਿਚਾਰ ਕਰਨ ਲਈ ਧਾਰਮਿਕ ਹਸਤੀਆਂ ਅਤੇ ਵਿਦਵਾਨਾਂ ਵੱਲੋਂ ਇਕ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਵਿਚ ਸੁਖਮਿੰਦਰ ਸਿੰਘ, ਸਿੱਖਿਆ ਸਕੱਤਰ, ਐੱਸ. ਜੀ. ਪੀ. ਸੀ., ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਨਿਰਦੇਸ਼ਕ, ਇੰਦਰਪਾਲ ਸਿੰਘ ਅਤੇ ਡਾ. ਸਹਿਜਪਾਲ ਸਿੰਘ, ਪ੍ਰਿੰਸੀਪਲ, ਜੀ. ਐੱਨ. ਈ. ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਪ੍ਰੋਗਰਾਮ ਵਿਚ ਐੱਨ. ਐੱਸ. ਈ. ਟੀ. ਦੇ ਟਰੱਸਟੀ ਮਹੇਸ਼ਇੰਦਰ ਗਰੇਵਾਲ ਹਰਭਜਨ ਸਿੰਘ ਗਿੱਲ ਸਮੇਤ ਐੱਸ. ਜੀ. ਪੀ. ਸੀ. ਦੇ ਵੱਖ-ਵੱਖ ਮੈਂਬਰਾਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੀਤੇ ਜਾ ਰਹੇ ਵਾਅਦਿਆਂ ਦੀ ਚਾਰ ਖੱਬੇ ਪੱਖੀਆਂ ਪਾਰਟੀਆਂ ਵਲੋਂ ਨਿੰਦਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


Anuradha

Content Editor

Related News