ਹੁਣ ਨੀਰਜ ਬਵਾਨਾ ਗੈਂਗ ਦਾ ਐਲਾਨ, 2 ਦਿਨਾਂ 'ਚ ਲਵਾਂਗੇ 'ਸਿੱਧੂ ਮੂਸੇਵਾਲਾ' ਦੇ ਕਤਲ ਦਾ ਬਦਲਾ

Wednesday, Jun 01, 2022 - 10:01 AM (IST)

ਹੁਣ ਨੀਰਜ ਬਵਾਨਾ ਗੈਂਗ ਦਾ ਐਲਾਨ, 2 ਦਿਨਾਂ 'ਚ ਲਵਾਂਗੇ 'ਸਿੱਧੂ ਮੂਸੇਵਾਲਾ' ਦੇ ਕਤਲ ਦਾ ਬਦਲਾ

ਨਵੀਂ ਦਿੱਲੀ (ਇੰਟ.) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਇਕ ਵਾਰ ਮੁੜ ਪੰਜਾਬ 'ਚ ਗੈਂਗਵਾਰ ਸ਼ੁਰੂ ਹੋਣ ਦਾ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ। ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਨੀਰਜ ਬਵਾਨਾ ਗੈਂਗ ਵੀ ਮੈਦਾਨ 'ਚ ਆ ਗਿਆ ਹੈ, ਜਿਸ ਨੇ ਇਕ ਫੇਸਬੁੱਕ ਪੋਸਟ 'ਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕਰਦੇ ਹੋਏ ਧਮਕੀ ਦਿੱਤੀ ਹੈ ਕਿ ਉਹ 2 ਦਿਨਾਂ ਅੰਦਰ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਦੱਸ ਦੇਈਏ ਕਿ ਨੀਰਜ ਬਵਾਨਾ ਦਾ ਨਾਂ ਹੁਣੇ ਜਿਹੇ ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ ’ਚ ਚਰਚਾ 'ਚ ਰਿਹਾ ਸੀ। ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਨੀਰਜ ਬਵਾਨਾ ਜੇਲ੍ਹ ਦੇ ਅੰਦਰੋਂ ਹੀ ਗੈਂਗ ਚਲਾ ਰਿਹਾ ਹੈ।

ਇਹ ਵੀ ਪੜ੍ਹੋ : ਬਿੰਦਰਖੀਆ ਤੋਂ ਬਾਅਦ 'ਮੂਸੇਵਾਲਾ' ਨੂੰ ਵੀ ਪਹਿਲਾਂ ਹੋ ਗਿਆ ਸੀ ਆਖ਼ਰੀ ਸਮੇਂ ਦਾ ਅੰਦਾਜ਼ਾ
ਕੌਣ ਹੈ ਨੀਰਜ ਬਵਾਨਾ
ਨੀਰਜ ਬਵਾਨਾ ਦਿੱਲੀ ਦਾ ਰਹਿਣ ਵਾਲਾ ਹੈ। ਉਸ 'ਤੇ ਕਤਲ, ਡਕੈਤੀ, ਲੁੱਟ-ਖੋਹ, ਫਿਰੌਤੀ ਸਮੇਤ ਸੰਗੀਨ ਅਪਰਾਧ ਦੇ ਕਈ ਮਾਮਲੇ ਦਰਜ ਹਨ। ਉਹ ਇਸ ਸਮੇਂ ਤਿਹਾੜ ਜੇਲ੍ਹ 'ਚ ਬੰਦ ਹੈ। ਨੀਰਜ ਦੀ ਗੈਂਗ 'ਚ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕਈ ਬਦਮਾਸ਼ ਸ਼ਾਮਲ ਹਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਦੋਸਤਾਂ ਦੇ ਸਰੀਰ 'ਤੇ ਕਈ ਫੈਕਚਰ, ਐਮਰਜੈਂਸੀ ਦੇ ਬਾਹਰ ਵਧਾਈ ਗਈ ਸੁਰੱਖਿਆ
ਗਾਇਕ ਮੀਕਾ ਦੀ ਸੁਰੱਖਿਆ ਵਧੀ
ਉਧਰ ਜੋਧਪੁਰ ਵਿਚ ਗਾਇਕ ਮੀਕਾ ਸਿੰਘ ਦੀ ਪੁਲਸ ਸੁਰੱਖਿਆ ਵਧਾ ਦਿੱਤੀ ਗਈ ਹੈ। ਮੀਕਾ ਇਨ੍ਹੀਂ ਦਿਨੀਂ ਜੋਧਪੁਰ ਵਿਚ ਰਿਐਲਿਟੀ ਸ਼ੋਅ ਦੀ ਸ਼ੂਟਿੰਗ ਕਰ ਰਹੇ ਹਨ। ਸੋਮਵਾਰ ਦੇਰ ਰਾਤ ਮੀਕਾ ਦੇ ਹੋਟਲ ਵਿਚ 50 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ। ਇਸ ਤੋਂ ਇਲਾਵਾ ਡਰੋਨ ਰਾਹੀਂ ਹੋਟਲ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਹਫ਼ਤੇ 'ਚ ਦੂਜੀ ਵਾਰ ਸੁਰਖੀਆਂ 'ਚ 'ਜ਼ਿਲ੍ਹਾ ਮਾਨਸਾ'
ਗਾਇਕ ਮਨਕੀਰਤ ਨੇ ਪੁਲਸ ਤੋਂ ਸੁਰੱਖਿਆ ਮੰਗੀ
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੇ ਗੈਂਗ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਅਤੇ ਉਸ ਤੋਂ ਬਾਅਦ ਇਸ ਦਾ ਬਦਲਾ ਲੈਣ ਲਈ ਬੰਬੀਹਾ ਗਰੁੱਪ ਰਾਹੀਂ ਗਾਇਕ ਮਨਕੀਰਤ ਔਲਖ ਨੂੰ ਧਮਕੀ ਦੇਣ ਤੋਂ ਬਾਅਦ ਪੰਜਾਬ ਪੁਲਸ ਦੇ ਸਾਹ ਫੁਲ ਗਏ ਹਨ। ਪਤਾ ਲੱਗਾ ਹੈ ਕਿ ਸੋਸ਼ਲ ਮੀਡੀਆ ’ਤੇ ਧਮਕੀ ਦਾ ਪਤਾ ਲੱਗਣ ਤੋਂ ਬਾਅਦ ਮਨਕੀਰਤ ਔਲਖ ਵੱਲੋਂ ਵੀ ਪੰਜਾਬ ਪੁਲਸ ਤੋਂ ਸੁਰੱਖਿਆ ਦੀ ਮੰਗ ਕੀਤੀ ਗਈ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News