'ਖਾਲਸਾ ਸਾਜਨਾ ਦਿਹਾੜੇ' 'ਤੇ ਨੀਰੂ ਬਾਜਵਾ ਤੇ ਸੁਖਸ਼ਿੰਦਰ ਸ਼ਿੰਦਾ ਨੇ ਸਾਂਝੀ ਕੀਤੀ ਖ਼ਾਸ ਪੋਸਟ, ਲੋਕਾਂ ਨੂੰ ਦਿੱਤੀਆਂ ਵਧਾ

04/13/2021 12:56:09 PM

ਚੰਡੀਗੜ੍ਹ (ਬਿਊਰੋ) - ਵਿਸਾਖੀ ਦਾ ਤਿਉਹਾਰ ਦੇਸ਼ ਭਰ 'ਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪੋ-ਆਪਣੇ ਅੰਦਾਜ਼ 'ਚ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਤਸਵੀਰ 'ਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੌਰ ਸਾਹਿਬ ਕਰਦੇ ਹੋਏ ਨਜ਼ਰ ਆ ਰਹੇ ਹਨ। ਤਸਵੀਰ 'ਚ ਉਨ੍ਹਾਂ ਦੀ ਧੀ ਵੀ ਨਜ਼ਰ ਆ ਰਹੀ ਹੈ। 

 
 
 
 
 
 
 
 
 
 
 
 
 
 
 
 

A post shared by Neeru Bajwa (@neerubajwa)

ਦੱਸ ਦਈਏ ਕਿ ਅੱਜ ਖਾਲਸੇ ਦੀ ਸਾਜਨਾ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ 'ਚ ਵੀ ਧਾਰਮਿਕ ਸਮਾਗਮਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ 'ਚ ਨਜ਼ਰ ਆਉਣ ਵਾਲੀ ਹੈ। ਉਹ 'ਕਲੀ ਜੋਟਾ' ਫ਼ਿਲਮ 'ਚ ਸਤਿੰਦਰ ਸਰਤਾਜ ਦੇ ਨਾਲ ਦਿਖਾਈ ਦਵੇਗੀ, ਜਦੋਂ ਕਿ ਗਿੱਪੀ ਗਰੇਵਾਲ ਨਾਲ ਉਹ 'ਪਾਣੀ 'ਚ ਮਧਾਣੀ' ਫ਼ਿਲਮ 'ਚ ਨਜ਼ਰ ਆਵੇਗੀ। 

PunjabKesari
ਉਥੇ ਹੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ ਕਿ 'ਵਿਸਾਖੀ ਦੀਆਂ ਲੱਖ ਲੱਖ ਵਧਾਈਆਂ, ਵਾਹਿਗੁਰੂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਇਸ ਪਾਵਨ ਦਿਹਾੜੇ ਦੇ ਮੌਕੇ 'ਤੇ ਖੁਸ਼ੀਆਂ, ਅਨੰਦ, ਸੰਤੋਖ ਅਤੇ ਸਦੀਵੀ ਸ਼ਾਂਤੀ ਬਖਸ਼ੇ।'

PunjabKesari
ਦੱਸ ਦਈਏ ਕਿ ਵਿਸਾਖੀ ਵਾਲੇ ਦਿਨ ਹੀ ਦਸਵੇਂ ਪਾਤਸ਼ਾਹਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਗਾਇਕ ਸੁਖਸ਼ਿੰਦਰ ਸ਼ਿੰਦਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਵਿਸਾਖੀ ਦੇ ਇਸ ਤਿਉਹਾਰ ਮੌਕੇ 'ਤੇ ਉਨ੍ਹਾਂ ਨੇ ਇਸ ਧਾਰਮਿਕ ਗੀਤ ਨੂੰ ਸਾਂਝਾ ਕਰਦੇ ਹੋਏ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।

 
 
 
 
 
 
 
 
 
 
 
 
 
 
 
 

A post shared by Sukshinder Shinda (@sukshindershinda)


sunita

Content Editor

Related News