ਮੰਦਭਾਗੀ ਖ਼ਬਰ ; 2017 ਦੇ NEET ਟਾਪਰ ਦੀ ਭੇਤਭਰੇ ਹਾਲਾਤਾਂ ''ਚ ਹੋ ਗਈ ਮੌਤ
Monday, Sep 16, 2024 - 09:20 AM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ)- ਸ੍ਰੀ ਮੁਕਤਸਰ ਸਾਹਿਬ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੀਟ ਪ੍ਰੀਖਿਆ 2017 'ਚ ਟਾਪ ਕਰਨ ਵਾਲੇ ਨਵਦੀਪ ਸਿੰਘ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਰ ਨਵਦੀਪ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦਾ ਵਿਦਿਆਰਥੀ ਸੀ ਤੇ ਉਸ ਨੇ ਸਾਲ 2017 ਦੀ ਨੀਟ ਪ੍ਰੀਖਿਆ 'ਚ ਟਾਪ ਕੀਤਾ ਸੀ। ਉਹ ਹੁਣ ਮੌਲਾਨਾ ਆਜ਼ਾਦ ਕਾਲਜ, ਨਵੀਂ ਦਿੱਲੀ ਵਿਖੇ ਐੱਮ.ਡੀ. ਰੇਡੀਓ ਡਾਇਗਨਾਜ਼ (ਦੂਜੇ ਸਾਲ) ਦੀ ਪੜ੍ਹਾਈ ਕਰ ਰਿਹਾ ਸੀ।
ਉਸ ਦੇ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਉਸ ਦੀ ਅਚਾਨਕ ਸ਼ੱਕੀ ਹਾਲਾਤਾਂ 'ਚ ਹੋਈ ਮੌਤ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ ਹੈ। ਸੂਤਰਾਂ ਮੁਤਾਬਕ ਉਸ ਨੇ ਖ਼ੁਦਕੁਸ਼ੀ ਕੀਤੀ ਹੈ, ਪਰ ਫਿਲਹਾਲ, ਕਿਸੇ ਪੁੱਛ-ਪੜਤਾਲ ਤੋਂ ਬਿਨਾਂ ਕੁਝ ਵੀ ਕਹਿਣਾ ਸਹੀ ਨਹੀਂ ਹੋਵੇਗਾ।
ਇਹ ਵੀ ਪੜ੍ਹੋ- ਰੋਜ਼ੀ-ਰੋਟੀ ਕਮਾਉਣ ਗਏ ਨਾਲ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਹੋਵੇਗੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e