ਸਿੱਖਾਂ ਨਾਲ ਪੰਗਾ ਲੈ ਕੇ ਕਸੂਤਾ ਫਸਿਆ ਨੀਟੂ ਸ਼ਟਰਾਂਵਾਲਾ, ਕੰਨਾਂ ਨੂੰ ਹੱਥ ਲਾ ਮੰਗੀ ਮੁਆਫੀ (ਵੀਡੀਓ)

07/24/2020 7:04:16 PM

ਜਲੰਧਰ (ਵਰੁਣ)— ਆਪਣੀਆਂ ਹਰਕਤਾਂ ਕਰਕੇ ਵਿਵਾਦਾਂ 'ਚ ਰਹਿਣ ਵਾਲੇ ਨੀਟੂ ਸ਼ਟਰਾਂਵਾਲਾ ਵੱਲੋਂ ਇਕ ਇੰਟਰਵਿਊ ਦੌਰਾਨ ਗੁਰਬਾਣੀ ਦੀਆਂ ਪੰਕਤੀਆਂ ਦਾ ਗਲਤ ਉਚਾਰਨ ਕੀਤਾ ਗਿਆ ਸੀ। ਨੀਟੂ ਵੱਲੋਂ ਗੁਰਬਾਣੀ ਦੀਆਂ ਪੰਕਤੀਆਂ ਦਾ ਗਲਤ ਉਚਾਰਨ ਕਰਨ 'ਤੇ ਨਕੋਦਰ ਦੀ ਸਤਿਕਾਰ ਕਮੇਟੀ ਵੱਲੋਂ ਉਸ ਖ਼ਿਲਾਫ਼ ਥਾਣਾ ਨੰਬਰ-8 'ਚ ਸ਼ਿਕਾਇਤ ਦਿੱਤੀ ਗਈ ਹੈ ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਨੀਟੂ ਸ਼ਟਰਾਂਵਾਲਾ ਖੁਦ ਦੀ ਟੀ. ਆਰ. ਪੀ. ਵਧਾਉਣ ਲਈ ਅਕਸਰ ਕੋਈ ਨਾ ਕੋਈ ਵਿਵਾਦਿਤ ਗੱਲ ਕਰਦਾ ਹੈ ਪਰ ਗੁਰਬਾਣੀ ਦੀਆਂ ਪੰਕਤੀਆਂ ਦਾ ਗਲਤ ਉਚਾਰਨ ਕਰਨਾ ਸਹਿਣ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ:  ਬਾਦਲਾਂ ਨੂੰ ਵੱਡਾ ਝਟਕਾ, ਸੀਨੀਅਰ ਆਗੂ ਰਣਜੀਤ ਸਿੰਘ ਤਲਵੰਡੀ ਢੀਂਡਸਾ ਧੜੇ 'ਚ ਹੋਏ ਸ਼ਾਮਲ

PunjabKesari

ਜਿਉਂ ਹੀ ਥਾਣਾ-8 'ਚ ਸ਼ਿਕਾਇਤ ਆਈ ਤਾਂ ਪੁਲਸ ਨੀਟੂ ਸ਼ਟਰਾਂਵਾਲਾ ਦੇ ਘਰ ਪਹੁੰਚ ਗਈ। ਨੀਟੂ ਨੂੰ ਜਦੋਂ ਉਸ ਖ਼ਿਲਾਫ਼ ਸ਼ਿਕਾਇਤ ਦਰਜ ਹੋਣ ਬਾਰੇ ਪਤਾ ਲੱਗਾ ਤਾਂ ਉਹ ਆਪਣੀ ਮਾਤਾ, ਪਤਨੀ ਅਤੇ ਬੱਚਿਆਂ ਨੂੰ ਲੈ ਕੇ ਆਟੋ 'ਚ ਬਹਿ ਕੇ ਥਾਣੇ ਪਹੁੰਚ ਗਿਆ। ਸ਼ਿਕਾਇਤ ਦਰਜ ਕਰਵਾਉਣ ਵਾਲਿਆਂ ਨੇ ਨੀਟੂ ਦੀ ਇਸ ਹਰਕਤ ਦੀ ਕਾਫ਼ੀ ਨਿੰਦਾ ਕੀਤੀ। ਨੀਟੂ ਹੱਥ ਜੋੜ ਕੇ ਸ਼ਿਕਾਇਤਕਰਤਾਵਾਂ ਕੋਲੋਂ ਮੁਆਫੀ ਮੰਗਦਾ ਰਿਹਾ ਪਰ ਪਹਿਲਾਂ ਤਾਂ ਉਨ੍ਹਾਂ ਲੋਕਾਂ ਨੇ ਸਖਤ ਐਕਸ਼ਨ ਲੈਣ ਦੀ ਗੱਲ ਕਹੀ।
ਇਹ ਵੀ ਪੜ੍ਹੋ: ਢੀਂਡਸਾ ਨੂੰ ਨਹੀਂ ਕੈਪਟਨ ਦੇ ਹੁਕਮਾਂ ਦੀ ਪਰਵਾਹ, ਸ਼ਕਤੀ ਪ੍ਰਦਰਸ਼ਨ ''ਚ ਭੁੱਲੇ ਕੋਰੋਨਾ ਨਿਯਮ (ਵੀਡੀਓ)

PunjabKesari

ਨੀਟੂ ਸ਼ਟਰਾਂਵਾਲਾ ਨੇ ਸ਼ਿਕਾਇਤਕਰਤਾਵਾਂ ਨੂੰ ਭਰੋਸਾ ਦਿੱਤਾ ਕਿ ਉਹ ਭਵਿੱਖ 'ਚ ਅਜਿਹੀ ਗਲਤੀ ਨਹੀਂ ਕਰੇਗਾ। ਨੀਟੂ ਦੀ ਆਰਥਿਕ ਹਾਲਤ ਨੂੰ ਵੇਖਦੇ ਸ਼ਿਕਾਇਤਕਰਤਾਵਾਂ ਨੇ ਉਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ 'ਚ ਉਸ ਨੇ ਅਜਿਹੀ ਗਲਤੀ ਕੀਤੀ ਤਾਂ ਉਹ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਗੇ। ਥਾਣਾ ਨੰਬਰ-8 ਦੇ ਇੰਚਾਰਜ ਸੁਖਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਪਰ ਨੀਟੂ ਨੇ ਥਾਣੇ 'ਚ ਹੀ ਸ਼ਿਕਾਇਤਕਰਤਾਵਾਂ ਕੋਲੋਂ ਮੁਆਫੀ ਮੰਗ ਲਈ, ਜਿਸ 'ਤੇ ਉਨ੍ਹਾਂ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ, ਜਿਸ ਕਾਰਨ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪ੍ਰੇਮਿਕਾ ਦੀ ਜ਼ਿੱਦ, ਪ੍ਰੇਮੀ ਦੇ ਘਰ ਬਾਹਰ ਲਾਇਆ ਧਰਨਾ, 'ਮੇਰਾ ਇਹਦੇ ਨਾਲ ਵਿਆਹ ਕਰਵਾਓ' (ਵੀਡੀਓ)

PunjabKesari
ਜ਼ਿਕਰਯੋਗ ਹੈ ਕਿ ਕੋਰੋਨਾ ਦੀ ਦਵਾਈ ਬਣਾਉਣ ਦੀ ਅਫਵਾਹ ਉਡਾਉਣ 'ਤੇ ਵੀ ਨੀਟੂ ਕਾਨੂੰਨੀ ਸ਼ਿਕੰਜੇ ਵਿਚ ਫਸ ਗਿਆ ਸੀ, ਜਿਸ ਨੂੰ ਕੁਝ ਦਿਨ ਜੇਲ 'ਚ ਵੀ ਬਿਤਾੳੁਣੇ ਪਏ ਸਨ। ਅਜਿਹੀਆਂ ਹਰਕਤਾਂ ਕਾਰਨ ਨੀਟੂ ਅਕਸਰ ਵਿਵਾਦਾਂ 'ਚ ਘਿਰਿਆ ਰਹਿੰਦਾ ਹੈ।
​​​​​​​ਇਹ ਵੀ ਪੜ੍ਹੋ​​​​​​​: ਪੰਜਾਬੀ ਵਿਸ਼ੇ ਖ਼ਿਲਾਫ਼ ਪੰਜਾਬ ਵਕਫ ਬੋਰਡ ਵੱਲੋਂ ਪਾਸ ਕੀਤਾ ਮਤਾ ਕੈਪਟਨ ਨੇ ਕੀਤਾ ਰੱਦ

PunjabKesari


shivani attri

Content Editor

Related News