ਨਾਪਾਕ ਹਰਕਤਾਂ ਤੋਂ ਪਾਕਿਸਤਾਨ ਨਹੀਂ ਆ ਰਿਹਾ ਬਾਜ਼, ਭਾਰਤੀ ਸਰਹੱਦ ’ਚ ਮੁੜ ਦਾਖ਼ਲ ਹੋਇਆ ਡ੍ਰੋਨ

Sunday, Jun 11, 2023 - 07:14 PM (IST)

ਤਰਨਤਾਰਨ (ਰਮਨ)-ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਮੌਜੂਦ ਕਿਸਾਨ ਦੀ ਜ਼ਮੀਨ ’ਚ ਡਿੱਗੇ ਪਏ ਪਾਕਿਸਤਾਨੀ ਡ੍ਰੋਨ ਨੂੰ ਪੁਲਸ ਅਤੇ ਬੀ. ਐੱਸ. ਐੱਫ. 103 ਬਟਾਲੀਅਨ ਦੇ ਸਾਂਝੇ ਆਪ੍ਰੇਸ਼ਨ ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਪੈਂਦੇ ਬੀ. ਓ. ਪੀ. ਵਾਂ ਤਾਰਾ ਸਿੰਘ ਇਲਾਕੇ ਵਿਚ ਡਿੱਗੇ ਪਏ ਡ੍ਰੋਨ ਨੂੰ ਬਰਾਮਦ ਕੀਤਾ ਗਿਆ ਹੈ, ਜਿਸ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : 9 ਦਿਨ ਪਹਿਲਾਂ ਹੋਇਆ ਸੀ ਵਿਆਹ, ਚਿੱਟੇ ਨੇ ਲਈ ਨੌਜਵਾਨ ਦੀ ਜਾਨ

ਜ਼ਿਕਰਯੋਗ ਹੈ ਕਿ ਬੀਤੀ 9 ਜੂਨ ਦੀ ਰਾਤ ਨੂੰ ਪਾਕਿਸਤਾਨੀ ਡ੍ਰੋਨ ਵੱਲੋਂ ਇਸ ਇਲਾਕੇ ’ਚ ਦਸਤਕ ਦਿੱਤੀ ਗਈ ਸੀ। ਜਿਸ ਸਬੰਧੀ ਪੁਲਸ ਨੇ ਥਾਣਾ ਖਾਲੜਾ ਵਿਖੇ ਬੀ. ਐੱਸ. ਐੱਫ. ਦੀ 103 ਬਟਾਲੀਅਨ ਦੇ ਕੰਪਨੀ ਕਮਾਂਡਰ ਸੰਜੇ ਕੁਮਾਰ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਸੀ। ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਡ੍ਰੋਨ ਦੀ ਬਰਾਮਦਗੀ ਤੋਂ ਬਾਅਦ ਇਲਾਕੇ ’ਚ ਤਲਾਸ਼ੀ ਮੁਹਿੰਮ ਜਾਰੀ ਹੈ।


Manoj

Content Editor

Related News