ਜਲੰਧਰ ਵਾਸੀਆਂ ਲਈ ਰਾਹਤ ਦੀ ਖਬਰ, 236 ਲੋਕਾਂ ਦੀ 'ਕੋਰੋਨਾ' ਰਿਪੋਰਟ ਆਈ ਨੈਗੇਟਿਵ

04/27/2020 3:10:10 PM

ਜਲੰਧਰ (ਰੱਤਾ) : ਜਲੰਧਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਵੀ ਜਲੰਧਰ 'ਚ 9 ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਲੋਕਾਂ 'ਚ ਭਾਰੀ ਦਹਿਸ਼ਤ ਸੀ। ਇਸੇ ਦੌਰਾਨ ਅੱਜ ਸੋਮਵਾਰ ਜਲੰਧਰ ਵਾਸੀਆਂ ਨੂੰ ਥੋੜ੍ਹੀ ਰਾਹਤ ਮਿਲੀ ਹੈ, 236 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਦੱਸਣਯੋਗ ਹੈ ਕਿ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਆਲਮ ਇਹ ਹੈ ਕਿ ਜਲੰਧਰ 'ਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 78 ਤੱਕ ਪਹੁੰਚ ਗਈ ਹੈ। ਪੰਜਾਬ 'ਚ ਜਲੰਧਰ ਹੀ ਹੀ ਜਿੱਥੇ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ ►  ਪਟਿਆਲਾ ਜ਼ਿਲੇ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, 63 ਸਾਲਾ ਮਹਿਲਾ ਨੇ ਤੋੜਿਆ ਦਮ 

ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 322 ਤੱਕ ਪੁੱਜਾ
ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 78, ਮੋਹਾਲੀ 'ਚ 63, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 20, ਲੁਧਿਆਣਾ 'ਚ 18, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ ► ਹਾਈਟੈੱਕ ਹੋਈ ਪੰਜਾਬ ਸਰਕਾਰ : ਵੈੱਬ ਪੋਰਟਲ ਵਾਂਗ ਲਿੰਕ 'ਤੇ ਭੇਜੇ ਜਾ ਰਹੇ ਹਨ 'ਕੋਰੋਨਾ' ਸਬੰਧੀ ਵੇਰਵੇ


Anuradha

Content Editor

Related News