ਜਲੰਧਰ : ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 48 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
Sunday, May 10, 2020 - 06:58 PM (IST)
ਜਲੰਧਰ (ਰੱਤਾ, ਵੈੱਬ ਡੈਸਕ) : ਜਲੰਧਰ 'ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਰ ਅੱਜ ਜਲੰਧਰ ਵਾਸੀਆਂ ਨੂੰ ਥੋੜ੍ਹੀ ਜਿਹੀ ਰਾਹਤ ਮਿਲੀ ਹੈ, ਕਿਉਂਕਿ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ 'ਚੋਂ ਅੱਜ 48 ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਬਾਕੀ ਸ਼ਰਧਾਲੂਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਜਲੰਧਰ ਨਾਲ ਸਬੰਧਤ 6 ਹੋਰ ਕੋਰੋਨਾ ਦੇ ਨਵੇਂ ਕੇਸ ਮਿਲੇ, ਗਿਣਤੀ 173 ਤੱਕ ਪੁੱਜੀ
6 ਪਾਜ਼ੇਟਿਵ ਕੇਸ ਆਏ ਸਾਹਮਣੇ
ਦੂਜੇ ਪਾਸੇ ਕੋਰੋਨਾ ਵਾਇਰਸ ਦੇ ਅੱਜ ਜਲੰਧਰ 'ਚ 6 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਇਲਾਵਾ 2 ਹੋਰ ਕੇਸ ਪਾਜ਼ੇਟਿਵ ਮਿਲੇ ਹਨ, ਜੋ ਕਿ ਇਕ ਕਪੂਰਥਲਾ ਨਾਲ ਸਬੰਧਤ ਅਤੇ ਇਕ ਗੁਰਦਾਸਪੁਰ ਨਾਲ ਸਬੰਧਤ ਹੈ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 173 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 5 ਲੋਕਾਂ ਦੀ ਮੌਤੇ 19 ਲੋਕ ਠੀਕ ਹੋ ਕੇ ਆਪਣੇ ਘਰ ਨੂੰ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਕੋਰੋਨਾ ਖਿਲਾਫ ਜੰਗ 'ਚ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਲਈ ਕੈਪਟਨ ਦਾ ਵੱਡਾ ਐਲਾਨ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 40 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 40,50,864 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,77, 491 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 14,06, 107 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 61356 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2041 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1800 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 155 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।