ਨੌਜਵਾਨਾਂ ਦੇ ਸਰਵਪੱਖੀਂ ਵਿਕਾਸ ’ਚ ਅਹਿਮ ਭੂਮਿਕਾ ਨਿਭਾਅ ਰਿਹਾ ਨਹਿਰੂ ਯੂਵਾ ਕੇਂਦਰ : ਅਪਨੀਤ ਰਿਆਤ

Monday, Oct 19, 2020 - 08:05 PM (IST)

ਨੌਜਵਾਨਾਂ ਦੇ ਸਰਵਪੱਖੀਂ ਵਿਕਾਸ ’ਚ ਅਹਿਮ ਭੂਮਿਕਾ ਨਿਭਾਅ ਰਿਹਾ ਨਹਿਰੂ ਯੂਵਾ ਕੇਂਦਰ : ਅਪਨੀਤ ਰਿਆਤ

ਹੁਸ਼ਿਆਰਪੁਰ- ਨਹਿਰੂ ਯੁਵਾ ਕੇਂਦਰ (ਐਨ.ਵਾਈ.ਕੇ) ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ, ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਅਤੇ ਉਨ੍ਹਾਂ ਦੇ ਸਰਵਪੱਖੀਂ ਵਿਕਾਸ ਨੂੰ ਲੈ ਕੇ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਇਸ ਲਈ ਐਨ.ਵਾਈ.ਕੇ ਵਲੋਂ ਆਯੋਜਿਤ ਪ੍ਰੋਗਰਾਮਾਂ ਵਿੱਚ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਹ ਵਿਚਾਰ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵਲੋਂ ਆਯੋਜਿਤ ਜ਼ਿਲ੍ਹਾ ਸਹਾਇਕ ਸਮਿਤੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਅਤੇ ਸਮਿਤੀ ਦੇ ਮੈਂਬਰ ਸਕੱਤਰ ਅਤੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਰਾਕੇਸ਼ ਕੁਮਾਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਸ ਦੋਰਾਨ ਕੋਵਿਡ ਦੇ ਦੌਰ ਵਿੱਚ ਨਹਿਰੂ ਯੁਵਾ ਕੇਂਦਰ ਵਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾ ਕੇ ਉਨ੍ਹਾਂ ਦੀ ਊਰਜਾ ਨੂੰ ਦੇਸ਼ ਹਿੱਤ ਦੇ ਕੰਮਾਂ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਦੌਰਾਨ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨੌਜਵਾਨਾਂ ਨਾਲ ਜੁੜੇ ਮੁਦਿਆਂ ਸਬੰਧੀ ਆਯੋਜਨਾ ਨੂੰ ਲੈ ਕੇ ਨਹਿਰੂ ਯੁਵਾ ਕੇਂਦਰ ਨਾਲ ਮਿਲ ਕੇ ਕੰਮ ਕਰਨ ਤਾਂ ਜੋ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕਰ ਸਕੀਏ।
ਅਪਨੀਤ ਰਿਆਤ ਨੇ ਇਸ ਦੌਰਾਨ ਆਤਮ ਨਿਰਭਰ ਭਾਰਤ ਮੁਹਿੰਮ ਵਿੱਚ ਚਰਚਾ ਕਰਦਿਆਂ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਪ੍ਰਦਾਨ ਕਰਨ ਅਤੇ ਨੌਜਵਾਨਾਂ ਨੂੰ ਵੋਕਲ ਫਾਰ ਲੋਕਲ ਪ੍ਰੋਡਕਟ, ਸਿੱਖਿਆ ਅਤੇ ਜੀਵਨ ਕੌਸ਼ਲ ਨਾਲ ਸਬੰਧਤ ਵਿਸ਼ਿਆਂ ’ਤੇ ਚਰਚਾ ਕੀਤੀ। ਕੋਵਿਡ-19 ਸਬੰਧੀ ਚਲਾਈ ਗਈ ਮੁਹਿੰਮ ਬਦਲ ਕੇ ਆਪਣਾ ਵਿਵਹਾਰ ਕਰੋ ਕਰੋਨਾ ’ਤੇ ਵਾਰ ਸਬੰਧੀ ਚਰਚਾ ਕਰਦਿਆਂ ਉਨ੍ਹਾਂ ਨੇ ਨੌਜਵਾਨਾਂ ਨੂੰ ਸਿਹਤ ਸਲਾਹਕਾਰੀਆਂ ਦਾ ਪਾਲਣ ਕਰਨ ਅਤੇ ਇਸਦਾ ਪ੍ਰਚਾਰ ਕਰਨ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ 2020-21 ਦੀ ਕੰਮਾਂ ਸਬੰਧੀ ਯੋਜਨਾਵਾਂ ’ਤੇ ਚਰਚਾ ਕੀਤੀ ਗਈ ਅਤੇ ਸੁਝਾਅ ਮੰਗੇ ਗਏ। ਇਸ ਤੋਂ ਬਾਅਦ ਜ਼ਿਲ੍ਹਾ ਕੁਆਰਡੀਨੇਟਰ ਰਾਕੇਸ਼ ਕੁਮਾਰ ਵਲੋਂ ਨਹਿਰੂ ਯੁਵਾ ਕੇਂਦਰ ਦੀ ਕੰਮਾਂ ਸਬੰਧੀ ਯੋਜਨਾ 2020-21 ਪੇਸ਼ ਕੀਤੀ ਗਈ ਅਤੇ ਸਾਲ 2019-20 ਦੀ ਪ੍ਰਗਤੀ ਰਿਪੋਰਟ ਨੂੰ ਸਾਰੇ ਮੈਂਬਰਾਂ ਸਾਹਮਣੇ ਰੱਖਿਆ। ਇਸ ਦੌਰਾਨ ਨਹਿਰੂ ਯੁਵਾ ਕੇਂਦਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਕੰਮਾਂ ’ਤੇ ਵਿਚਾਰ ਚਰਚਾ ਕੀਤੀ, ਜਿਨ੍ਹਾਂ ਵਿੱਚ ਫਿਟ ਇੰਡੀਆ ਤਹਿਤ ਨੌਜਵਾਨਾਂ ਲਈ ਸਿਖਲਾਈ ਕੰਮ, ਕਲੀਨ ਵਿਲੇਜ ਗਰੀਨ ਵਿਲੇਜ ਅਤੇ ਜਲ ਸ਼ਕਤੀ ਮੁਹਿੰਮ, ਯੁਵਾ ਮੰਡਲ ਵਿਕਾਸ ਮੁਹਿੰਮ, ਜ਼ਿਲ੍ਹਾ ਯੁਵਾ ਸੰਮੇਲਨ ਬਾਰੇ ਵਿੱਚ ਵਿਸਥਾਰਪੂਰਵਕ ਚਰਚਾ ਕੀਤੀ। 
ਜ਼ਿਲ੍ਹਾ ਯੂਥ ਕੁਆਰਡੀਨੇਟਰ ਨੇ ਇਸ ਦੌਰਾਨ ਸ਼ਾਨਦਾਰ ਜ਼ਿਲ੍ਹਾ ਯੁਵਾ ਮੰਡਲ ਪੁਰਸਕਾਰ ਅਤੇ ਭਾਸ਼ਣ ਪ੍ਰਤੀਯੋਗਤਾ ਬਾਰੇ ਦੱਸਦਿਆਂ ਕਿਹਾ ਕਿ ਇਸ ਵਿੱਚ ਬਲਾਕ, ਜ਼ਿਲ੍ਹਾ, ਸੂਬਾ ਅਤੇ ਰਾਸ਼ਟਰੀ ਪੱਧਰ ’ਤੇ ਪ੍ਰਤੀਭਾਵਾਨ ਨੌਜਵਾਨਾਂ ਨੂੰ ਪੁਰਸਕਾਰ ਪ੍ਰਾਪਤ ਕਰਨ ਦਾ ਅਵਸਰ ਮਿਲਦਾ ਹੈ। ਇਸ ਮੌਕੇ ਜੀ.ਐਮ ਜ਼ਿਲ੍ਹਾ ਉਦਯੋਗ ਕੇਂਦਰ ਅਮਰਜੀਤ ਲਾਲ, ਲੀਡ ਬੈਂਕ ਮੈਨੇਜਰ ਆਰ.ਕੇ. ਚੋਪੜਾ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਜ਼ਿਲ੍ਹਾ ਖੇਡ ਅਫ਼ਸਰ ਅਨੂਪ ਕੁਮਾਰ, ਗੁਰਚਰਨ ਸਿੰਘ, ਵਿਜੇ ਕੁਮਾਰ, ਆਰ.ਐਸ ਕਾਹਲੋਂ, ਜਤਿੰਦਰ ਕੁਮਾਰ, ਸੁਖਮਣ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਵੀ ਹਾਜ਼ਰ ਸਨ।


author

Bharat Thapa

Content Editor

Related News