ਕੁੱਤੇ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਭਿਆਨਕ ਰੂਪ, ਇਕ ਵਿਅਕਤੀ ਦੀ ਮੌਤ

04/02/2022 12:56:06 PM

ਜ਼ੀਰਾ (ਸਤੀਸ਼) : ਇਨਸਾਨੀ ਜਾਨ ਇਸ ਕਦਰ ਸਸਤੀ ਹੋ ਗਈ ਹੈ ਕਿ ਲੋਕ ਹੁਣ ਕੁੱਤੇ ਦੇ ਬਦਲੇ  ਇਨਸਾਨ ਦਾ  ਕਤਲ ਕਰਨ ਲੱਗ ਪਏ ਹਨ। ਅਜਿਹਾ ਹੀ ਇਕ ਮਾਮਲਾ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਤੋਂ ਸਾਹਮਣੇ ਆਇਆ ਹੈ, ਜਿਥੇ ਘਰੋਂ ਕੁੱਤਾ ਚੁੱਕ ਕੇ ਲਿਜਾਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੁਆਂਢੀ ਨੇ ਗੁਆਂਢੀ ਦਾ ਕਤਲ ਕਰ ਦਿੱਤਾ ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਨਵਰਾਤਿਆਂ ’ਤੇ ਦਿੱਤੀਆਂ ਸ਼ੁੱਭਕਾਮਨਾਵਾਂ

ਮਾਮਲੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਬੀਰ ਸਿੰਘ  (50 ਸਾਲ) ਦੇ ਲੜਕੇ ਅਤੇ ਭਤੀਜੇ ਨੇ ਦੱਸਿਆ ਕਿ ਉਸ ਦੇ ਮਾਂ ਅਤੇ ਪਿਓ ਦੋਵੇਂ ਹੀ ਅਪਾਹਜ ਹਨ। ਉਨ੍ਹਾਂ ਦੇ ਗੁਆਂਢੀ ਉਨ੍ਹਾਂ ਦਾ ਪਾਲਤੂ ਕੁੱਤਾ ਚੁੱਕ ਕੇ ਲੈ ਗਏ ਸਨ ਅਤੇ ਜਦੋਂ ਉਹ ਉਨ੍ਹਾਂ ਕੋਲੋਂ ਕੁੱਤਾ ਮੰਗਣ ਗਏ ਤਾਂ ਇਸ ਗੱਲ ਨੂੰ ਲੈ ਕੇ ਉਨ੍ਹਾਂ ਦੇ ਗੁਆਂਢੀਆਂ ਵੱਲੋਂ ਉਨ੍ਹਾਂ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਮਾਰਕੁੱਟ ਦੌਰਾਨ ਉਸਦਾ ਅਪਾਹਜ ਪਿਤਾ ਬੇਹੋਸ਼ ਹੋ ਗਿਆ ਜਿਸ ਨੂੰ ਉਸ ਵੱਲੋਂ ਆਪਣੀ ਕਾਰ ਵਿਚ ਸਿਵਲ ਹਸਪਤਾਲ ਜ਼ੀਰਾ ਲਿਆਉਣ ਲਈ ਕਾਰ ਤੋਰੀ ਗਈ ਤਾਂ ਉਕਤ ਲੋਕਾਂ ਵੱਲੋਂ ਉਸ ਦੀ ਕਾਰ ਨੂੰ ਰੋਕ ਲਿਆ ਗਿਆ ਅਤੇ ਫਿਰ ਪਿੰਡ ਦੇ ਮੋਹਤਬਰ ਲੋਕਾਂ ਨੇ ਆ ਕੇ ਉਨ੍ਹਾਂ ਨੂੰ ਉਥੋਂ ਕਢਵਾਇਆ ਅਤੇ ਜਦੋਂ ਉਹ ਆਪਣੇ ਪਿਤਾ ਨੂੰ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਿਆ ਤਾਂ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।

ਇਹ ਵੀ ਪੜ੍ਹੋ : ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਜ਼ੀਰਾ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਤੋਂ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਪਿੰਡ ਮਨਸੂਰਵਾਲ ਵਿਖੇ ਝਗੜਾ ਹੋਇਆ ਹੈ ਅਤੇ ਕੁਝ ਲੋਕ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖ਼ਲ ਹੋਏ ਹਨ ਅਤੇ ਇਕ ਜਸਬੀਰ ਸਿੰਘ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਵਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਅੰਜਾਮ ’ਚ ਲਿਆਂਦੀ ਜਾਵੇਗੀ ।

ਨੋਟ - ਅਜਿਹੀਆਂ ਵਾਪਰ ਰਹੀਆਂ ਵਾਰਦਾਤਾਂ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Anuradha

This news is Content Editor Anuradha