ਗੁਆਂਢੀ ਘੱਟ ਰੇਟ ’ਤੇ ਵੇਚ ਰਿਹਾ ਸੀ ਸਬਜ਼ੀ, ਵਜ੍ਹਾ ਪੁੱਛਣ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਜਾਨਲੇਵਾ ਹਮਲਾ
Friday, Oct 27, 2023 - 08:55 AM (IST)
ਲੁਧਿਆਣਾ (ਰਾਜ)- ਜੀਵਨ ਨਗਰ ਇਲਾਕੇ ’ਚ ਘੱਟ ਰੇਟ ’ਤੇ ਸਬਜ਼ੀ ਵੇਚ ਰਹੇ ਗੁਆਂਢੀ ਤੋਂ ਜਦੋਂ ਇਸ ਦਾ ਕਾਰਨ ਪੁੱਛਿਆ ਤਾਂ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨੌਜਵਾਨ ਦੇ ਪਿਤਾ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਵਿਅਕਤੀ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਤੇ ਫਰਾਰ ਹੋ ਗਏ। ਜ਼ਖ਼ਮੀ ਮੁੰਦਰਾ ਪ੍ਰਸਾਦ ਹੈ, ਜਿਸ ਨੂੰ ਗੰਭੀਰ ਹਾਲਤ ਵਿਚ ਪੀ. ਜੀ. ਆਈ. ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਸੰਜੇ ਕੁਮਾਰ ਦੀ ਸ਼ਿਕਾਇਤ ’ਤੇ ਮੁਲਜ਼ਮ ਪਵਨ ਕੁਮਾਰ, ਸੰਤ ਰਾਮ ਅਤੇ ਸੰਤ ਰਾਮ ਦੀ ਪਤਨੀ ਨੀਲਮ ਦੇਵੀ ਖਿਲਾਫ ਕਤਲ ਦੇ ਯਤਨ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮ ਅਜੇ ਫਰਾਰ ਚੱਲ ਰਹੇ ਹਨ। ਪੁਲਸ ਉਨ੍ਹਾਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ: ਇਮਰਾਨ ਦੀ ਨਵਾਜ਼ ਸ਼ਰੀਫ ਨੂੰ ਚੁਣੌਤੀ, ਜਿੱਥੋਂ ਚੋਣ ਲੜੋਗੇ, ਮੈਂ ਵੀ ਉੱਥੋਂ ਹੀ ਲੜਾਂਗਾ (ਵੀਡੀਓ)
ਪੁਲਸ ਸ਼ਿਕਾਇਤ ’ਚ ਸੰਜੇ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਾਲਾਂ ਤੋਂ ਜੀਵਨ ਨਗਰ ਇਲਾਕੇ ਵਿਚ ਰਹਿ ਰਹੇ ਹਨ। ਇੱਥੇ ਸਬਜ਼ੀ ਵੇਚਣ ਦਾ ਕੰਮ ਕਰਦੇ ਹਨ। ਮੁਲਜ਼ਮ ਉਨ੍ਹਾਂ ਦੇ ਗੁਆਂਢ ’ਚ ਸਬਜ਼ੀ ਹੀ ਵੇਚਦੇ ਹਨ। ਉਹ ਮਾਰਕੀਟ ਰੇਟ ’ਤੇ ਸਬਜ਼ੀ ਵੇਚ ਰਿਹਾ ਸੀ ਤਾਂ ਮੁਲਜ਼ਮਾਂ ਨੇ ਸਸਤੇ ਰੇਟ ’ਤੇ ਵੇਚਣੀ ਸ਼ੁਰੂ ਕਰ ਦਿੱਤੀ। ਇਸ ਲਈ ਉਸ ਨੇ ਪੁੱਛਿਆ ਸੀ ਕਿ ਉਹ ਇੰਨੇ ਘੱਟ ਰੇਟਾਂ ’ਤੇ ਸਬਜ਼ੀ ਕਿਉਂ ਵੇਚ ਰਹੇ ਹਨ? ਇਸ ’ਤੇ ਮੁਲਜ਼ਮ ਉਨ੍ਹਾਂ ਨਾਲ ਬਹਿਸਬਾਜ਼ੀ ਕਰਨ ਲੱਗ ਗਏ। ਫਿਰ ਮੁਲਜ਼ਮਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਦੇ ਪਿਤਾ ਮੁੰਦਰਾ ਪ੍ਰਸਾਦ ਵਿਚ ਬਚਾਅ ਕਰਨ ਆਏ ਤਾਂ ਮੁਲਜ਼ਮਾਂ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰ, ਲੋਹੇ ਦੀ ਰਾਡ ਅਤੇ ਬਾਈਕ ਦੀ ਚੇਨ ਨਾਲ ਉਨ੍ਹਾਂ ਦੇ ਸਿਰ ’ਤੇ ਹਮਲਾ ਕੀਤਾ, ਜਿਸ ਕਾਰਨ ਉਸ ਦੇ ਪਿਤਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਲੈ ਕੇ ਗਏ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਪੀ. ਜੀ. ਆਈ. ਰੈਫਰ ਕਰ ਦਿੱਤਾ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉੱਧਰ, ਪੁਲਸ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇ ਮਾਰ ਰਹੀ ਹੈ।
ਇਹ ਵੀ ਪੜ੍ਹੋ: ਨੇਤਨਯਾਹੂ ਦੀ ਚਿਤਾਵਨੀ, ਗਾਜ਼ਾ 'ਚ ਜ਼ਮੀਨੀ ਹਮਲੇ ਜਲਦੀ, ਹਮਾਸ ਦੇ ਸਾਰੇ ਮੈਂਬਰਾਂ ਦੀ ਮੌਤ ਨੇੜੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।