ਕੁੱਤਿਆਂ ਨੂੰ ਰੋਟੀ ਪਾਉਣਾ ਪਿਆ ਮਹਿੰਗਾ, ਗੁਆਂਢ ’ਚ ਰਹਿੰਦੇ ਲੋਕਾਂ ਨੇ ਕੀਤਾ ਹਮਲਾ, ਘਟਨਾ CCTV ’ਚ ਕੈਦ
Tuesday, Jul 06, 2021 - 06:27 PM (IST)
ਪਠਾਨਕੋਟ (ਧਰਮਿੰਦਰ ਠਾਕੁਰ) - ਕੋਰੋਨਾ ਦੇ ਇਸ ਦੌਰ ’ਚ ਇੱਕ ਪਾਸੇ ਜਿੱਥੇ ਇਕ ਭਰਾ ਆਪਣੇ ਦੂਜੇ ਭਰਾ ਦਾ ਹਾਲ-ਚਾਲ ਪੁੱਛਣ ਤੋਂ ਝਿਜਕ ਰਿਹਾ ਹੈ, ਉਥੇ ਦੂਜੇ ਪਾਸੇ ਬੇਜੁਬਾਨਾਂ ਦੀ ਸੇਵਾ ਕਰਨ ਵਾਲੇ ਲੋਕਾਂ ਨੂੰ ਮਨੁੱਖਤਾਂ ਦੀ ਕੀਮਤ ਸੋਟੀਆਂ ਖਾ ਕੇ ਚੁਕਾਉਣੀ ਪੈ ਰਹੀ ਹੈ। ਅਜਿਹਾ ਮਾਮਲਾ ਪਠਾਨਕੋਟ ਵਿੱਚ ਉਸ ਸਮੇਂ ਵੇਖਣ ਨੂੰ ਮਿਲਿਆ, ਜਦੋਂ ਗਲੀ ਦੇ ਆਵਾਰਾ ਕੁੱਤਿਆਂ ਨੂੰ ਰੋਟੀ ਪਾਉਣਾ ਇਕ ਪਰਿਵਾਰ ਨੂੰ ਮਹਿੰਗਾ ਪਿਆ, ਜਿਸ ਕਾਰਨ 3 ਲੋਕ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ। ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ’ਚ ਕੈਦ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ’ਚ ਦਿਲ ਦਹਿਲਾਉਣ ਵਾਲੀ ਵਰਦਾਤ, ਪੁੱਤ ਨੇ ਜਿਊਂਦਾ ਸਾੜਿਆ ਮਾਂ ਦਾ ਪ੍ਰੇਮੀ
ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਮੁਹੱਲਾ ਭਾਰਤ ਨਗਰ ’ਚ ਇਕ ਪਰਿਵਾਰ ਦੇ ਲੋਕਾਂ ਵਲੋਂ ਗਲੀ ਦੇ ਆਵਾਰਾ ਕੁੱਤਿਆਂ ਨੂੰ ਰੋਟੀ ਪਾਈ ਜਾਂਦੀ ਸੀ, ਜਿਸ ਕਾਰਨ ਉਨ੍ਹਾਂ ਦੇ ਗੁਆਂਢ ’ਚ ਰਹਿਣ ਵਾਲੇ ਲੋਕ ਨਾਰਾਜ਼ ਹੋ ਗਏ। ਇਸ ਗੁੱਸੇ ਦੇ ਕਾਰਨ ਗੁਆਂਢੀਆਂ ਨੇ ਉਕਤ ਲੋਕਾਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਤਿੰਨ ਲੋਕ ਜ਼ਖ਼ਮੀ ਹੋ ਗਏ। ਮੁਹੱਲੇ ਦੇ ਲੋਕਾਂ ਨੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸੜਕ ਹਾਦਸੇ ’ਚ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਘਰ ’ਚ ਪਿਆ ਚੀਕ-ਚਿਹਾੜਾ
ਦੂਜੇ ਪਾਸੇ ਇਸ ਮਾਮਲੇ ਦੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਪੁਲਸ ਨੂੰ ਇਸ ਹਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਪੁਲਸ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ