ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ ਗ੍ਰਿਫ਼ਤਾਰ

Friday, May 08, 2026 - 11:57 AM (IST)

ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ ਗ੍ਰਿਫ਼ਤਾਰ

ਫ਼ਿਰੋਜ਼ਪੁਰ (ਕੁਮਾਰ) : ਭਾਰਤ-ਪਾਕਿ ਸਰਹੱਦ ’ਤੇ ਬੀ. ਐੱਸ. ਐੱਫ. ਨੇ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦੇ ਹੋਏ ਇਕ ਨੇਪਾਲੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਬੀ. ਓ. ਪੀ. ਬਸਤੀ ਰਾਮ ਲਾਲ ਦੇ ਏਰੀਆ ’ਚੋਂ ਭਾਰਤ ਵੱਲੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀ. ਐੱਸ. ਐੱਫ. ਵੱਲੋਂ ਪੁੱਛਗਿੱਛ ਦੌਰਾਨ ਫੜ੍ਹਿਆ ਗਿਆ ਮੁਲਜ਼ਮ ਨੇਪਾਲੀ ਨਾਗਰਿਕ ਨਿਕਲਿਆ, ਜਿਸ ਦੀ ਪਛਾਣ ਸ਼ਕਤੀ ਮੰਗਰ ਵਜੋਂ ਹੋਈ ਹੈ।

ਜਦੋਂ ਬੀ. ਐੱਸ. ਐੱਫ. ਨੇ ਫੜ੍ਹੇ ਗਏ ਵਿਅਕਤੀ ਦੇ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਘਰੋਂ ਲਾਪਤਾ ਸੀ। ਮੁਲਜ਼ਮ ਦਾ ਮੈਡੀਕਲ ਕਰਵਾਉਣ ਉਪਰੰਤ ਉਸ ਨੂੰ ਅਗਲੇਰੀ ਕਾਰਵਾਈ ਲਈ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਮੈਡੀਕਲ ਅਫ਼ਸਰ ਡਾਕਟਰ ਪ੍ਰੀਤੀ ਗਰਗ ਨੇ ਦੱਸਿਆ ਕਿ ਬੀ. ਐੱਸ. ਐੱਫ. ਵੱਲੋਂ ਇਸ ਵਿਅਕਤੀ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ।
 


author

Babita

Content Editor

Related News