ਈ. ਡੀ. ਵਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਗ੍ਰਿਫ਼ਤਾਰੀ ’ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
Friday, Feb 04, 2022 - 11:03 PM (IST)
ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਬੀਤੀ ਦੇਰ ਰਾਤ ਈ. ਡੀ. ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਵਿਚ ਗ੍ਰਿਫ਼ਤਾਰ ਕੀਤੇ ਜਾਣ ਦੀ ਘਟਨਾ ਦੀ ਨਿੰਦਾ ਕੀਤੀ ਹੈ। ਬਿੱਟੂ ਨੇ ਇਸ ਨੂੰ ਬਦਲਾਖੋਰੀ ਦੀ ਸਿਆਸਤ ਕਰਾਰ ਦਿੱਤਾ ਹੈ। ਲੁਧਿਆਣਾ ਸਥਿਤ ਆਪਣੇ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਈ. ਡੀ. ਦੀ ਇਸ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਈ. ਡੀ. ਵੱਲੋਂ ਇਕ ਨੌਜਵਾਨ ਜਿਸ ਨੂੰ 8-8 ਘੰਟੇ ਇੰਟੈਰੋਗੇਟ ਕੀਤਾ ਜਾਂਦਾ ਹੈ ਅਤੇ ਉਸ ਕੋਲੋਂ ਕੁਝ ਵੀ ਉਗਲਵਾਇਆ ਜਾ ਸਕਦਾ ਹੈ। ਪੰਜਾਬ ’ਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਅਤੇ ਇਹ ਕਿਸਾਨ ਅੰਦੋਲਨ ਲਈ ਬਦਲਾ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਸਿੱਧੂ ਦਾ ਵੱਡਾ ਬਿਆਨ, ਹਾਈਕਮਾਨ ’ਤੇ ਹੀ ਬੋਲਿਆ ਹਮਲਾ
ਬਿੱਟੂ ਨੇ ਕਿਹਾ ਕਿ ਭਾਜਪਾ ਨੂੰ ਆਪਣਾ ਨਾਂ ਬਦਲ ਕੇ ਈ. ਡੀ. ਜਾਂ ਸੀ. ਬੀ. ਆਈ. ਰੱਖ ਲੈਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ 6 ਫਰਵਰੀ ਦੀ ਫੇਰੀ ਨੂੰ ਲੈ ਕੇ ਕਿਹਾ ਕਿ ਇਸ ਦੀਆਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਇਹ ਵਰਚੂਅਲ ਰੈਲੀ ਰਹੇਗੀ। ਜਿਸ ਦੌਰਾਨ ਵਰਕਰਾਂ ਦੀ ਮੰਗ ’ਤੇ ਪੰਜਾਬ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਵਿਧਾਇਕਾਂ ਨੂੰ ਲੈ ਕੇ ਦਿੱਤੇ ਬਿਆਨ ਦੀ ਨਿੰਦਾ ਵੀ ਕੀਤੀ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਐੱਮ. ਪੀ. ਹਨ. ਜਿਹੜੇ ਖੁਦ ਵੀ ਵਿਧਾਇਕ ਦੀ ਚੋਣ ਲੜ ਰਹੇ ਹਨ, ਕੀ ਉਹ ਵੀ ਡੰਡੋਤ ਕਰਕੇ ਲੋਕਾਂ ਤੋਂ ਵੋਟ ਮੰਗਣਗੇ।
ਇਹ ਵੀ ਪੜ੍ਹੋ : ਜੇ ਤੁਸੀਂ ਵੀ ਜਾ ਰਹੇ ਹੋ ਜਲੰਧਰ ਦੇ ਪਾਸਪੋਰਟ ਦਫ਼ਤਰ ਤਾਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?