ਬਰਨਾਲਾ 'ਚ ਰੂਹ ਕੰਬਾਊ ਘਟਨਾ, ਤੈਸ਼ 'ਚ ਆਏ ਭਾਣਜੇ ਨੇ ਗੰਡਾਸੇ ਮਾਰ ਕੀਤਾ ਮਾਮੇ ਦਾ ਕਤਲ

Thursday, Aug 18, 2022 - 08:40 PM (IST)

ਬਰਨਾਲਾ 'ਚ ਰੂਹ ਕੰਬਾਊ ਘਟਨਾ, ਤੈਸ਼ 'ਚ ਆਏ ਭਾਣਜੇ ਨੇ ਗੰਡਾਸੇ ਮਾਰ ਕੀਤਾ ਮਾਮੇ ਦਾ ਕਤਲ

ਸਹਿਣਾ (ਧਰਮਿੰਦਰ ਸਿੰਘ, ਸ਼ਾਮ, ਗਰਗ) : ਖੂਨ ਦੇ ਰਿਸ਼ਤੇ ਇਸ ਤਰ੍ਹਾਂ ਤਾਰ-ਤਾਰ ਹੁੰਦੇ ਦਿਖਾਈ ਦੇ ਰਹੇ ਹਨ ਕਿ ਇਕ ਸਕੇ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲਕੇ ਆਪਣੇ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਇਹ ਮਾਮਲਾ ਬਲਾਕ ਸ਼ਹਿਣਾ ਦੇ ਪਿੰਡ ਢਿੱਲਵਾਂ-ਨਾਭਾ ਦਾ ਹੈ, ਜਿੱਥੇ ਇਕ ਭਾਣਜੇ ਨੇ ਆਪਣੇ 72 ਸਾਲ ਦੇ ਬਜ਼ੁਰਗ ਮਾਮੇ ਦਲੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦਾ ਗੰਡਾਸੇ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ- ਫਰੀਦਕੋਟ 'ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਕਾਰਨ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਇਸ ਮੌਕੇ ਮ੍ਰਿਤਕ ਦੀ ਪਤਨੀ ਜਸਮੇਲ ਕੌਰ ਅਤੇ ਪੁੱਤਰ ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਸੋਂ ਰਾਤ ਨੂੰ ਉਸ ਦਾ ਭਾਣਜਾ ਅਤੇ ਤਿੰਨ ਹੋਰ ਸਾਥੀ  ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਤ ਨੂੰ ਉਨ੍ਹਾਂ ਦੇ ਘਰ ਆਏ ਸਨ। ਜਦ ਦਲੀਪ ਸਿੰਘ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਚਾਰਾਂ ਨੌਜਵਾਨਾਂ ਨੇ ਗੰਡਾਸਿਆਂ ਨਾਲ ਉਸ 'ਤੇ ਹਮਲਾ ਕਰ ਦਿੱਤਾ ਅਤੇ ਘਰ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਜ਼ਖ਼ਮੀ ਦਲੀਪ ਸਿੰਘ ਨੂੰ ਤਪਾ ਮੰਡੀ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ,  ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਲੀਪ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਿਲਾਂ 'ਚ ਹੋ ਸਕਦੈ ਵਾਧਾ, ਵਿਜੀਲੈਂਸ ਦੇ ਬੁਲਾਉਣ 'ਤੇ ਕਰੀਬੀ ਫ਼ਰਾਰ

ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲੀਪ ਸਿੰਘ ਦਾ ਭਾਣਜਾ ਜੋ ਜ਼ਿਲ੍ਹਾ ਬਠਿੰਡਾ ਦੀ ਮੌੜ ਮੰਡੀ ਦਾ ਰਹਿਣ ਵਾਲਾ ਹੈ ਨੂੰ ਦਲੀਪ ਸਿੰਘ ਨੇ 5 ਸਾਲ ਪਹਿਲਾਂ ਨਸ਼ਾ ਕਰ ਕੇ ਉਨ੍ਹਾਂ ਦੇ ਘਰ ਆਉਣ ਤੋਂ ਰੋਕਿਆ ਸੀ। ਇਸ ਕਾਰਨ ਹੀ ਉਸ ਨੇ ਦਲੀਪ ਸਿੰਘ ਦਾ ਕਤਲ ਕਰ ਦਿੱਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਗੁਹਾਰ ਲਾਉਂਦਿਆਂ ਪੁਲਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮਾਮਲੇ ਸਬੰਧੀ ਐੱਸ.ਐੱਚ.ਓ ਜਗਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ  ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਸ ਪਾਰਟੀ ਦੀਆਂ ਟੀਮਾਂ ਵੱਲੋਂ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਭੇਜ ਦਿੱਤੀਆਂ ਗਈਆਂ ਹਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News