ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਗੋਲ਼ੀ ਮਾਰ ਕੇ ਕੀਤਾ ਚਾਚੇ ਦਾ ਕਤਲ

Tuesday, Nov 01, 2022 - 06:28 PM (IST)

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਗੋਲ਼ੀ ਮਾਰ ਕੇ ਕੀਤਾ ਚਾਚੇ ਦਾ ਕਤਲ

ਭਿੱਖੀਵਿੰਡ (ਭਾਟੀਆ) : ਥਾਣਾ ਖਾਲੜਾ ਅਧੀਨ ਪੈਂਦੇ ਸਰਹੱਦੀ ਪਿੰਡ ਡੱਲ ਵਿਖੇ ਅੱਜ ਸਵੇਰੇ ਤੜਕਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਗੋਲ਼ੀ ਮਾਰ ਕੇ ਚਾਚੇ ਦਾ ਕਤਲ ਕਰ ਦਿੱਤਾ ਗਿਆ ਜਦ ਕਿ ਚਚੇਰਾ ਭਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਗੋਲ਼ੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਛੱਤਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਡੱਲ ਵਜੋਂ ਹੋਈ ਹੈ। ਦੱਸਦਈਏ ਕਿ ਨਛੱਤਰ ਸਿੰਘ ਦਾ ਉਸ ਦੇ ਚਾਚੇ ਜਸਬੀਰ ਸਿੰਘ ਫ਼ੌਜੀ ਪੁੱਤਰ ਵਿਰਸਾ ਸਿੰਘ ਨਾਲ ਲੰਮੇ ਸਮੇ ਤੋਂ ਵਿਵਾਦ ਚੱਲ ਰਿਹਾ ਸੀ ਜਿਸ ਨੇ ਅੱਜ ਖੂਨੀ ਰੂਪ ਧਾਰਨ ਕਰ ਲਿਆ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਦੇਸ਼ ਛੱਡਣ ਦੇ ਦਿੱਤੇ ਅਲਟੀਮੇਟਮ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਜ਼ਿਕਰਯੋਗ ਹੈ ਕਿ ਮ੍ਰਿਤਕ ਜਸਬੀਰ ਸਿੰਘ ਦੇ ਲੜਕੇ ਨੂੰ ਗੰਭੀਰ ਹਾਲਤ ’ਚ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉਥੇ ਹੀ ਮੌਕੇ ’ਤੇ ਪੁੱਜੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਦੇ ਭੋਗਪੁਰ ’ਚ ਲੁਕੇ ਗੈਂਗਸਟਰ, ਭਾਰੀ ਪੁਲਸ ਫੋਰਸ ਨੇ ਚੁਫੇਰਿਓਂ ਪਾਇਆ ਘੇਰਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News