ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਭਤੀਜਾ ਅਭੈ ਸਿੰਘ ਸੰਧੂ ਕੋਰੋਨਾ ਦੀ ਲਪੇਟ ’ਚ
Tuesday, Apr 13, 2021 - 02:43 AM (IST)
![ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਭਤੀਜਾ ਅਭੈ ਸਿੰਘ ਸੰਧੂ ਕੋਰੋਨਾ ਦੀ ਲਪੇਟ ’ਚ](https://static.jagbani.com/multimedia/2021_4image_02_43_006876371fs.jpg)
ਮੋਹਾਲੀ, (ਪਰਦੀਪ, ਨਿਆਮੀਆਂ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ। ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਫੋਰਟਿਸ ਹਸਪਤਾਲ ਵਿਖੇ ਲੈ ਕੇ ਗਏ ਤਾਂ ਹਸਪਤਾਲ ਵਾਲਿਆਂ ਨੇ ਉਨ੍ਹਾਂ ਨੂੰ ਪਹਿਲਾਂ ਤਾਂ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਧਿਆਨ ਵਿਚ ਇਹ ਗੱਲ ਆਈ ਤਾਂ ਉਨ੍ਹਾਂ ਨੇ ਤੁਰੰਤ ਇਸ ਸਬੰਧੀ ਵਿਭਾਗ ਨੂੰ ਐਕਸ਼ਨ ਲੈਣ ਲਈ ਕਿਹਾ। ਸਿਵਲ ਸਰਜਨ ਦੇ ਦਖਲ ਤੋਂ ਬਾਅਦ ਅਭੈ ਸਿੰਘ ਸੰਧੂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਸ੍ਰੀ ਸੰਧੂ ਦੇ ਇਲਾਜ ’ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਸਹਿਣ ਕਰੇਗੀ।