ਗੁਰੂਹਰਸਹਾਏ ’ਚ ਵੱਡੀ ਵਾਰਦਾਤ, ਮਾਮੇ ਵਲੋਂ ਗੋਲ਼ੀਆਂ ਮਾਰ ਕੇ ਭਾਣਜੇ ਦਾ ਕਤਲ

Saturday, Nov 11, 2023 - 06:31 PM (IST)

ਗੁਰੂਹਰਸਹਾਏ ’ਚ ਵੱਡੀ ਵਾਰਦਾਤ, ਮਾਮੇ ਵਲੋਂ ਗੋਲ਼ੀਆਂ ਮਾਰ ਕੇ ਭਾਣਜੇ ਦਾ ਕਤਲ

ਗੁਰੂਹਰਸਹਾਏ (ਮਨਜੀਤ) : ਹਲਕਾ ਗੁਰੂਹਰਸਹਾਏ ਦੇ ਨਜ਼ਦੀਕ ਪਿੰਡ ਸੈਦੇ ਕੇ ਮੋਹਣ ਵਿਖੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਾਮੇ ਵਲੋਂ ਗੋਲ਼ੀਆਂ ਮਾਰ ਕੇ ਨੌਜਵਾਨ ਭਾਣਜੇ ਦਾ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕੁਲਬੀਰ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਪੈਸਿਆਂ ਨੂੰ ਲੈਣ-ਦੇਣ ਨੂੰ ਲੈ ਕੇ ਗੋਲ਼ੀ ਮਾਰੀ ਗਈ ਹੈ ਅਤੇ ਗੋਲ਼ੀ ਚਲਾਉਣ ਵਾਲਾ ਵਿਅਕਤੀ ਮ੍ਰਿਤਕ ਨੌਜਵਾਨ ਦਾ ਮਾਮਾ ਦੱਸਿਆ ਜਾ ਰਿਹਾ ਹੈ। ਕਾਤਲ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ : ਦੀਵਾਲੀ ਮੌਕੇ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਵੱਡਾ ਤੋਹਫ਼ਾ

ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। 

ਇਹ ਵੀ ਪੜ੍ਹੋ : ਬਠਿੰਡਾ ’ਚ ਚਾਚੇ ਦੇ ਪੁੱਤ ਸਣੇ ਦੋ ਨੂੰ ਗੋਲ਼ੀਆਂ ਨਾਲ ਭੁੰਨਣ ਦੀ ਵੀਡੀਓ ਆਈ ਸਾਹਮਣੇ, ਹੋਇਆ ਵੱਡਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News