ਤਾਏ ਨੂੰ ਕਤਲ ਕਰਨ ਵਾਲਾ ਭਤੀਜਾ 3 ਮਲਜ਼ਮਾਂ ਸਮੇਤ ਗ੍ਰਿਫ਼ਤਾਰ, ਕਿਰਪਾਨ ਵੀ ਹੋਈ ਬਰਾਮਦ

Monday, Nov 11, 2024 - 05:48 PM (IST)

ਨੂਰਪੁਰਬੇਦੀ (ਸੰਜੀਵ ਭੰਡਾਰੀ)-ਥਾਣਾ ਨੂਰਪੁਰਬੇਦੀ ਅਧੀਨ ਪੈਂਦੇ ਪਿੰਡ ਕੀਮਾ ਬਾਸ ਖੱਡ ਰਾਜਗਿਰੀ ਵਿਖੇ ਬੀਤੀ ਰਾਤ ਹੋਏ ਇਕ ਵਿਅਕਤੀ ਦੇ ਕਤਲ ਦੇ ਮਾਮਲੇ ’ਚ ਨੂਰਪੁਰਬੇਦੀ ਪੁਲਸ ਨੇ ਨਾਮਜ਼ਦ ਕੀਤੇ ਗਏ ਤਿੰਨੋਂ ਮੁਲਜ਼ਮਾਂ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਪੁਲਸ ਵੱਲੋਂ ਮੁਲਜ਼ਮਾਂ ਤੋਂ ਕਤਲ ’ਚ ਇਸਤੇਮਾਲ ਕੀਤੀ ਗਈ ਕਿਰਪਾਨ ਵੀ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਅੱਧੇ ਦਿਨ ਦੀ ਛੁੱਟੀ, ਸਕੂਲ/ਕਾਲਜ ਤੇ ਇਹ ਦੁਕਾਨਾਂ ਰਹਿਣਗੀਆਂ ਬੰਦ

ਜ਼ਿਕਰਯੋਗ ਹੈ ਕਿ ਬੀਤੀ ਰਾਤ ਥਾਣਾ ਨੂਰਪੁਰਬੇਦੀ ਦੀ ਪੁਲਸ ਚੌਂਕੀ ਹਰੀਪੁਰ ਅਧੀਨ ਪੈਂਦੇ ਖੇਤਰ ਦੇ ਪਿੰਡ ਕੀਮਾ ਬਾਸ ਖੱਡ ਰਾਜਗਿਰੀ ਵਿਖੇ ਇਕ ਵਿਆਹ ਸਮਾਗਮ ਤੋਂ ਬਾਅਦ ਸ਼ਰਾਬ ਪੀਣ ਤੋਂ ਰੋਕਣ ’ਤੇ ਖ਼ਫ਼ਾ ਹੋਏ ਇਕ ਭਤੀਜੇ ਵੱਲੋਂ ਗੁੱਸੇ ’ਚ ਆ ਕੇ ਆਪਣੇ ਤਾਏ ’ਤੇ ਕਿਰਪਾਨ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਜਿਸ ਦੀ ਕੁਝ ਸਮੇਂ ਬਾਅਦ ਹੀ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਲਿਜਾਉਂਦੇ ਸਮੇਂ ਜ਼ਖ਼ਮਾਂ ਦਾ ਦਰਦ ਨਾ ਸਹਾਰਨ ’ਤੇ ਮੌਤ ਹੋ ਗਈ ਸੀ। ਇਸ ਦੇ ਚੱਲਦਿਆਂ ਨੂਰਪੁਰਬੇਦੀ ਪੁਲਸ ਨੇ ਹਰਜੀਤ ਕੌਰ ਪਤਨੀ ਸਵ. ਸ਼ਾਦੀ ਲਾਲ ਨਿਵਾਸੀ ਪਿੰਡ ਕੁਲਗਰਾਂ, ਥਾਣਾ ਨੰਗਲ ਦੇ ਬਿਆਨਾਂ ’ਤੇ ਉਸ ਦੇ 65 ਸਾਲਾ ਪਿਤਾ ਰੌਸ਼ਨ ਲਾਲ ਪੁੱਤਰ ਸਿੱਬੂ ਰਾਮ ਦੇ ਕਤਲ ਦੇ ਦੋਸ਼ ਹੇਠ ਫਰਾਰ ਹੋਏ ਚਾਚੇ ਦੇ ਲੜਕੇ ਲਖਵਿੰਦਰ ਸਿੰਘ ਉਰਫ਼ ਲੱਕੀ ਪੁੱਤਰ ਸਵ. ਸੋਹਣ ਸਿੰਘ, ਚਾਚੇ ਦੀ ਲੜਕੀ ਅਮਰਜੀਤ ਕੌਰ ਪੁੱਤਰੀ ਸੋਹਣ ਸਿੰਘ ਅਤੇ ਚਾਚੀ ਨਛੱਤਰ ਕੌਰ ਪਤਨੀ ਸੋਹਣ ਸਿੰਘ, ਨਿਵਾਸੀ ਪਿੰਡ ਕੀਮਾ ਬਾਸ, ਥਾਣਾ ਨੂਰਪੁਰਬੇਦੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਸੀ।

PunjabKesari

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ ’ਚ ਇਕ ਹੋਰ ਗਵਾਹ ਆਇਆ ਸਾਹਮਣੇ, ਹੋਇਆ ਹੁਣ ਤੱਕ ਦਾ ਵੱਡਾ ਖ਼ੁਲਾਸਾ

ਇਸ ਸਬੰਧੀ ਅੱਜ ਥਾਣਾ ਮੁਖੀ ਨੂਰਪੁਰਬੇਦੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕਤਲ ਤੋਂ ਬਾਅਦ ਫਰਾਰ ਹੋਏ ਤਿੰਨਾਂ ਮੁਲਜ਼ਮਾਂ ਨੂੰ ਦੇਰ ਸ਼ਾਮ ਖੇਤਰ ਦੇ ਅੱਡਾ ਹਰੀਪੁਰ ਲਾਗਿਓਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਿਨ੍ਹਾਂ ਤੋਂ ਕਤਲ ਲਈ ਇਸਤੇਮਾਲ ਕੀਤੀ ਗਈ ਕਿਰਪਾਨ ਵੀ ਬਰਾਮਦ ਕਰ ਲਈ ਗਈ ਹੈ।  ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਸ਼ਾਮਲ ਉਕਤ ਕਥਿਤ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਜੱਜ ਨੇ ਉਨ੍ਹਾਂ ਨੂੰ 12 ਨਵੰਬਰ ਤੱਕ 1 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਣ ਦਾ ਆਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਮਾਰ ਦਿੱਤੇ 3 ਨੌਜਵਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News