ਕਦੇ ਨਹੀਂ ਕਿਹਾ, ਕੋਰੋਨਾ ਫੈਲਾ ਰਹੇ ਕਿਸਾਨ : ਤ੍ਰਿਪਤ ਬਾਜਵਾ
Sunday, May 23, 2021 - 12:00 AM (IST)
ਚੰਡੀਗੜ੍ਹ, (ਅਸ਼ਵਨੀ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਹ ਨਹੀਂ ਆਖਿਆ ਕਿ ਪੰਜਾਬ ਦੇ ਪਿੰਡਾਂ ਵਿਚ ਕੋਰੋਨਾ ਦਾ ਕਹਿਰ ਕਿਸਾਨੀ ਵਿਰੋਧੀ ਤਿੰਨ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਬਾਰਡਰ ’ਤੇ ਦਿੱਤੇ ਜਾ ਰਹੇ ਧਰਨਿਆਂ ਤੋਂ ਵਾਪਸ ਆ ਰਹੇ ਕਿਸਾਨਾਂ ਕਾਰਨ ਵਧ ਰਿਹਾ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਬਾਦਲਾਂ ਨੂੰ ਬਚਾਉਣ ਲਈ ਪੂਰੀ ਵਾਹ ਲਾਈ : ਢੀਂਡਸਾ
ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਇਹ ਸਲਾਹ ਦਿੱਤੀ ਸੀ ਕਿ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਲਈ ਧਰਨੇ ਤੋਂ ਵਾਪਸ ਆ ਰਹੇ ਕਿਸਾਨ ਜੇਕਰ ਪਿੰਡ ਵਿਚ ਆਉਂਦੇ ਸਮੇਂ ਟੈਸਟ ਕਰਵਾ ਲੈਣ ਤਾਂ ਇਸ ’ਚ ਸਭ ਦੀ ਹੀ ਭਲਾਈ ਹੈ। ਉਨ੍ਹਾਂ ਕਿਹਾ,
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰ ਨਾਮ ਦੀ ਕੋਈ ਚੀਜ਼ ਹੀ ਨਹੀਂ : ਸੁਖਬੀਰ
‘ਮੈਂ ਪੂਰੀ ਪੂਰੀ ਤਰ੍ਹਾਂ ਕਿਸਾਨ ਸੰਘਰਸ਼ ਦਾ ਹਮਾਇਤੀ ਹਾਂ ਅਤੇ ਮੈਨੂੰ ਇਹ ਵੀ ਅਹਿਸਾਸ ਹੈ ਕਿ ਕਿਸਾਨੀ ਅੰਦੋਲਨ ਨੂੰ ਅੱਧ ਵਿਚਾਲੇ ਨਹੀਂ ਛੱਡਿਆ ਜਾ ਸਕਦਾ।