ਏਜੰਟ ਦੀ ਗੱਡੀ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹੁਣ 5 ਦੀ ਜਗ੍ਹਾ ਮੰਗੀ ਢਾਈ ਕਰੋੜ ਦੀ ਫਿਰੌਤੀ
Sunday, Dec 17, 2023 - 06:41 PM (IST)
ਜਲੰਧਰ (ਵਰੁਣ)–ਬੱਸ ਸਟੈਂਡ ਦੇ ਸਾਹਮਣੇ ਡੈਲਟਾ ਚੈਂਬਰ ਦੀ ਪਾਰਕਿੰਗ ਵਿਚ ਟ੍ਰੈਵਲ ਏਜੰਟ ਦੀ ਗੱਡੀ ’ਤੇ ਗੋਲ਼ੀਆਂ ਚੱਲਣ ਦੇ ਮਾਮਲੇ ਵਿਚ ਸ਼ਨੀਵਾਰ ਨੂੰ ਗੈਂਗਸਟਰ ਕੌਸ਼ਲ ਚੌਧਰੀ ਗਰੁੱਪ ਨੇ ਹੁਣ ਏਜੰਟ ਇੰਦਰਜੀਤ ਨੂੰ ਵ੍ਹਟਸਐਪ ਕਾਲ ਕਰਕੇ 5 ਕਰੋੜ ਦੀ ਜਗ੍ਹਾ ਢਾਈ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ। ਏਜੰਟ ਨੂੰ ਆਈ ਕਾਲ ਤੋਂ ਬਾਅਦ ਪੁਲਸ ਹੋਰ ਵੀ ਚੌਕਸ ਹੋ ਗਈ ਹੈ। ਪੁਲਸ ਨੇ ਵ੍ਹਟਸਐਪ ਨੂੰ ਈ-ਮੇਲ ਲਿਖ ਕੇ ਉਕਤ ਨੰਬਰ ਦੀ ਜਾਣਕਾਰੀ ਮੰਗੀ ਹੈ, ਜਿਸ ਤੋਂ ਏਜੰਟ ਇੰਦਰਜੀਤ ਨੂੰ ਕਾਲ ਆਈ ਸੀ।
ਪੁਲਸ ਅਧਿਕਾਰੀਆਂ ਦੀ ਮੰਨੀਏ ਤਾਂ ਜਿਸ ਨੰਬਰ ਤੋਂ ਕਾਲ ਆਈ ਸੀ, ਉਹ ਇੰਟਰਨੈੱਟ ਕਾਲ ਸੀ। ਉਸ ਨੰਬਰ ਦੀ ਜਾਣਕਾਰੀ ਹਾਸਲ ਕਰਨ ਲਈ ਵ੍ਹਟਸਐਪ ਨੂੰ ਈ-ਮੇਲ ਕੀਤੀ ਗਈ ਹੈ। ਪੁਲਸ ਦੇ ਹੱਥ ਅਜਿਹੀ ਸੀ. ਸੀ. ਟੀ. ਵੀ. ਫੁਟੇਜ ਲੱਗੀ ਹੈ, ਜਿਸ ਵਿਚ ਬਦਮਾਸ਼ਾਂ ਦੇ ਸਾਫ਼ ਚਿਹਰੇ ਨਜ਼ਰ ਆ ਰਹੇ ਹਨ। ਤਿੰਨਾਂ ਬਦਮਾਸ਼ਾਂ ਦੀਆਂ ਸੀ. ਸੀ. ਟੀ. ਵੀ. ਫੁਟੇਜ ਕਮਿਸ਼ਨਰੇਟ ਪੁਲਸ ਨੇ ਪੰਜਾਬ ਭਰ ਦੇ ਥਾਣਿਆਂ ਨੂੰ ਭੇਜ ਦਿੱਤੀਆਂ ਹਨ ਤਾਂ ਕਿ ਮੁਲਜ਼ਮਾਂ ਦਾ ਕੁਝ ਸੁਰਾਗ ਲੱਗ ਸਕੇ। ਇਸ ਤੋਂ ਇਲਾਵਾ ਪੁਲਸ ਉਨ੍ਹਾਂ ਸਾਰੇ ਕ੍ਰਿਮੀਨਲ ਲੋਕਾਂ ਦਾ ਰਿਕਾਰਡ ਵੀ ਕਢਵਾ ਰਹੀ ਹੈ, ਜੋ ਕਿਤੇ ਨਾ ਕਿਤੇ ਕੌਸ਼ਲ ਚੌਧਰੀ ਗਰੁੱਪ ਨਾਲ ਜੁੜੇ ਹੋਏ ਹਨ ਅਤੇ ਜ਼ਮਾਨਤ ’ਤੇ ਹਨ।
ਇਹ ਵੀ ਪੜ੍ਹੋ : ਧੁੰਦ ਕਾਰਨ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ, BSF ਦੇ ਲੈਫਟੀਨੈਂਟ ਕਰਨਲ ਦੀ ਦਰਦਨਾਕ ਮੌਤ
ਸੀ. ਆਈ. ਏ. ਸਟਾਫ਼ ਤੋਂ ਲੈ ਕੇ ਕ੍ਰਾਈਮ ਬ੍ਰਾਂਚ ਅਤੇ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਉੱਚ ਅਧਿਕਾਰੀਆਂ ਦੀ ਅਗਵਾਈ ਵਿਚ ਇਸ ਮਾਮਲੇ ਨੂੰ ਟਰੇਸ ਕਰਨ ਵਿਚ ਜੁਟੀ ਹੋਈ ਹੈ। ਸੂਤਰਾਂ ਨੇ ਇਹ ਵੀ ਦਾਅਵਾ ਕੀਤਾ ਕਿ ਗੋਲ਼ੀ ਚਲਾਉਣ ਤੋਂ ਬਾਅਦ ਮੁਲਜ਼ਮ ਦੋਬਾਰਾ ਡੈਲਟਾ ਚੈਂਬਰ ਵੱਲ ਆਏ ਸਨ ਪਰ ਇਸ ਦੀ ਅਜੇ ਪੁਸ਼ਟੀ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ : ਨੂਰਪੁਰਬੇਦੀ ਵਿਖੇ ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, 18 ਸਾਲਾ ਨੌਜਵਾਨ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।