ਨਵੇਂ ਆਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਵਾਉਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ

Tuesday, May 10, 2022 - 12:36 PM (IST)

ਨਵੇਂ ਆਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਵਾਉਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ

ਅੰਮ੍ਰਿਤਸਰ (ਦਲਜੀਤ) - ਨਵੇਂ ਬਣਾਉਣ ਆਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਵਾਉਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਆਧਾਰ ਕਾਰਡ ਬਣਾਉਣ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਦਿਆਂ ਜ਼ਿਲ੍ਹੇ ’ਚ 32 ਟੀਮਾਂ ਦਾ ਗਠਨ ਕਰ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ’ਚ ਟੀਮਾਂ ਬੈਠ ਕੇ ਜਿੱਥੇ ਵਿਦਿਆਰਥੀਆਂ ਦੇ ਨਵੇਂ ਕਾਰਡ ਮੁਫ਼ਤ ਬਣਾਉਗੀਆਂ, ਉਥੇ ਕਾਰਡ ਅਪਡੇਟ ਵੀ ਕੀਤੇ ਜਾਣਗੇ। ਵਿਭਾਗ ਵੱਲੋਂ 4 ਲੱਖ ਦੇ ਕਰੀਬ ਵਿਦਿਆਰਥੀਆਂ ਦਾ ਡਾਟਾ ਇਕੱਠਾ ਕੀਤਾ ਗਿਆ ਹੈ। ਇਸ ਯੋਜਨਾ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਲਾਭ ਲੈ ਸਕਣਗੇ।

ਪੜ੍ਹੋ ਇਹ ਵੀ ਖ਼ਬਰ: ਬਟਾਲਾ : ਭੇਤਭਰੀ ਹਾਲਤ ’ਚ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਜਾਣਕਾਰੀ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਲਈ ਆਧਾਰ ਕਾਰਡ ਲਾਜ਼ਮੀ ਕੀਤੇ ਗਏ ਹਨ। ਵਿਦਿਆਰਥੀਆਂ ਦੇ ਆਧਾਰ ਕਾਰਡ ਦੇ ਆਧਾਰ ’ਤੇ ਹੀ ਉਨ੍ਹਾਂ ਦਾ ਦਾਖਲਾ ਕੀਤਾ ਜਾਂਦਾ ਹੈ। 0 ਤੋਂ 5 ਸਾਲ ਦੇ ਬੱਚਿਆਂ ਦੇ ਆਧਾਰ ਕਾਰਡ ਉਨ੍ਹਾਂ ਦੇ ਮਾਤਾ-ਪਿਤਾ ਦੀ ਮਦਦ ਨਾਲ ਬਣਦੇ ਹਨ ਅਤੇ 15 ਸਾਲ ਤੋਂ ਬਾਅਦ ਇਹ ਆਧਾਰ ਕਾਰਡ ਜੇਕਰ ਵਿਦਿਆਰਥੀ ਖੁਦ ਆਪਣੀ ਫਿੰਗਰ ਪ੍ਰਿੰਟ ਲਾ ਕੇ ਅਪਡੇਟ ਨਹੀਂ ਕਰਵਾਉਂਦਾ ਤਾਂ ਇਹ ਰੱਦ ਹੋ ਜਾਂਦੇ ਹਨ। ਵਿਭਾਗ ਦੇ ਧਿਆਨ ਵਿਚ ਆਇਆ ਸੀ ਕਿ ਵਿਦਿਆਰਥੀਆਂ ਨੂੰ ਨਵੇਂ ਆਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਵਾਉਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ

ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਕੋਲ ਆਧਾਰ ਕਾਰਡ ਨਾ ਹੋਣ ਕਾਰਨ ਸਕੂਲਾਂ ਵਿਚ ਦਾਖਲ ਨਹੀਂ ਹੋ ਪਾ ਰਹੇ ਹਨ। ਵਿਭਾਗ ਵੱਲੋਂ ਵਿਦਿਆਰਥੀਆਂ ਦੀ ਮਦਦ ਲਈ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਇਸ ਸਕੀਮ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਹਿੱਸਾ ਲੈ ਸਕਣਗੇ। ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਰਾਜੇਸ਼ ਸ਼ਰਮਾ ਨੇ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਬਲਾਕ ਸਿੱਖਿਆ ਅਫ਼ਸਰਾਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਵਿਚ ਜੇਕਰ ਕਿਸੇ ਬਜ਼ੁਰਗ ਦਾ ਵੀ ਆਧਾਰ ਕਾਰਡ ਨਹੀਂ ਬਣਿਆ ਹੋਵੇਗਾ, ਉਹ ਵੀ ਬਣਾਇਆ ਜਾਵੇਗਾ। ਵਿਦਿਆਰਥੀਆਂ ਦੀ ਮਦਦ ਲਈ ਵਿਭਾਗ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਪਿੰਡ ਦੀਆਂ ਪੰਚਾਇਤਾਂ ਵੀ ਅਧਿਕਾਰੀਆਂ ਦਾ ਇਸ ਸਬੰਧ ’ਚ ਸਹਿਯੋਗ ਦੇਣਗੀਆਂ। ਪ੍ਰਾਜੈਕਟ ਮੈਨੇਜਰ ਰਾਹੁਲ ਨੇ ਦੱਸਿਆ ਕਿ ਟੀਮਾਂ ਵੱਲੋਂ ਮੁਫ਼ਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਯੋਜਨਾ ਨੂੰ ਹੇਠਲੇ ਪੱਧਰ ਤੱਕ ਲੋਕਾਂ ਨੂੰ ਲਾਭ ਦਿਵਾਉਣ ਲਈ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ


author

rajwinder kaur

Content Editor

Related News