ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ
Monday, Jun 12, 2023 - 08:53 AM (IST)
ਲੁਧਿਆਣਾ (ਬਸਰਾ)- ਮਈ ਮਹੀਨੇ ’ਚ ਪੱਛਮੀ ਪੌਣਾਂ ਦੇ ਦਬਾਅ ਕਾਰਨ ਪੰਜਾਬ ਦੇ ਲੋਕਾਂ ਨੂੰ ਪਹਾੜੀ ਸੂਬਿਆਂ ਵਰਗਾ ਅਹਿਸਾਸ ਹੋਇਆ, ਪਾਰਾ ਵਧਦਿਆਂ ਹੀ ਰਿਮ-ਝਿਮ ਬਾਰਿਸ਼ ਨੇ ਦਸਤਕ ਦੇ ਕੇ ਗਰਮੀ ਤੋਂ ਰਾਹਤ ਦਿੱਤੀ। ਇਸ ਵਾਰ ਜੂਨ ਮਹੀਨੇ ’ਚ ਵੀ ਕੁਝ ਦਿਨ ਦੀ ਗਰਮੀ ਪੈਣ ਤੋਂ ਬਾਅਦ ਬੀਤੇ ਦਿਨ ਚੱਲੀਆਂ ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਨੇ ਮੌਸਮ ’ਚ ਠੰਡਕ ਲੈ ਆਂਦੀ।
ਸੂਤਰਾਂ ਅਨੁਸਾਰ ਆਉਣ ਵਾਲੇ 5 ਦਿਨਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਿਕ ਕੱਲ ਦੇ ਮੁਕਾਬਲੇ ਅੱਜ ਤਾਪਮਾਨ ’ਚ 4.8 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਜੋ ਔਸਤਨ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਪਟਿਆਲਾ ਦਾ 41.9 ਡਿਗਰੀ ਸੈਲਸੀਅਸ ਰਿਹਾ। ਗੁਰਦਾਸਪੁਰ ਜ਼ਿਲ੍ਹੇ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।