ਧਮਾਕਿਆਂ ਵਿਚਾਲੇ ਕਪੂਰਥਲਾ ਦੇ ਲੋਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, DC ਨੇ ਕੀਤੀ ਅਪੀਲ

Saturday, May 10, 2025 - 09:44 AM (IST)

ਧਮਾਕਿਆਂ ਵਿਚਾਲੇ ਕਪੂਰਥਲਾ ਦੇ ਲੋਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, DC ਨੇ ਕੀਤੀ ਅਪੀਲ

ਕਪੂਰਥਲਾ (ਵਿਪਨ ਮਹਾਜਨ) : ਜਲੰਧਰ ਅਤੇ ਕਪੂਰਥਲਾ 'ਚ ਹੋ ਰਹੇ ਲਗਾਤਾਰ ਧਮਾਕਿਆਂ ਵਿਚਾਲੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ 'ਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਲੋਕ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਬਹੁਤ ਜ਼ਰੂਰੀ ਹੋਵੇ, ਫਿਰ ਵੀ ਬਾਹਰ ਜਾਣ। ਭੀੜ ਇਕੱਠੀ ਨਾ ਕੀਤੀ ਜਾਵੇ, ਉੱਚੀਆਂ ਇਮਾਰਤਾਂ ਟਾਵਰਾਂ 'ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ।

ਇਹ ਵੀ ਪੜ੍ਹੋ : ਮੋਹਾਲੀ 'ਚ ਰਾਤ 8 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ, ਪੁਲਸ ਕਰ ਰਹੀ ANNOUNCEMENT

ਇਸ ਦੇ ਨਾਲ ਹੀ ਕਪੂਰਥਲਾ ਸ਼ਹਿਰ ਅਤੇ ਫਗਵਾੜਾ ਸ਼ਹਿਰ ਦੀਆਂ ਸਾਰੀਆਂ ਮਾਰਕਿਟਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜ਼ਿਲ੍ਹੇ 'ਚ ਮਾਲ ਅਤੇ ਉੱਚੀਆਂ ਵਪਾਰਕ ਇਮਾਰਤਾਂ ਵੀ ਅੱਜ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਨਾ ਘਬਰਾਉਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਜੰਗ ਦੇ ਮਾਹੌਲ ਵਿਚਾਲੇ ਚੰਡੀਗੜ੍ਹ 'ਚ ਨਵੀਂ ਐਡਵਾਈਜ਼ਰੀ ਜਾਰੀ, ਹੁਣ 7 ਵਜੇ ਤੋਂ ਬਾਅਦ...

ਉਨ੍ਹਾਂ ਨੇ ਕਿਹਾ ਕਿ ਲੋਕ ਹਦਾਇਤਾਂ ਦੀ ਪਾਲਣਾ ਕਰਨਾ ਅਤੇ ਅਫ਼ਵਾਹਾਂ 'ਤੇ ਯਕੀਨ ਨਾ ਕਰਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News