ਸੰਭਾਵੀ ਖ਼ਤਰੇ ਨੂੰ ਦੇਖਦਿਆਂ ਪੰਜਾਬ ਵਿਚ ਜਾਰੀ ਹੋਈ ਨਵੀਂ ਐਡਵਾਈਜ਼ਰੀ
Friday, May 09, 2025 - 05:00 PM (IST)

ਚੰਡੀਗੜ੍ਹ/ਜਲੰਧਰ : ਭਾਰਤ-ਪਾਕਿ ਤਣਾਅ ਨੂੰ ਵੇਖਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਦੇ ਚੱਲਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਆਖਿਆ ਗਿਆ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘੱਟ ਤੋਂ ਘੱਟ ਘਰਾਂ ਵਿਚੋਂ ਬਾਹਰ ਨਿਕਲਣ। ਛੱਤ "ਤੇ ਚੜ੍ਹਨ ਤੋਂ ਗੁਰੇਜ ਕਰਨ। ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਚੀਜ਼ ਨਜ਼ਰ ਆਉਂਦੀ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ : ਜੰਗ ਦੇ ਹਾਲਾਤ ਦਰਮਿਆਨ ਪੰਜਾਬ ਦੇ ਇਹ ਟੋਲ ਪਲਾਜ਼ੇ ਕੀਤੇ ਗਏ ਬੰਦ
ਦੂਜੇ ਪਾਸੇ ਪਟਿਆਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਬੇਨਤੀ ਕੀਤੀ ਹੈ ਕਿ ਉਹ ਘਰਾਂ ਵਿਚ ਰਹਿਣ। ਲੋਕਾਂ ਨੂੰ ਆਖਿਆ ਗਿਆ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗ਼ੁਰੇਜ਼ ਕੀਤਾ ਜਾਵੇ। ਬਠਿੰਡਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਆਖਿਆ ਗਿਆ ਹੈ ਕਿ ਮੀਡੀਆ ਕਰਮਚਾਰੀਆਂ ਸਮੇਤ ਸਾਰੀ ਜਨਤਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਅਣਪਛਾਤੀ ਵਸਤੂ ਜਾਂ ਉਨ੍ਹਾਂ ਦੇ ਟੁਕੜਿਆਂ ਤੋਂ ਦੂਰ ਰਹਿਣ।
ਇਹ ਵੀ ਪੜ੍ਹੋ : ਭਾਰਤ-ਪਾਕਿ ਜੰਗ ਵਿਚਾਲੇ ਪੰਜਾਬ 'ਚ ਘੁੰਮ ਰਹੇ ਦੋ ਭਿਖਾਰੀਆਂ ਦੀਆਂ ਤਸਵੀਰਾਂ ਜਾਰੀ, ਕੀਤਾ ਗਿਆ ਅਲਰਟ
ਲਗਭਗ 100 ਮੀਟਰ ਦੀ ਸਪੱਸ਼ਟ ਦੂਰੀ ਯਕੀਨੀ ਬਣਾਈ ਜਾਵੇ। ਹਥਿਆਰਬੰਦ ਬਲਾਂ ਅਤੇ ਰਾਜ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰ ਰਹੀਆਂ ਹਨ। ਬੇਲੋੜੀਆਂ ਅਫਵਾਹਾਂ ਫੈਲਾਉਣ ਤੋਂ ਸਖ਼ਤੀ ਨਾਲ ਬਚਿਆ ਜਾਵੇ। ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਢੁਕਵੀਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਘਰ ਦੇ ਅੰਦਰ ਹੀ ਰਹਿਣ ਅਤੇ ਖਿੜਕੀਆਂ ਤੋਂ ਦੂਰ ਰਹਿਣ। ਜ਼ਰੂਰਤ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ।
ਇਹ ਵੀ ਪੜ੍ਹੋ : ਪਾਕਿਸਤਾਨ ਵੱਲੋਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਚੰਡੀਗੜ੍ਹ ਸਣੇ 15 ਥਾਵਾਂ 'ਤੇ ਹਮਲੇ
ਉਧਰ ਚੰਡੀਗੜ੍ਹ ਵਿਚ ਅੱਜ ਸਵੇਰੇ ਡਰੋਨ ਅਟੈਕ ਦੇ ਖਦਸ਼ੇ ਕਾਰਨ ਕਈ ਘੰਟੇ ਸਾਇਰਨ ਵੱਜਦੇ ਰਹੇ। ਇਸ ਤੋਂ ਬਾਅਦ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿਚ ਵੀ ਚੌਕਸੀ ਵਧਾ ਦਿੱਤੀ ਗਈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਾਮ 7 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਵਿੱਦਿਆਕ ਸੰਸਥਾਵਾਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਨਾਗਰਿਕਾਂ ਨੂੰ ਪੂਰੀ ਤਰ੍ਹਾਂ ਘਰਾਂ ਵਿਚ ਰਹਿਣ ਅਤੇ ਛੱਤਾਂ, ਬਾਲਕੋਨੀਆਂ ਜਾਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਹੇਠਾਂ ਦਿੱਤੇ ਨੰਬਰਾਂ ‘ਤੇ ਤੁਰੰਤ ਸੰਪਰਕ ਕਰਨ ਲਈ ਆਖਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e