ਪੰਜਾਬ ''ਚ ਮੀਂਹ ਪੈਣ ਬਾਰੇ ਨਵਾਂ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ ਦਿੱਤੀ ਵੱਡੀ ਭਵਿੱਖਬਾਣੀ
Sunday, Feb 02, 2025 - 01:08 PM (IST)
ਚੰਡੀਗੜ੍ਹ : ਪੰਜਾਬ 'ਚ ਮੌਸਮ ਬਦਲਣ ਵਾਲਾ ਹੈ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਠੰਡ ਅਤੇ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਮੁਤਾਬਕ ਅਗਲੇ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਮੁੜ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਬੁਰੀ ਖ਼ਬਰ! ਖ਼ਪਤਕਾਰਾਂ ਨੂੰ ਲੱਗਾ ਵੱਡਾ ਝਟਕਾ
ਦੱਸਿਆ ਜਾ ਰਿਹਾ ਹੈ ਕਿ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਤੋਂ ਬਾਅਦ ਸੂਬੇ ਦੇ ਕੁੱਝ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ। 2 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ ਪਰ 3 ਤੋਂ ਲੈ ਕੇ 5 ਫਰਵਰੀ ਤੱਕ ਕਈ ਇਲਾਕਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸ਼ਾਮ 7 ਤੋਂ ਰਾਤ 10 ਵਜੇ ਤੱਕ...
ਬਰਫ਼ੀਲੀ ਹਵਾ ਕਾਰਨ ਫਿਰ ਵਧੀ ਠੰਡ
ਬੀਤੇ ਦਿਨ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਸੰਘਣੇ ਬੱਦਲ ਛਾਏ ਰਹੇ ਅਤੇ ਤੇਜ਼ ਰਫ਼ਤਾਰ ਨਾਲ ਚੱਲ ਰਹੀ ਬਰਫ਼ੀਲੀ ਹਵਾ ਕਾਰਨ ਠੰਡ ਦਾ ਕਹਿਰ ਇਕ ਵਾਰ ਫਿਰ ਦੇਖਣ ਨੂੰ ਮਿਲਿਆ। ਕਈ ਇਲਾਕਿਆਂ 'ਚ ਦੁਪਹਿਰ ਤੱਕ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8