ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ
Thursday, May 14, 2026 - 06:24 PM (IST)
ਅੰਮ੍ਰਿਤਸਰ- ਭਾਰਤੀ ਰੇਲਵੇ ਵੱਲੋਂ ਯਾਤਰੀਆਂ ਨੂੰ ਸੁਵਿਧਾਜਨਕ ਸਫ਼ਰ ਮੁਹੱਈਆ ਕਰਵਾਉਣ ਲਈ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਵਿਚਕਾਰ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਅੱਜ ਅੰਮ੍ਰਿਤਸਰ ਸਟੇਸ਼ਨ ਪਹੁੰਚੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਰਵਨੀਤ ਬਿੱਟੂ ਨਾਲ ਰੇਲਵੇ ਦੇ ਸੀਨੀਅਰ ਅਧਿਕਾਰੀ, ਭਾਜਪਾ ਆਗੂ, ਰੇਲਵੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਯਾਤਰੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਇਹ ਟ੍ਰੇਨ ਵੰਦੇ ਭਾਰਤ ਟ੍ਰੇਨ ਦਾ ਹੀ ਦੂਜਾ ਰੂਪ ਹੈ, ਜਿਸ ਕਾਰਨ ਇਸ ਦਾ ਨਾਂ ‘ਅੰਮ੍ਰਿਤ ਭਾਰਤ’ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਟ੍ਰੇਨ ਖਾਸ ਤੌਰ ’ਤੇ ਆਮ ਅਤੇ ਮੱਧ ਵਰਗ ਦੇ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ, ਤਾਂ ਜੋ ਉਹ ਵੀ ਘੱਟ ਖਰਚੇ ਵਿੱਚ ਆਧੁਨਿਕ ਸਹੂਲਤਾਂ ਨਾਲ ਸਫ਼ਰ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੂਰਬੀ ਭਾਰਤ ਵਿਚਕਾਰ ਯਾਤਰਾ ਕਰਨ ਵਾਲੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਇਸ ਟ੍ਰੇਨ ਨਾਲ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਪੱਖੋਂ ਮਹੱਤਵਪੂਰਨ ਸ਼ਹਿਰ ਹੈ, ਜਿੱਥੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ। ਇਸ ਟ੍ਰੇਨ ਰਾਹੀਂ ਹਰ ਵਰਗ ਦੇ ਲੋਕ ਆਸਾਨੀ ਨਾਲ ਸਫ਼ਰ ਕਰ ਸਕਣਗੇ। ਉਨ੍ਹਾਂ ਕਿਹਾ 130 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀ ਹੈ ਅਤੇ ਟ੍ਰੇਨ ਦਾ ਕਿਰਾਇਆ 50 ਤੋਂ 100 ਰੁਪਏ ਦੇ ਵਿਚਕਾਰ ਰੱਖਿਆ ਗਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਇਸ ਟ੍ਰੇਨ ਨੂੰ ਯਾਤਰੀਆਂ ਵੱਲੋਂ ਵਧੀਆ ਹੁੰਗਾਰਾ ਮਿਲਦਾ ਹੈ ਤਾਂ ਭਵਿੱਖ ਵਿੱਚ ਹੋਰ ਅਜਿਹੀਆਂ ਟ੍ਰੇਨਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੇਨ ਵਿੱਚ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਵਿੱਚ ਸੁਰੱਖਿਆ ਲਈ ਸੀਸੀਟੀਵੀ ਕੈਮਰੇ, ਮੋਬਾਈਲ ਚਾਰਜਿੰਗ ਪੁਆਇੰਟ, ਵੱਡੀ ਲੱਗੇਜ ਸਪੇਸ, ਐਮਰਜੈਂਸੀ ਬਟਨ ਅਤੇ ਸਾਫ਼-ਸੁਥਰੇ ਬਾਥਰੂਮਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਟ੍ਰੇਨ ਦੀ ਡਿਜ਼ਾਇਨ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਕਿ ਅੱਗ ਜਾਂ ਹੋਰ ਹਾਦਸਿਆਂ ਦਾ ਖਤਰਾ ਘੱਟ ਤੋਂ ਘੱਟ ਰਹੇ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਰਵਨੀਤ ਬਿੱਟੂ ਨੇ ਅੱਗੇ ਕਿਹਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਵਰਲਡ ਕਲਾਸ ਸਟੇਸ਼ਨ ਵਜੋਂ ਤਿਆਰ ਕਰਨ ਲਈ 502 ਕਰੋੜ ਰੁਪਏ ਦਾ ਪ੍ਰੋਜੈਕਟ ਲਿਆਂਦਾ ਗਿਆ ਹੈ। ਇਸ ਪ੍ਰੋਜੈਕਟ ਤਹਿਤ ਨਵੀਆਂ ਇਮਾਰਤਾਂ, ਵਾਧੂ ਪਲੇਟਫਾਰਮ, ਏਸੀ ਵੇਟਿੰਗ ਹਾਲ, ਸ਼ਾਪਿੰਗ ਏਰੀਆ ਅਤੇ ਮਨੋਰੰਜਨ ਦੀਆਂ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਸ਼ਵਨੀ ਵੈਸ਼ਨਵ ਦੇ ਸੁਪਨੇ ਅਨੁਸਾਰ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਏਅਰਪੋਰਟਾਂ ਵਰਗੀਆਂ ਸਹੂਲਤਾਂ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇਸ਼ ਦੇ ਸਭ ਤੋਂ ਆਧੁਨਿਕ ਸਟੇਸ਼ਨਾਂ ਵਿੱਚ ਸ਼ਾਮਲ ਹੋਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
