ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ
Thursday, May 14, 2026 - 01:21 PM (IST)
ਅੰਮ੍ਰਿਤਸਰ (ਜਸ਼ਨ)- ਭਾਰਤੀ ਰੇਲਵੇ ਵੱਲੋਂ ਯਾਤਰੀਆਂ ਨੂੰ ਸੁਵਿਧਾਜਨਕ ਸਫ਼ਰ ਮੁਹੱਈਆ ਕਰਵਾਉਣ ਲਈ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਵਿਚਕਾਰ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਟ੍ਰੇਨ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਜ ਅੰਮ੍ਰਿਤਸਰ ਸਟੇਸ਼ਨ ਪਹੁੰਚ ਕੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨ ਦਾ ਸ਼ੁਭ ਆਰੰਭ ਕੀਤਾ ਗਿਆ। ਜਿਸ ਨਾਲ ਪੰਜਾਬ ਦਾ ਸੰਪਰਕ ਪੂਰਬੀ ਰਾਜਾਂ ਨਾਲ ਹੋਰ ਮਜ਼ਬੂਤ ਹੋਵੇਗਾ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਟ੍ਰੇਨ ਨੰਬਰ 14664 ਅੰਮ੍ਰਿਤਸਰ-ਨਿਊ ਜਲਪਾਈਗੁੜੀ ਅੰਮ੍ਰਿਤ ਭਾਰਤ ਐਕਸਪ੍ਰੈੱਸ ਦੀ ਸੇਵਾ ਅੱਜ ਯਾਨੀ 14 ਮਈ ਤੋਂ ਸ਼ੁਰੂ ਹੋ ਰਹੀ ਹੈ। ਇਹ ਹਫ਼ਤਾਵਾਰੀ ਟ੍ਰੇਨ ਹਰ ਵੀਰਵਾਰ ਆਪਣੀ ਮੰਜ਼ਿਲ ਵੱਲ ਰਵਾਨਾ ਹੋਵੇਗੀ। ਜਾਣਕਾਰੀ ਅਨੁਸਾਰ ਇਹ ਟ੍ਰੇਨ ਦੁਪਹਿਰ 12:45 ਵਜੇ ਅੰਮ੍ਰਿਤਸਰ ਤੋਂ ਚੱਲੇਗੀ ਅਤੇ ਲੱਗਭਗ 39 ਘੰਟਿਆਂ ਦੇ ਸਫ਼ਰ ਤੋਂ ਬਾਅਦ ਸਵੇਰੇ 4:15 ਵਜੇ ਨਿਊ ਜਲਪਾਈਗੁੜੀ ਸਟੇਸ਼ਨ ਪਹੁੰਚੇਗੀ। ਵਾਪਸੀ ਦੌਰਾਨ ਟ੍ਰੇਨ ਨੰਬਰ 14663 ਨਿਊ ਜਲਪਾਈਗੁੜੀ-ਅੰਮ੍ਰਿਤਸਰ ਅੰਮ੍ਰਿਤ ਭਾਰਤ ਐਕਸਪ੍ਰੈੱਸ 16 ਮਈ ਤੋਂ ਹਰ ਸ਼ਨੀਵਾਰ ਨਿਊ ਜਲਪਾਈਗੁੜੀ ਤੋਂ ਸਵੇਰੇ 8 ਵਜੇ ਰਵਾਨਾ ਹੋਵੇਗੀ ਅਤੇ ਲੱਗਭਗ 42 ਘੰਟਿਆਂ ਬਾਅਦ ਅਗਲੀ ਰਾਤ 2:20 ਵਜੇ ਅੰਮ੍ਰਿਤਸਰ ਪਹੁੰਚੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਯਾਤਰੀਆਂ ਦੀ ਸਹੂਲਤ ਲਈ ਇਸ ਟ੍ਰੇਨ ਦੇ ਸਟਾਪੇਜ ਜਲੰਧਰ ਸਿਟੀ, ਲੁਧਿਆਣਾ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਗੋਰਖਪੁਰ, ਰਕਸੌਲ, ਸੀਤਾਮੜ੍ਹੀ, ਅਰਰੀਆ, ਬਾਗਡੋਗਰਾ ਅਤੇ ਸਿਲੀਗੁੜੀ ਸਮੇਤ ਹੋਰ ਮਹੱਤਵਪੂਰਨ ਰੇਲਵੇ ਸਟੇਸ਼ਨਾਂ ’ਤੇ ਰੱਖੇ ਗਏ ਹਨ। ਇਸ ਅੰਮ੍ਰਿਤ ਭਾਰਤ ਐਕਸਪ੍ਰੈੱਸ ’ਚ ਸਲੀਪਰ ਸ਼੍ਰੇਣੀ ਦੇ 8 ਕੋਚ ਅਤੇ ਜਨਰਲ ਸ਼੍ਰੇਣੀ ਦੇ 11 ਕੋਚ ਸ਼ਾਮਲ ਹਨ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
