ਨਿਊ ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਇਸ ਹਾਲਤ 'ਚ ਲਾਸ਼ ਦੇਖ ਦਹਿਲੇ ਲੋਕ

Saturday, Oct 03, 2020 - 06:00 PM (IST)

ਨਿਊ ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਇਸ ਹਾਲਤ 'ਚ ਲਾਸ਼ ਦੇਖ ਦਹਿਲੇ ਲੋਕ

ਅੰਮ੍ਰਿਤਸਰ (ਅਵਦੇਸ਼) : ਨਿਊ ਅੰਮ੍ਰਿਤਸਰ ਦੇ ਇਲਾਕੇ 'ਚ ਕੱਚੇ ਰਸਤੇ 'ਤੇ ਝਾੜੀਆਂ ਵਿਚ ਇਕ ਅਣਪਛਾਤੇ ਵਿਅਕਤੀ ਦੀ ਖੂਨ ਨਾਲ ਭਿੱਜੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲੋਕਾਂ ਵਲੋਂ ਲਾਸ਼ ਮਿਲਣ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਦਾ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਅਤੇ ਬਾਅਦ ਵਿਚ ਉਸ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। 

ਇਹ ਵੀ ਪੜ੍ਹੋ :  ਬਟਾਲਾ 'ਚ ਵੱਡੀ ਵਾਰਦਾਤ, ਪੁਲਸ 'ਤੇ ਬਦਮਾਸ਼ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਫਿਲਹਾਲ ਕਤਲ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਇਸ ਮਾਮਲੇ 'ਤੇ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ :  ਮੈਂ ਜੱਜ ਹਾਂ, ਸੁਰੱਖਿਆ ਚਾਹੀਦੀ ਹੈ, ਸਵਾਗਤ ਲਈ ਆਏ ਦੋ ਥਾਣੇਦਾਰ, ਸੱਚ ਸਾਹਮਣੇ ਆਇਆ ਤਾਂ ਉੱਡੇ ਹੋਸ਼


author

Gurminder Singh

Content Editor

Related News