ਮਾਨਸਾ ਜ਼ਿਲ੍ਹਾ ਕਾਂਗਰਸ ''ਚ ਨਵੀਆਂ ਨਿਯੁਕਤੀਆਂ: ਰਣਜੀਤ ਦੋਦੜਾ ਤੇ ਜਸਵੀਰ ਚੱਕ ਅਲੀਸ਼ੇਰ ਬਣੇ ਮੀਤ ਪ੍ਰਧਾਨ

Thursday, Apr 16, 2026 - 08:36 AM (IST)

ਮਾਨਸਾ ਜ਼ਿਲ੍ਹਾ ਕਾਂਗਰਸ ''ਚ ਨਵੀਆਂ ਨਿਯੁਕਤੀਆਂ: ਰਣਜੀਤ ਦੋਦੜਾ ਤੇ ਜਸਵੀਰ ਚੱਕ ਅਲੀਸ਼ੇਰ ਬਣੇ ਮੀਤ ਪ੍ਰਧਾਨ

ਬੁਢਲਾਡਾ (ਮਨਜੀਤ) : ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਬੁਢਲਾਡਾ ਦੇ ਸੀਨੀਅਰ ਕਾਂਗਰਸੀ ਰਣਜੀਤ ਸਿੰਘ ਦੋਦੜਾ ਅਤੇ ਪੰਚਾਇਤ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਸਾਬਕਾ ਆਗੂ ਜਸਵੀਰ ਸਿੰਘ ਚੱਕ ਅਲੀਸ਼ੇਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਰਣਜੀਤ ਸਿੰਘ ਦੋਦੜਾ ਅਤੇ ਜਸਵੀਰ ਸਿੰਘ ਚੱਕ ਅਲੀਸ਼ੇਰ ਨੂੰ ਮੁਬਾਰਕਬਾਦ ਦਿੱਤੀ ਗਈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ ਸਿੰਘ ਨਾਲ ਜੁੜੇ ਤਾਰ 

ਇਸ ਨੂੰ ਲੈ ਕੇ ਗੱਲਬਾਤ ਕਰਦਿਆਂ ਰਣਜੀਤ ਸਿੰਘ ਦੋਦੜਾ ਅਤੇ ਜਸਵੀਰ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ। ਉਹਨਾਂ ਅਖੀਰ ਵਿੱਚ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਰੀ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣਾਏਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News