ਪੰਜਾਬ: ਭਾਰੀ ਬਾਰਿਸ਼ ਵਿਚਾਲੇ ਲੱਗ ਗਈ ਨਵੀਂ ਪਾਬੰਦੀ, ਹੁਣ ਨਾ ਕਰ ਬੈਠਿਓ ਇਹ ਗਲਤੀ
Monday, Jun 23, 2025 - 04:50 PM (IST)

ਲੁਧਿਆਣਾ (ਹਿਤੇਸ਼): ਗਰਮੀਆਂ ਤੋਂ ਰਾਹਤ ਪਾਉਣ ਲਈ ਨਹਿਰਾਂ ਤੇ ਦਰਿਆਵਾਂ ਆਦਿ ਵਿਚ ਨਹਾਉਣ ਦਾ ਰਝਾਉਣ ਬਹੁਤ ਲੋਕਾਂ ਲਈ ਜਾਨਲੇਵਾ ਸਾਬਿਤ ਹੋ ਚੁੱਕਿਆ ਹੈ। ਬੀਤੇ ਦਿਨੀਂ ਵੀ ਲੁਧਿਆਣਾ ਵਿਚ 4 ਬੱਚੇ ਨਹਾਉਣ ਵਾਲੇ ਦਰਿਆ ਵਿਚ ਰੁੜ ਗਏ ਸਨ। ਇਸ ਦੇ ਮੱਦੇਨਜ਼ਰ ਹੁਣ ਪ੍ਰਸ਼ਾਸਨ ਵੱਲੋਂ ਲੁਧਿਆਣਾ ਵਿਚ ਨਹਿਰਾਂ, ਚੌਆਂ ਤੇ ਦਰਿਆਵਾਂ ਵਿਚ ਨਹਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
ਜ਼ਿਲ੍ਹਾ ਮੈਜੀਸਟ੍ਰੇਟ ਹਿਮਾਂਸ਼ੂ ਜੈਨ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਭਾਰੀ ਬਾਰਿਸ਼ ਹੋਣ ਕਾਰਨ ਨਹਿਰਾਂ, ਚੌਆਂ ਤੇ ਦਰਿਆਵਾਂ ਵਿਚ ਪਾਣੀ ਆਪਣੀ ਪੂਰੀ ਰਫ਼ਤਾਰ ਨਾਲ ਵਹਿ ਰਿਹਾ ਹੈ ਤੇ ਇਨ੍ਹਾਂ ਵਿਚ ਪਾਣੀ ਦਾ ਪੱਧਰ ਵੀ ਕਾਫ਼ੀ ਵੱਧ ਚੁੱਕਿਆ ਹੈ। ਗਰਮੀ ਦਾ ਮੌਸਮ ਹੋਣ ਕਾਰਨ ਕਈ ਲੋਕ ਇੱਥੇ ਨਹਾਉਂਦੇ ਹਨ, ਜਿਸ ਨਾਲ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਰਹਿੰਦਾ ਹੈ। ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਜ਼ਿਲ੍ਹਾ ਲੁਧਿਆਣਾ ਵਿਚ ਵਹਿੰਦੇ ਨਹਿਰਾਂ, ਚੌਆਂ ਤੇ ਦਰਿਆਵਾਂ ਵਿਚ ਨਹਾਉਣ 'ਤੇ ਅਗਲੇ ਹੁਕਮਾਂ ਤਕ ਪਾਬੰਦੀ ਲਗਾ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8