ਲੁਧਿਆਣੇ ਦੀ ਔਰਤ ਨੇ ਜਲੰਧਰ ''ਚੋਂ ਚੋਰੀ ਕੀਤਾ 3 ਮਹੀਨਿਆਂ ਦਾ ਬੱਚਾ, ਵੇਚਣ ਦੀ ਸੀ ਤਿਆਰੀ
Tuesday, Jan 07, 2025 - 03:33 PM (IST)
ਲੁਧਿਆਣਾ (ਖ਼ੁਰਾਨਾ): ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਨੇੜੇ ਪੈਂਦੇ ਅਮਨ ਨਗਰ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੀ ਇਕ ਔਰਤ ਨੇ ਬੀਤੀ 25 ਦਸੰਬਰ ਨੂੰ ਜਲੰਧਰ ਤੋਂ 3 ਮਹੀਨਿਆਂ ਦੇ ਨਵਜੰਮੇ ਬੱਚੇ ਨੂੰ ਚੋਰੀ ਕਰ ਲਿਆ ਸੀ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ
ਇਸ ਮਾਮਲੇ ਨੂੰ ਲੈ ਕੇ ਜਲੰਧਰ ਤੇ ਲੁਧਿਆਣਾ ਪੁਲਸ ਨੇ ਸੋਮਵਾਰ ਦੇਰ ਸ਼ਾਮ ਨੂੰ ਸਾਂਝੀ ਕਾਰਵਾਈ ਕਰਦਿਆਂ ਔਰਤ ਸਮੇਤ ਗਿਰੋਹ ਦੇ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਹੈ। ਮਾਮਲੇ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਕਿਰਾਏਦਾਰ ਔਰਤ ਦੀ ਕਰਤੂਤ ਸਾਹਮਣੇ ਆਉਣ ਮਗਰੋਂ ਮਕਾਨ ਮਾਲਕ ਵੱਲੋਂ ਵੀ ਕਮਰਾ ਖਾਲੀ ਕਰਵਾ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ
ਦੱਸਿਆ ਜਾ ਰਿਹਾ ਹੈ ਕਿ ਗਿਰੋਹ ਵੱਲੋਂ ਬੱਚੇ ਨੂੰ ਅੱਗੇ ਵੇਚਣ ਦੀ ਨੀਅਤ ਨਾਲ ਚੋਰੀ ਕੀਤਾ ਗਿਆ ਸੀ। ਪੁਲਸ ਵੱਲੋਂ ਇਸ ਤੋਂ ਪਹਿਲਾਂ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਕੇ ਮੁਲਜ਼ਮਾਂ ਦੇ ਮਨਸੂਬੇ ਬੇਅਸਰ ਕਰ ਦਿੱਤੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8