ਨਵ ਜਨਮੇ ਬੱਚੇ ਦੀ ਲਾਸ਼ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ, ਇਲਾਕੇ 'ਚ ਮਚਿਆ ਹੰਗਾਮਾ

11/02/2021 9:30:38 AM

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਸਨੌਰ ਅੱਡਾ ਵਿਖੇ ਛੋਟੀ ਨਦੀ ਦੇ ਕਿਨਾਰੇ ਕੁੱਤਿਆਂ ਨੇ ਨਵ-ਜਨਮੇ ਬੱਚੇ ਦੀ ਲਾਸ਼ ਨੂੰ ਕੱਢ ਕੇ ਨੋਚ ਲਿਆ ਅਤੇ ਉਸ ਦਾ ਸਿਰ ਪੂਰੀ ਤਰ੍ਹਾਂ ਖਾ ਗਏ। ਇਸ ਘਟਨਾ ਕਾਰਨ ਇਲਾਕੇ 'ਚ ਹੰਗਾਮਾ ਮਚ ਗਿਆ।ਜਦੋਂ ਕੁੱਤੇ ਲਾਸ਼ ਨੂੰ ਨੋਚ ਰਹੇ ਸਨ ਤਾਂ ਕੁੱਝ ਵਿਅਕਤੀਆਂ ਨੇ ਦੇਖ ਲਿਆ ਅਤੇ ਕੁੱਤਿਆਂ ਨੂੰ ਭਜਾ ਦਿੱਤਾ। ਲੋਕਾਂ ਨੇ ਇਸ ਦੀ ਸੂਚਨਾ ਥਾਣਾ ਕੋਤਵਾਲੀ ਦੀ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ : ਦੀਵਾਲੀ 'ਤੇ ਚੰਨੀ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, 3 ਰੁਪਏ ਸਸਤੀ ਹੋਈ ਬਿਜਲੀ

ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਕਰ ਲਿਆ ਗਿਆ। ਪੁਲਸ ਨੇ ਆਸ-ਪਾਸ ਦੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀਡੀਓ ਫੁਟੇਜ ਵੀ ਆਪਣੇ ਕਬਜ਼ੇ ’ਚ ਕਰ ਲਈ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਆਖ਼ਰ ਕਿਸ ਨੇ ਬੱਚੇ ਦੀ ਲਾਸ਼ ਨੂੰ ਇੱਥੇ ਦੱਬਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਐਡਵੋਕੇਟ ਜਨਰਲ APS ਦਿਓਲ ਨੇ ਦਿੱਤਾ ਅਸਤੀਫ਼ਾ
ਦੱਸਣਯੋਗ ਹੈ ਕਿ ਛੋਟੀ ਨਦੀ ਦੇ ਵਿਕਾਸ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਇੱਥੋਂ ਲਾਸ਼ ਦੇ ਉੱਪਰੋਂ ਮਿੱਟੀ ਘੱਟ ਗਈ ਹੋਵੇਗੀ। ਇੱਥੇ ਇਹ ਦੱਸਣਯੋਗ ਹੈ ਕਿ ਇਸ ਲੈ ਕੇ ਕਾਫੀ ਸ਼ੋਰ-ਸ਼ਰਾਬਾ ਹੋਇਆ ਅਤੇ ਪੁਲਸ ਨੇ ਇਸ ਮਾਮਲੇ ’ਚ ਕੇਸ ਵੀ ਦਰਜ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita