'ਲੁਧਿਆਣਾ ਸਿਵਲ ਹਸਪਤਾਲ' 'ਚੋਂ ਨਵਜੰਮੀ ਬੱਚੀ ਚੋਰੀ, ਸੀ. ਸੀ. ਟੀ. ਵੀ. 'ਚ ਕੈਦ ਘਟਨਾ (ਵੀਡੀਓ)

Wednesday, Feb 12, 2020 - 11:52 AM (IST)

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਸਿਵਲ ਹਸਪਤਾਲ 'ਚੋਂ ਇਕ ਨਵਜੰਮੀ ਬੱਚੀ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਹਾਲਾਂਕਿ ਕਿ ਬੱਚੀ ਨੂੰ ਚੁੱਕਣ ਵਾਲੀ ਔਰਤ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. 'ਚ ਕੈਦ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਢੰਡਾਰੀ ਦੀ ਰਹਿਣ ਵਾਲੀ ਬੱਚੀ ਦੀ ਮਾਂ ਸੁਬਰਾਵਤੀ ਨੇ 9 ਤਰੀਕ ਨੂੰ ਇਕ ਬੱਚੀ ਨੂੰ ਜਨਮ ਦਿੱਤਾ ਸੀ, ਜੋ ਕਿ ਉਸ ਦੀ ਤੀਜੀ ਬੱਚੀ ਹੈ। ਬੀਤੇ ਦਿਨ ਉਸ ਨੂੰ ਛੁੱਟੀ ਮਿਲਣੀ ਸੀ।

ਜਦੋਂ ਉਨ੍ਹਾਂ ਨੂੰ ਘਰ ਛੱਡਣ ਗਈ ਗੱਡੀ ਆਈ ਤਾਂ ਇਕ ਔਰਤ ਬੱਚੀ ਨੂੰ ਚੁੱਕ ਕੇ ਲੈ ਗਈ, ਜਿਸ ਤੋਂ ਬਾਅਦ ਬੱਚੀ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਬੱਚੀ ਨੂੰ ਜਲਦ ਹੀ ਬਰਾਮਦ ਕਰ ਲਿਆ ਜਾਵੇਗਾ। ਫਿਲਹਾਲ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. 'ਚ ਕੈਦ ਹੋ ਗਈ ਹੈ ਅਤੇ ਪੁਲਸ ਵਲੋਂ ਇਸ ਘਟਨਾ ਸਬੰਧੀ ਸੀ. ਸੀ. ਟੀ. ਵੀ. ਫੁਟੇਜ ਖੰਗਾਲੀ ਜਾ ਰਹੀ ਹੈ।


author

Babita

Content Editor

Related News