ਪੰਜਾਬ ਵਿਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
Saturday, Aug 05, 2023 - 06:33 PM (IST)
ਚੰਡੀਗੜ੍ਹ : ਪੰਜਾਬ ਵਿਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਨਵੀਂ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਮੀਂਹ ਦਾ ਦੌਰ ਜਾਰੀ ਰਹੇਗਾ, ਸੂਬੇ ਭਰ ਵਿਚ ਕਿਤੇ ਕਿਤੇ ਭਾਰੀ ਅਤੇ ਕਿਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਮੀਂਹ ਤੋਂ ਬਾਅਦ ਲੋਕਾਂ ਨੂੰ ਨਮੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਬੀਤੀ ਰਾਤ ਵੀ ਪੰਜਾਬ ਵਿਚ ਬਹੁਤੀ ਥਾਈਂ ਭਾਰੀ ਤੋਂ ਦਰਮਿਆਨੀ ਬਾਰਿਸ਼ ਦੇਖੀ ਗਈ ਹੈ। ਦਰਅਸਲ ਪਹਾੜੀ ਇਲਾਕਿਆਂ ਵਿਚ ਪੈ ਰਹੇ ਮੀਂਹ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੀ ਨਜ਼ਰ ਆ ਰਿਹਾ ਹੈ। ਅੱਜ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਤੋਂ ਦਰਮਿਆਨੀ ਬਰਸਾਤ ਦੇਖਣ ਨੂੰ ਮਿਲੀ ਹੈ।
ਇਹ ਵੀ ਪੜ੍ਹੋ : ਸੂਬੇ ਦੇ ਲੋਕਾਂ ਲਈ ਵੱਡੀ ਸਕੀਮ ਲੈ ਕੇ ਆ ਰਹੀ ਪੰਜਾਬ ਸਰਕਾਰ, ਸੁਤੰਤਰਤਾ ਦਿਵਸ ’ਤੇ ਹੋ ਸਕਦੀ ਹੈ ਲਾਂਚ
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਸੰਗਰੂਰ, ਧੂਰੀ, ਮਾਲੇਰਕੋਟਲਾ, ਨਾਭਾ ਵਿਚ ਦਰਮਿਆਨੇ ਮੀਂਹ, ਸੁਨਾਮ, ਸੰਗਰੂਰ, ਬਰਨਾਲਾ, ਧੂਰੀ, ਮਲੇਰਕੋਟਲਾ, ਸਮਾਣਾ, ਪਵਟਆਲਾ, ਨਾਭਾ, ਰਾਜਪੁਰਾ, ਡੇਰਾਬਿੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਚਮਕੌਰ ਸਾਹਿਬ, ਵਿਚ ਹਲਕੇ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ ਵਿਚ 23.2 ਐੱਮ.ਐੱਮ. ਹੋਈ ਬਾਰਿਸ਼
ਇਹ ਵੀ ਪੜ੍ਹੋ : ਸਰਕਾਰੀ ਅਫ਼ਸਰਾਂ ਲਈ ਜਾਰੀ ਹੋਏ ਸਖ਼ਤ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
28 ਜੁਲਾਈ ਤੋਂ 3 ਅਗਸਤ ਤੱਕ ਪੰਜਾਬ ਵਿਚ ਸਿਰਫ਼ 23.2 ਐੱਮ. ਐੱਮ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਇਨ੍ਹੀਂ ਦਿਨੀਂ ਪੰਜਾਬ ਵਿਚ 43.1ਐੱਮ.ਐੱਮ. ਸਾਧਾਰਨ ਸਥਿਤੀ ਹੁੰਦੀ ਹੈ, ਜੋ ਕਿ ਆਮ ਨਾਲੋਂ 46 ਫੀਸਦੀ ਘੱਟ ਹੈ। ਪੰਜਾਬ ਵਿਚ ਸਭ ਤੋਂ ਵੱਧ ਮੀਂਹ ਪਟਿਆਲਾ ਵਿਚ 47.8 ਐੱਮ. ਐੱਮ ਦਰਜ ਕੀਤਾ ਗਿਆ ਹੈ ਪਰ ਇਹ ਵੀ ਪਟਿਆਲਾ ਸ਼ਹਿਰ ਦੇ ਪਿਛਲੇ ਅੰਕੜਿਆਂ ਨਾਲੋਂ 18 ਫੀਸਦੀ ਘੱਟ ਹੈ। ਦੂਜੇ ਪਾਸੇ ਸਭ ਤੋਂ ਘੱਟ ਬਾਰਿਸ਼ ਹੁਸ਼ਿਆਰਪੁਰ 'ਚ ਦਰਜ ਕੀਤੀ ਗਈ, ਜਿੱਥੇ ਤੋਂ ਘੱਟ ਬਾਰਿਸ਼ ਸਿਰਫ 0.8 ਐੱਮ.ਐੱਮ. ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ 11 ਅਗਸਤ ਤੋਂ, ਖਾਸ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8