ਵੱਡੀ ਖਬਰ : ਨਵਾਂਸ਼ਹਿਰ 'ਚ ਕੋਰੋਨਾ ਦਾ ਇਕ ਹੋਰ ਮਾਮਲਾ, ਸਰਪੰਚ ਦੀ ਮਾਤਾ ਦਾ ਟੈਸਟ ਪਾਜ਼ੇਟਿਵ

Thursday, Mar 26, 2020 - 03:56 PM (IST)

ਵੱਡੀ ਖਬਰ : ਨਵਾਂਸ਼ਹਿਰ 'ਚ ਕੋਰੋਨਾ ਦਾ ਇਕ ਹੋਰ ਮਾਮਲਾ, ਸਰਪੰਚ ਦੀ ਮਾਤਾ ਦਾ ਟੈਸਟ ਪਾਜ਼ੇਟਿਵ

ਨਵਾਂਸ਼ਹਿਰ (ਤ੍ਰਿਪਾਠੀ, ਜੋਬਨਪ੍ਰੀਤ) : ਲੁਧਿਆਣਾ, ਜਲੰਧਰ ਤੋਂ ਬਾਅਦ ਹੁਣ ਨਵਾਂਸ਼ਹਿਰ 'ਚ ਕੋਰੋਨਾ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪਿੰਡ ਪਠਲਾਵਾ ਤੋਂ ਸਰਪੰਚ ਦੀ ਬਜ਼ੁਰਗ ਮਾਤਾ ਦਾ ਸੈਂਪਲ ਵੀ ਪਾਜ਼ੇਟਿਵ ਆਇਆ ਹੈ। ਇਸੇ ਪਿੰਡ ਤੋਂ ਬਲਦੇਵ ਸਿੰਘ ਦੀ ਪਹਿਲਾਂ ਕੋਰੋਨਾ ਨਾਲ ਮੌਤ ਹੋ ਗਈ ਸੀ। ਹੁਣ ਨਵਾਂਸ਼ਹਿਰ 'ਚ ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਗਿਣਤੀ 19 ਹੋ ਗਈ ਹੈ।

ਇਹ ਵੀ ਪੜ੍ਹੋ ► ਜਲੰਧਰ ਪੁੱਜਿਆ ਕੋਰੋਨਾ ਵਾਇਰਸ, 70 ਸਾਲਾ ਔਰਤ ਦਾ ਟੈਸਟ ਪਾਜ਼ੇਟਿਵ

ਜ਼ਿਲੇ ਦੇ ਪਿੰਡ ਪਠਲਾਵਾ ਵਿਖੇ ਬਜ਼ੁਰਗ ਬਲਦੇਵ ਸਿੰਘ ਦੀ ਮੌਤ ਉਪਰੰਤ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਜ਼ਿਲਾ ਸਿਹਤ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ 'ਚ ਆ ਗਿਆ ਹੈ। ਮ੍ਰਿਤਕ ਬਜ਼ੁਰਗ ਦੇ ਪਰਿਵਾਰ ਦੇ 6 ਮੈਂਬਰਾਂ ਨੂੰ ਜ਼ਿਲਾ ਸਿਹਤ ਵਿਭਾਗ ਵੱਲੋਂ ਜ਼ਿਲਾ ਹਸਪਤਾਲ ਵਿਖੇ ਬਣਾਏ ਆਈਸੋਲੇਸ਼ਨ ਰੂਮ ਵਿਖੇ ਦਾਖਲ ਕਰਕੇ ਜਿੱਥੇ ਉਨ੍ਹਾਂ ਦੇ ਸੈਂਪਲ ਜਾਂਚ ਲਈ ਪੀ. ਜੀ. ਆਈ. ਭੇਜ ਦਿੱਤੇ ਗਏ ਸਨ, ਜਿੱਥੇ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਪਾਜ਼ੇਟਿਵ ਮਰੀਜ਼ਾਂ 'ਚ ਬਲਦੇਵ ਸਿੰਘ ਦੇ ਤਿੰਨ ਪੁੱਤਰ, ਦੋ ਨੂੰਹਾਂ ਅਤੇ ਇਕ 17 ਸਾਲਾ ਦੀ ਪੋਤੀ ਸ਼ਾਮਲ ਹੈ। ਉੱਥੇ ਹੀ ਇਲਾਜ ਕਰਨ ਵਾਲੇ ਮੁਕੰਦਪੁਰ ਦੇ ਇਕ ਡਾਕਟਰ ਨੂੰ ਵੀ ਹੋਮ ਕੁਆਰੰਟੀਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 7 ਹੋਰ ਮਰੀਜ਼ ਵੀ ਪਾਜ਼ੇਟਿਵ ਪਾਏ ਗਏ ਹਨ। ਇਹ ਉਹੀ ਲੋਕ ਹਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਇਹ ਵੀ ਦੱਸ ਦਈਏ ਕਿ ਪਠਲਾਵਾ ਦਾ 72 ਸਾਲਾ ਬਜ਼ੁਰਗ ਬਲਦੇਵ ਸਿੰਘ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਪਰਤਿਆ ਸੀ। ਜਿਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਅਤੇ ਬਾਅਦ 'ਚ ਪਿੰਡ ਪਠਾਲਾ 'ਚ ਹੋਏ ਧਾਰਮਿਕ ਸਮਾਗਮ 'ਚ ਵੀ ਸ਼ਿਰਕਤ ਕੀਤੀ ਸੀ।

PunjabKesari

ਦੱਸ ਦਈਏ ਕਿ ਅੱਜ ਪਹਿਲਾਂ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਇੱਥੇ 55 ਸਾਲਾ ਔਰਤ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੈ, ਜਿਸ ਦਾ ਇਲਾਜ ਲੁਧਿਆਣਾ ਡੀ. ਐੱਮ.ਸੀ. ਹਸਪਤਾਲ 'ਚ ਚੱਲ ਰਿਹਾ ਹੈ। ਡਾਕਟਰਾਂ ਨੇ ਉਕਤ ਔਰਤ ਨੂੰ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੋਰਨਟਾਈਨ ਦੀ ਸਲਾਹ ਦਿੱਤੀ ਹੈ। ਕੋਰੋਨਾ ਵਾਇਰਸ ਤੋਂ ਪੀੜਤ ਇਹ ਔਰਤ ਦਾ ਬੂਟੀਕ ਦਾ ਕਾਰੋਬਾਰ ਹੈ, ਜਿੱਥੇ ਐੱਨ. ਆਰ. ਆਈ. ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਫਿਲਹਾਲ ਇਸ ਔਰਤ ਦਾ ਕੋਈ ਟ੍ਰੈਵਲ ਰਿਕਾਰਡ ਨਹੀਂ ਹੈ। ਇਹ ਔਰਤ ਕਿਸ-ਕਿਸ ਦੇ ਸੰਪਰਕ 'ਚ ਆਈ ਹੈ, ਇਸ ਬਾਰੇ ਸਿਹਤ ਵਿਭਾਗ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ► ਲੁਧਿਆਣਾ 'ਚ 'ਕੋਰੋਨਾ ਵਾਇਰਸ' ਦੇ ਪਹਿਲੇ ਕੇਸ ਦੀ ਪੁਸ਼ਟੀ, 43 ਲੋਕਾਂ ਦੀ ਰਿਪੋਰਟ ਨੈਗੇਟਿਵ

ਦੂਜਾ ਮਾਮਲਾ ਜਲੰਧਰ ਦੇ ਨਿਜ਼ਾਤਮ ਨਗਰ ਤੋਂ ਹੈ। ਵਿਸ਼ਵ ਭਰ ਦੇ ਕਈ ਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਦੀ ਇਕ ਔਰਤ ਨੂੰ ਆਪਣੇ ਚਪੇਟ 'ਚ ਲੈ ਲਿਆ ਹੈ। ਨਿਜ਼ਾਤਮ ਨਗਰ ਦੀ ਰਹਿਣ ਵਾਲੀ 70 ਸਾਲਾਂ ਔਰਤ ਨੂੰ ਲੁਧਿਆਣਾ ਦੇ ਸੀ. ਐੱਮ. ਸੀ. ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਪੁਸ਼ਟੀ ਨੋਡਲ ਅਫਸਰ ਡਾ. ਟੀ. ਪੀ. ਸਿੰਘ ਨੇ ਕੀਤੀ ਹੈ। ਸੂਤਰਾਂ ਅਨੁਸਾਰ ਪੁਲਸ ਨੇ ਇਸ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ।

ਇੱਥੇ ਇਹ ਵੀ ਦੱਸ ਦਈਏ ਕਿ ਹੁਣ ਤੱਕ ਪੰਜਾਬ 'ਚ 33 ਕੇਸ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਆ ਗਏ ਹਨ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 5, ਹੁਸ਼ਿਆਰਪੁਰ ਦੇ 3, ਜਲੰਧਰ ਦੇ 4, ਲੁਧਿਆਣਾ 1 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ 'ਚ ਹੁਣ ਤੱਕ 488 ਸ਼ੱਕੀ ਕੇਸਾਂ ਦੀ ਰਿਪੋਰਟ ਸਾਹਮਣੇ ਆਈ ਹੈ। ਇਨ੍ਹਾਂ 'ਚੋਂ 228 ਦੀ ਰਿਪੋਰਟ ਨੈਗੇਟਿਵ ਆਈ ਹੈ, 229 ਦੀ ਰਿਪੋਰਟ ਦਾ ਇੰਤਜ਼ਾਰ ਹੈ। ਹਸਪਤਾਲਾਂ 'ਚ ਭਰਤੀ ਪਾਜ਼ੇਟਿਵ ਮਰੀਜ਼ਾਂ ਦੀ ਹਾਲਤ ਵੀ ਸਥਿਰ ਹੈ।

ਇਹ ਵੀ ਪੜ੍ਹੋ ► ਇਟਲੀ ਤੋਂ ਪੰਜਾਬ ਤੱਕ ਦੇਖੋ ਕਿਵੇਂ ਪੁੱਜਾ ਕੋਰੋਨਾ, ਬਲਦੇਵ ਸਿੰਘ ਦੀਆਂ ਵੀਡੀਓਜ਼ ਆਈਆਂ ਸਾਹਮਣੇ     

ਇਹ ਵੀ ਪੜ੍ਹੋ ► 21 ਦਿਨ ਲਾਕ ਡਾਊਨ : ਘਬਰਾਉਣ ਦੀ ਲੋੜ ਨਹੀਂ, ਜਾਣੋ ਕਿਨ੍ਹਾਂ ਚੀਜ਼ਾਂ 'ਤੇ ਮਿਲੇਗੀ ਛੋਟ 

 

 


author

Anuradha

Content Editor

Related News