ਗੁਰਦਾਸਪੁਰ ਜ਼ਿਲ੍ਹੇ ''ਚ 175 ਤੇ ਜ਼ਿਲ੍ਹਾ ਪਠਾਨਕੋਟ ''ਚ 204 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

09/06/2020 8:39:48 PM

ਗੁਰਦਾਸਪੁਰ, (ਹਰਮਨ, ਜ. ਬ.ਸ਼ਾਰਦਾ)- ਜ਼ਿਲ੍ਹਾ ਗੁਰਦਾਸਪੁਰ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੇ ਚਲਦਿਆਂ 2 ਹੋਰ ਵਿਅਕਤੀ ਕੋਰੋਨਾ ਦੀ ਲਪੇਟ ’ਚ ਆਉਣ ਦੇ ਬਾਅਦ ਮੌਤੇ ਦੇ ਮੂੰਹ ’ਚ ਚਲੇ ਗਏ ਹਨ। ਮਰਨ ਵਾਲਿਆਂ ’ਚ ਇਕ ਵਿਅਕਤੀ ਕਾਦੀਆਂ ਨੇੜਲੇ ਇਕ ਪਿੰਡ ਨਾਲ ਸਬੰਧਤ 47 ਸਾਲ ਦਾ ਵਿਅਕਤੀ ਹੈ, ਜਿਸ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ ਕਾਰਣ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਗਿਆ ਸੀ। ਜਦੋਂ ਕਿ ਦੂਸਰਾ ਵਿਅਕਤੀ ਗੁਰਦਾਸਪੁਰ ਨੇੜਲੇ ਇਕ ਪਿੰਡ ਦਾ 62 ਸਾਲ ਦਾ ਵਿਅਕਤੀ ਸੀ, ਜਿਸ ਨੂੰ ਸਾਹ ਲੈਣ ’ਚ ਤਕਲੀਫ ਹੋਣ ਦੇ ਬਾਅਦ ਤਿੱਬੜੀ ਕੈਂਟ ਦੇ ਮਿਲਟਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਦੂਜੇ ਪਾਸੇ ਅੱਜ ਜ਼ਿਲਾ ਗੁਰਦਾਸਪੁਰ ’ਚ ਸਿਟੀ ਥਾਣ ਦੇ 8 ਮੁਲਜ਼ਮਾਂ ਸਮੇਤ 175 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲੇ ਅੰਦਰ ਮਰੀਜ਼ਾਂ ਦੀ ਕੁੱਲ ਗਿਣਤੀ 2999 ਤੱਕ ਪਹੁੰਚ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਮੌਕੇ ਜ਼ਿਲੇ ਅੰਦਰ 2045 ਮਰੀਜ਼ ਠੀਕ ਹੋ ਚੁੱਕੇ ਹਨ। ਜਦੋਂ ਕਿ ਐਕਟਿਵ ਮਰੀਜ਼ਾਂ ਦੀ ਗਿਣਤੀ 887 ਹੈ ਅਤੇ ਮਰਨ ਵਾਲਿਆਂ ਦੀ ਕੁੱਲ ਗਿਣਤੀ 67 ਤੱਕ ਪਹੁੰਚ ਗਈ ਹੈ।

ਬੁਖਾਰ ਹੋਣ ’ਤੇ ਇਸ ਨੂੰ ਸੀਜ਼ਨਲ ਫਲੂ ਨਾ ਸਮਝੋ, ਕੋਰੋਨਾ ਟੈਸਟ ਜ਼ਰੂਰ ਕਰਵਾਓ : ਐੱਸ. ਡੀ. ਐੱਮ. ਬੱਲ

ਐੱਸ. ਡੀ. ਐੱਮ. ਗੁਰਦਾਸਪੁਰ ਸਕੱਤਰ ਸਿੰਘ ਬੱਲ ਨੇ ਦੱਸਿਆ ਕਿ ਬੁਖਾਰ ਹੋਣ ’ਤੇ ਇਸ ਨੂੰ ਸੀਜ਼ਨਲ ਫਲੂ ਨਹੀਂ ਸਮਝਣਾ ਚਾਹੀਦਾ ਹੈ ਅਤੇ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ। ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰ ਕੇ ਉਨ੍ਹਾਂ ਦੀ ਟੈਸਟਿੰਗ ਕਰਨੀ ਬਹੁਤ ਜ਼ਰੂਰੀ ਹੈ, ਇਸ ਲਈ ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਆਪਣੀ ਟੈਸਟਿੰਗ ਜ਼ਰੂਰ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜਨਾ ਜਾਂ ਕਿਸੇ ਹੋਰ ਤਰ੍ਹਾਂ ਦੇ ਨਜ਼ਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ ਤਾਂ ਜੋ ਸਹੀ ਸਮੇਂ ’ਤੇ ਕੋਰੋਨਾ ਵਾਇਰਸ ਦਾ ਪਤਾ ਲੱਗਣ ’ਤੇ ਨਾਲ ਹੀ ਇਸ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਹਸਪਤਾਲ ਦੇ ਫਲੂ ਕਾਰਨਰਾਂ ’ਚ ਵਾਕ-ਇਨ ਸੈਂਪਲਿੰਗ ਉਪਲੱਬਧ ਹੈ। ਸਿਹਤ ਖਰਾਬ ਹੋਣ ਦੀ ਸਥਿਤੀ ’ਚ, 104 ’ਤੇ ਕਾਲ ਕਰੋ ਅਤੇ ਅਫਵਾਹਾਂ ਤੋਂ ਸੁਚੇਤ ਰਹੇ।

ਪਠਾਨਕੋਟ ’ਚ 204 ਲੋਕ ਨਿਕਲੇ ਪਾਜ਼ੇਟਿਵ

ਜ਼ਿਲ੍ਹਾ ਪਠਾਨਕੋਟ ’ਚ ਐਤਵਾਰ ਨੂੰ 204 ਲੋਕਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 60 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕੋਰੋਨਾ ਲੱਛਣ ਨਾ ਹੋਣ ’ਤੇ ਘਰਾਂ ਲਈ ਰਵਾਨਾ ਕੀਤਾ।

ਇਸ ਸਬੰਧੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਹੁਣ ਜ਼ਿਲੇ ’ਚ ਕੁੱਲ 1660 ਕੇਸ ਕੋਰੋਨਾ ਪਾਜ਼ੇਟਿਵ ਦੇ ਹਨ, ਜਿਨ੍ਹਾਂ ’ਚੋਂ 1065 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕੋਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ। ਇਸ ਸਮੇਂ ਜ਼ਿਲੇ ’ਚ 565 ਕੇਸ ਐਕਟਿਵ ਹਨ ਅਤੇ ਹੁਣ ਤੱਕ 30 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿਸ ਵਿਅਕਤੀ ਦੀ ਮੌਤ ਹੋਈ ਹੈ, ਉਹ ਪਠਾਨਕੋਟ ਵਾਸੀ ਸੀ ਅਤੇ ਜਲੰਧਰ ਵਿਖੇ ਉਸ ਦਾ ਇਲਾਜ ਚੱਲ ਰਿਹਾ ਸੀ।


Bharat Thapa

Content Editor

Related News