ਪੰਜਾਬ ’ਚ ਕੋਰੋਨਾ ਦੇ 92 ਨਵੇਂ ਮਾਮਲੇ

Friday, Jun 17, 2022 - 01:55 AM (IST)

ਪੰਜਾਬ ’ਚ ਕੋਰੋਨਾ ਦੇ 92 ਨਵੇਂ ਮਾਮਲੇ

ਲੁਧਿਆਣਾ (ਸਹਿਗਲ) : ਪੰਜਾਬ ’ਚ ਕੋਰੋਨਾ ਵਾਇਰਸ ਦੇ 92 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਵੀਰਵਾਰ ਕੁਝ ਹੋਰ ਜ਼ਿਲ੍ਹਿਆਂ 'ਚ ਵੀ ਪਾਜ਼ੇਟਿਵ ਮਰੀਜ਼ ਰਿਪੋਰਟ ਹੋਏ ਹਨ। ਜਿਨ੍ਹਾਂ ਜ਼ਿਲ੍ਹਿਆਂ ’ਚ ਬੀਤੇ ਦਿਨ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਉਨ੍ਹਾਂ ’ਚ ਮੋਹਾਲੀ 'ਚ 34, ਲੁਧਿਆਣਾ 10, ਫਰੀਦਕੋਟ ਅਤੇ ਜਲੰਧਰ 8-8, ਪਠਾਨਕੋਟ 7, ਅੰਮ੍ਰਿਤਸਰ ਅਤੇ ਪਟਿਆਲਾ 'ਚ 6-6, ਬਠਿੰਡਾ ’ਚ 3 ਤੋਂ ਇਲਾਵਾ ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ 2-2 ਤੇ ਮੋਗਾ, ਰੋਪੜ ਅਤੇ ਐੱਸ. ਬੀ. ਐੱਸ. ਨਗਰ 'ਚ 1-1 ਮਰੀਜ਼ ਸਾਹਮਣੇ ਆਇਆ ਹੈ। ਸੂਬੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 430 ਹੋ ਗਈ ਹੈ। ਵਰਣਨਯੋਗ ਹੈ ਕਿ ਸੂਬੇ 'ਚ 8973 ਸੈਂਪਲ ਜਾਂਚ ਲਈ ਭੇਜੇ ਗਏ ਸਨ।

ਖ਼ਬਰ ਇਹ ਵੀ : ਮੂਸੇਵਾਲਾ ਕਤਲ ਕਾਂਡ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਖੋਲ੍ਹੇ ਕਈ ਰਾਜ਼, ਪੜ੍ਹੋ TOP 10


author

Mukesh

Content Editor

Related News