ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਨਿਯੁਕਤ
Thursday, Mar 14, 2024 - 06:42 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਨਿਯੁਕਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨੀਸ਼ਾ ਗੁਲਾਟੀ ਦੀ ਥਾਂ ਰਾਜ ਲਾਲੀ ਗਿੱਲ ਨੂੰ ਚੇਅਰਪਰਸਨ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੇ ਸਥਾਪਨਾ ਤੋਂ ਪਾਰਟੀ ਦੇ ਮੈਂਬਰ ਹਨ। ਹੁਣ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕਰ ਦਿੱਤਾ ਹੈ। ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ‘ਆਪ’ ਵਲੋਂ 8 ਉਮੀਦਵਾਰਾਂ ਦਾ ਐਲਾਨ, 5 ਮੰਤਰੀ ਮੈਦਾਨ ’ਚ ਉਤਾਰੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8