ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (ਦੇਖੋ ਤਸਵੀਰਾਂ)
Wednesday, Sep 22, 2021 - 05:42 AM (IST)
ਅੰਮ੍ਰਿਤਸਰ (ਸੁਮਿਤ, ਸਰਬਜੀਤ)- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦੋਨਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਅੰਮ੍ਰਿਤ ਵੇਲੇ ਹੋਣ ਵਾਲੀ ਪਾਲਕੀ ਸਾਹਿਬ ਦੀ ਸੇਵਾ ’ਚ ਸ਼ਾਮਲ ਹੋਏ, ਜਿਸ ਦੇ ਲਈ ਮੁੱਖ ਮੰਤਰੀ ਚੰਨੀ ਦੇਰ ਰਾਤ ਅੰਮ੍ਰਿਤਸਰ ਪਹੁੰਚੇ ਸਨ। ਜਿੱਥੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰੂ ਘਰ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਾਈਕਮਾਨ ਵੱਲੋਂ ਦਿੱਤੇ ਗਏ ਇਸ ਅਹੁਦੇ ਦੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਬਲ ਬੁੱਧੀ ਲੈਣ ਦੀ ਅਰਦਾਸ ਵੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਧਰਮ ਨੂੰ ਮੁੱਖ ਰੱਖਦਿਆਂ ਆਪਣੀ ਸਰਕਾਰ ਚਲਾਉਣਗੇ। ਉਨ੍ਹਾਂ ਕਿਹਾ ਹੈ ਕਿ ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਹੋਈ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜ੍ਹ ਕੇ ਸਜ਼ਾਵਾਂ ਦਿੱਤੀਆਂ ਜਾਣਗੀਆਂ ਅਤੇ ਸਿੱਖ ਧਰਮ ਨਾਲ ਪੂਰਾ ਇਨਸਾਫ ਹੋਵੇਗਾ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੁਨੀਲ ਦੱਤੀ, ਵਿਧਾਇਕ ਸੁਖਜਿੰਦਰ ਸਿੰਘ ਡੈਨੀ ਬੰਡਾਲਾ, ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਵਿਧਾਇਕ ਤਰਸੇਮ ਸਿੰਘ ਡੀ ਸੀ, ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਮਮਤਾ ਦੱਤਾ ਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
ਇਹ ਖ਼ਬਰ ਪੜ੍ਹੋ- ਰੋਮਾਨੀਆਈ ਟੈਨਿਸ ਖਿਡਾਰਨ ਸਿਮੋਨਾ ਹਾਲੇਪ ਨੇ ਕੀਤਾ ਵਿਆਹ, ਸ਼ੇਅਰ ਕੀਤੀ ਤਸਵੀਰ
ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 6 ਵਜੇ ਸ੍ਰੀ ਰਾਮਤੀਰਥ, 7ਵਜੇ ਜਲ੍ਹਿਆਂਵਾਲਾ ਬਾਗ, 7:30 ਵਜੇ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਣਗੇ।
ਇਹ ਖ਼ਬਰ ਪੜ੍ਹੋ- ਤਾਲਿਬਾਨ ਨੇ ਅਫਗਾਨਿਸਤਾਨ 'ਚ IPL ਪ੍ਰਸਾਰਣ 'ਤੇ ਲਗਾਈ ਪਾਬੰਦੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।