ਸਰਕਾਰੀ ਸਕੂਲਾਂ 'ਚ ਬਣਨਗੇ 1741 ਨਵੇਂ ਕਲਾਸ ਰੂਮ, ਸੂਬਾ ਸਰਕਾਰ ਵੱਲੋਂ ਪਹਿਲੀ ਕਿਸ਼ਤ ਜਾਰੀ

Tuesday, Jan 31, 2023 - 09:48 PM (IST)

ਚੰਡੀਗੜ੍ਹ: ਸਕੂਲ ਸਿੱਖਿਆ ਸਿਸਟਮ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 1294 ਸਕੂਲਾਂ ਵਿਚ 1741 ਨਵੇਂ ਕਲਾਸ-ਰੂਮ ਬਣਾਉਣ ਲਈ 130.75 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਨਜ਼ੂਰ ਹੋਈ ਗ੍ਰਾਂਟ 'ਚੋਂ ਪਹਿਲੀ ਕਿਸ਼ਤ ਵਜੋਂ 52.23 ਕਰੋੜ ਰੁਪਏ ਦੀ ਰਾਸ਼ੀ ਈ-ਟਰਾਂਸਫਰ ਰਾਹੀਂ ਜ਼ਿਲ੍ਹਿਆਂ ਵਿਚ ਭੇਜ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਭਗਵੰਤ ਮਾਨ ਕੈਬਨਿਟ 'ਚ ਕਿਹੜਾ ਮੰਤਰੀ ਹੈ ਸੀਨੀਅਰ ਤੇ ਕਿਹੜਾ ਜੂਨੀਅਰ, ਪੜ੍ਹੋ ਪੂਰੀ ਤਰਤੀਬ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਖੇਤਰ ਐਲਾਨਿਆ ਹੈ ਜਿਸ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣਾ ਅਤੇ ਹਰ ਜਮਾਤ ਵਾਸਤੇ ਵੱਖਰਾ-ਵੱਖਰਾ ਕਮਰਾ ਮੁਹੱਈਆ ਕਰਵਾਉਣਾ ਲਈ ਉਪਰਾਲੇ ਕੀਤੇ ਜਾ ਰਹੇ ਹਨ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ 191 ਸਕੂਲਾਂ ਲਈ 251, ਜ਼ਿਲ੍ਹਾ ਬਰਨਾਲਾ ਦੇ 27 ਸਕੂਲਾਂ ਲਈ 35, ਜ਼ਿਲ੍ਹਾ ਬਠਿੰਡਾ ਦੇ 48 ਸਕੂਲਾਂ ਲਈ  73, ਜ਼ਿਲ੍ਹਾ ਫਰੀਦਕੋਟ ਦੇ 37 ਸਕੂਲਾਂ ਲਈ  51, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 5 ਸਕੂਲਾਂ ਲਈ  6, ਜ਼ਿਲ੍ਹਾ ਫਾਜ਼ਿਲਕਾ ਦੇ 152 ਸਕੂਲਾਂ ਲਈ  221, ਜ਼ਿਲ੍ਹਾ ਫ਼ਿਰੋਜ਼ਪੁਰ ਦੇ 72 ਸਕੂਲਾਂ ਲਈ  93, ਜ਼ਿਲ੍ਹਾ ਗੁਰਦਾਸਪੁਰ ਦੇ 61 ਸਕੂਲਾਂ ਲਈ  75 ਕਲਾਸ-ਰੂਮ, ਜ਼ਿਲ੍ਹਾ ਹੁਸ਼ਿਆਰਪੁਰ ਦੇ 81 ਸਕੂਲਾਂ ਲਈ  96, ਜ਼ਿਲ੍ਹਾ ਜਲੰਧਰ ਦੇ 21 ਸਕੂਲਾਂ ਲਈ  25, ਜ਼ਿਲ੍ਹਾ ਕਪੂਰਥਲਾ ਦੇ 23 ਸਕੂਲਾਂ ਲਈ 28, ਜ਼ਿਲ੍ਹਾ ਲੁਧਿਆਣਾ ਦੇ 74 ਸਕੂਲਾਂ ਲਈ 126, ਜ਼ਿਲ੍ਹਾ ਮਾਲੇਰਕੋਟਲਾ ਦੇ 14 ਸਕੂਲਾਂ ਲਈ 19, ਜ਼ਿਲ੍ਹਾ ਮਾਨਸਾ ਦੇ 28 ਸਕੂਲਾਂ ਲਈ 37, ਜ਼ਿਲ੍ਹਾ ਮੋਗਾ ਦੇ 17 ਸਕੂਲਾਂ ਲਈ 24 , ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 69 ਸਕੂਲਾਂ ਲਈ 96, ਜ਼ਿਲ੍ਹਾ ਪਠਾਨਕੋਟ ਦੇ 11 ਸਕੂਲਾਂ ਲਈ 11, ਜ਼ਿਲ੍ਹਾ ਪਟਿਆਲ਼ਾ ਦੇ 89 ਸਕੂਲਾਂ ਲਈ 108, ਜ਼ਿਲ੍ਹਾ ਰੂਪਨਗਰ ਦੇ 38 ਸਕੂਲਾਂ ਲਈ 41, ਜ਼ਿਲ੍ਹਾ ਸੰਗਰੂਰ ਦੇ 46 ਸਕੂਲਾਂ ਲਈ 66 , ਜ਼ਿਲ੍ਹਾ ਮੋਹਾਲੀ ਦੇ 44 ਸਕੂਲਾਂ ਲਈ 68, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 62 ਸਕੂਲਾਂ ਲਈ 78 ਅਤੇ ਜ਼ਿਲ੍ਹਾ ਤਰਨਤਾਰਨ ਦੇ 84 ਸਕੂਲਾਂ ਲਈ 113 ਕਲਾਸ-ਰੂਮ ਬਣਾਉਣ ਲਈ ਇਹ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਫ਼ੌਜੀ ਦੀ ਛਾਤੀ ’ਚ ਧੜਕੇਗਾ ਸਬਜ਼ੀ ਵਾਲੇ ਦਾ ਦਿਲ, ਵਿਸ਼ੇਸ਼ ਜਹਾਜ਼ ਰਾਹੀਂ ਭੇਜਿਆ ਪੁਣੇ

ਬੈਂਸ ਨੇ ਕਿਹਾ ਕਿ ਉਨ੍ਹਾ ਦਾ ਸੁਪਨਾ ਪੰਜਾਬ ਦੀ ਸਕੂਲ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਕਰਕੇ ਇਸਨੂੰ ਵਿਸ਼ਵ ਪੱਧਰੀ ਬਣਾਉਣ ਦਾ ਹੈ ਜਿਸਦੇ ਪਹਿਲੇ ਪੜਾਅ ਦੌਰਾਨ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਦਿੱਖ ਦਿੱਤੀ ਜਾਵੇਗੀ। ਆਉਣ ਵਾਲੇ ਸਮੇਂ ਦੌਰਾਨ ਸਾਰੇ ਹੀ ਸਕੂਲਾਂ ਵਿਚ ਸੈਨੀਟੇਸ਼ਨ ਸਿਸਟਮ ਦੇ ਸੁਧਾਰ ਵੱਲ ਵੀ ਧਿਆਨ ਦਿੱਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News