ਮੋਹਾਲੀ ''ਚ ਕੋਰੋਨਾ ਦੇ ਨਵੇਂ ਮਾਮਲੇ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 107
Wednesday, May 27, 2020 - 10:36 AM (IST)
ਮੋਹਾਲੀ (ਵੈੱਬ ਡੈਸਕ, ਪਰਦੀਪ) : ਮੋਹਾਲੀ ਜ਼ਿਲ੍ਹੇ 'ਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦੀ ਪੁਸ਼ਟੀ ਕੀਤੀ ਗਈ ਹੈ। ਸ਼ਹਿਰ ਦੇ ਸੈਕਟਰ-71 ਦੇ ਇਕ 32 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਕਤ ਵਿਅਕਤੀ ਦਿੱਲੀ ਦੇ ਇਕ ਬੈਂਕ 'ਚ ਕੰਮ ਕਰਦਾ ਸੀ ਅਤੇ ਦਿੱਲੀ ਤੋਂ ਮੋਹਾਲੀ ਪਰਤਿਆ ਸੀ। 24 ਮਈ ਨੂੰ ਉਕਤ ਵਿਅਕਤੀ ਦੇ ਕੋਰੋਨਾ ਸਬੰਧੀ ਟੈਸਟ ਲਏ ਗਏ ਸਨ, ਜਿਸ ਦੌਰਾਨ ਬੁੱਧਵਾਰ ਨੂੰ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਬੈਠਕ ਅੱਜ, 'ਮੁੱਖ ਸਕੱਤਰ ਵਿਵਾਦ' 'ਤੇ ਖਤਮ ਹੋਵੇਗਾ ਰਾਜ਼
ਇਸ ਨਵੇਂ ਮਾਮਲੇ ਤੋਂ ਬਾਅਦ ਮੋਹਾਲੀ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 107 ਤੱਕ ਪਹੁੰਚ ਗਈ ਹੈ। ਦੱਸ ਦੇਈਏ ਕਿ ਥੋੜ੍ਹੇ ਦਿਨ ਪਹਿਲਾਂ ਮੋਹਾਲੀ ਵਾਸੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਸੀ ਕਿ ਮੋਹਾਲੀ ਜ਼ਿਲ੍ਹਾ ਕੋਰੋਨਾ ਮੁਕਤ ਹੋ ਗਿਆ ਹੈ ਅਤੇ ਸਾਰੇ ਕੋਰੋਨਾ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਪਰ ਕੋਰੋਨਾ ਦੇ ਕਹਿਰ ਤੋਂ ਮੋਹਾਲੀ ਜ਼ਿਆਦਾ ਦੇਰ ਬਚ ਨਹੀਂ ਸਕਿਆ ਅਤੇ 25 ਮਈ ਨੂੰ ਜ਼ਿਲ੍ਹੇ ਦੇ ਨਵਾਂਗਾਓਂ ਦੀ 29 ਸਾਲਾ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਇਸ ਤੋਂ ਬਾਅਦ ਹੁਣ ਬੁੱਧਵਾਰ ਨੂੰ ਸੈਕਟਰ-71 'ਚ ਕੋਰੋਨਾ ਦਾ ਇਕ ਹੋਰ ਮਾਮਲਾ ਸਾਹਮਣੇ ਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਵੱਲੋਂ 'ਫਸਲੀ ਵੰਨ-ਸੁਵੰਨਤਾ' ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ