ਕਿਸਾਨ ਅੰਦੋਲਨ ਦੌਰਾਨ ਕੇਂਦਰ ਨੇ ਖੇਡਿਆ ਨਵਾਂ ਦਾਅ, ਫ਼ਸਲਾਂ ਦੀ ਅਦਾਇਗੀ ਸਬੰਧੀ ਫੜ੍ਹੀ ਇਹ ਜ਼ਿੱਦ

02/24/2021 11:48:17 AM

ਚੰਡੀਗੜ੍ਹ : ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਦੇ ਹੋਏ ਪੰਜਾਬ 'ਚ ਫ਼ਸਲਾਂ ਦੀ ਅਦਾਇਗੀ ਸਬੰਧੀ ਨਵਾਂ ਸਿਸਟਮ ਲਾਗੂ ਕਰਨ ਦੀ ਜ਼ਿੱਦ ਫੜ੍ਹ ਲਈ ਹੈ। ਕੇਂਦਰ ਸਰਕਾਰ ਹੁਣ ਕਿਸਾਨਾਂ ਨੂੰ ਫ਼ਸਲ ਦੀ ਸਿੱਧੀ ਅਦਾਇਗੀ ਲਈ ਅੜ ਗਈ ਹੈ, ਜਿਸ ਕਾਰਨ ਪੰਜਾਬ ਲਈ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤੀ ਖ਼ੁਰਾਕ ਮੰਤਰਾਲੇ ਦੇ ਉੱਚ ਅਧਿਕਾਰੀਆਂ ਦੀ ਬੀਤੇ ਦਿਨ ਦਿੱਲੀ ਵਿਖੇ ਹੋਈ ਮੀਟਿੰਗ 'ਚ ਪੰਜਾਬ ਸਰਕਾਰ ਦੇ ਅਧਿਕਾਰੀ ਵੀ ਸ਼ਾਮਲ ਹੋਏ।

ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ 'ਸਰਦੂਲ ਸਿਕੰਦਰ' ਦੀ ਹਾਲਤ ਬੇਹੱਦ ਨਾਜ਼ੁਕ, ਪਿਛਲੇ ਡੇਢ ਮਹੀਨੇ ਤੋਂ ਫੋਰਟਿਸ 'ਚ ਦਾਖ਼ਲ

ਮੀਟਿੰਗ ਦੌਰਾਨ ਕੇਂਦਰ ਨੇ ਕਣਕ ਦੀ ਅਗਲੀ ਫ਼ਸਲ ਲਈ ਕਿਸਾਨਾਂ ਨੂੰ ਸਿੱਧੀ ਅਦਾਇਗੀ ਕੀਤੇ ਜਾਣ ਲਈ ਕਹਿ ਦਿੱਤਾ ਹੈ, ਹਾਲਾਂਕਿ ਪੰਜਾਬ ਦੇ ਅਧਿਕਾਰੀ ਮੀਟਿੰਗ 'ਚ ਅਗਲੀ ਫ਼ਸਲ ਦੀ ਅਦਾਇਗੀ ਆੜ੍ਹਤੀਆਂ ਦੇ ਬੈਂਕ ਖਾਤਿਆਂ 'ਚ ਪਾਏ ਜਾਣ ਦੀ ਵਿਵਸਥਾ ਜਾਰੀ ਰੱਖਣ ਦੀ ਵਕਾਲਤ ਕਰਦੇ ਰਹੇ। ਅਧਿਕਾਰੀਆਂ ਨੇ ਕਿਹਾ ਕਿ ਉਹ ਇਸੇ ਹਫ਼ਤੇ ਮੁੜ ਕੇਂਦਰੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਮਹਿਕਮੇ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

ਇਸ ਬਾਰੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਫੈਡਰੇਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦਾ ਕਹਿਣਾ ਹੈ ਕਿ ਜੇਕਰ ਸਿੱਧੀ ਅਦਾਇਗੀ ਕੀਤੀ ਤਾਂ ਪੰਜਾਬ ਭਰ ਦੇ ਆੜ੍ਹਤੀਏ 1 ਅਪ੍ਰੈਲ ਤੋਂ ਹੜਤਾਲ 'ਤੇ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਇਹ ਨਵੀਂ ਚਾਲ ਚੱਲੀ ਹੈ ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਦੇ ਰਿਸ਼ਤਿਆਂ 'ਚ ਦਰਾਰ ਪਾਈ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ, ਬਜਟ ਇਜਲਾਸ ਬਾਰੇ ਹੋਵੇਗੀ ਵਿਚਾਰ-ਚਰਚਾ

ਦੱਸ ਦੇਈਏ ਕਿ ਇਸ ਸਾਲ ਕਣਕ ਦੀ ਖ਼ਰੀਦ 'ਤੇ ਕਰੀਬ 24,400 ਕਰੋੜ ਰੁਪਏ ਪੰਜਾਬ ਦੇ ਕਿਸਾਨਾਂ ਨੂੰ ਤਬਦੀਲ ਕੀਤੇ ਜਾਣੇ ਹਨ। ਪੰਜਾਬ ਸਰਕਾਰ ਲਈ ਇਹ ਮੁਸੀਬਤ ਖੜ੍ਹੀ ਹੋ ਗਈ ਹੈ ਕਿ ਜੇਕਰ ਸਿੱਧੀ ਅਦਾਇਗੀ ਦਾ ਫਾਰਮੂਲਾ ਲਾਗੂ ਕੀਤਾ ਤਾਂ ਇਸ ਨਾਲ ਕਣਕ ਦੀ ਖਰੀਦ ਮੌਕੇ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।
ਨੋਟ : ਕੇਂਦਰ ਵੱਲੋਂ ਫ਼ਸਲਾਂ ਦੀ ਸਿੱਧੀ ਅਦਾਇਗੀ ਸਬੰਧੀ ਜਾਰੀ ਹੁਕਮਾਂ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ


Babita

Content Editor

Related News