ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ

Tuesday, Dec 16, 2025 - 03:06 PM (IST)

ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ (ਦਲਜੀਤ)- ਜ਼ਿਲ੍ਹੇ ਦੇ ਸਰਕਾਰੀ ਪ੍ਰਾਈਵੇਟ ਅਤੇ ਏਡਿਡ ਸਕੂਲਾਂ ਵਿਚ ਸ਼ੱਕੀ ਵਿਅਕਤੀਆਂ ਦੀ ਐਂਟਰੀ ਬੈਨ ਹੋਵੇਗੀ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ ਸ਼ਰਮਾ ਵੱਲੋਂ ਸਕੂਲ ਵਿਚ ਆਉਣ ਵਾਲੇ ਹਰ ਇਕ ਵਿਅਕਤੀ ਦਾ ਕੰਪਲੈਕਸ ਦੇ ਮੁੱਖ ਗੇਟ ’ਤੇ ਰਿਕਾਰਡ ਮੁਕੰਮਲ ਦਰਜ ਹੋਣ ਦੀ ਹਦਾਇਤ ਕੀਤੀ ਹੈ। ਅਧਿਕਾਰੀ ਵੱਲੋਂ ਸਕੂਲ ਮੁਖੀਆਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਸਕੂਲ ਕੰਪਲੈਕਸ ਵਿਚ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਸਿੱਖਿਆ ਵਿਭਾਗ ਅਤੇ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਜਗ ਬਾਣੀ ਨਾਲ ਗੱਲਬਾਤ ਕਰਦਿਆਂ ਜ਼ਿਲਾ ਸਿੱਖਿਆ ਅਧਿਕਾਰੀ ਰਾਜੇਸ਼ ਸ਼ਰਮਾ ਨੇ ਕਿਹਾ ਕਿ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸਿੱਖਿਆ ਵਿਭਾਗ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਅਤੇ ਪ੍ਰਸ਼ਾਸਨ ਵੱਲੋਂ ਵੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ

ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਸਕੂਲ ਕੰਪਲੈਕਸ ਵਿਚ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਅੰਦਰ ਨਾ ਆਉਣ ਦਿੱਤਾ ਜਾਵੇ ਅਤੇ ਸਕੂਲ ਕੰਪਲੈਕਸ ਵਿਚ ਆਉਣ ਵਾਲੇ ਵਿਦਿਆਰਥੀਆਂ ਦੇ ਮਾਪੇ ਅਤੇ ਹਰ ਇਕ ਵਿਅਕਤੀ ਦੀ ਮੁੱਖ ਗੇਟ ’ਤੇ ਪੁੱਛ ਪੜਤਾਲ ਕਰ ਕੇ ਉਸ ਦਾ ਡਾਟਾ ਐਂਟਰੀ ਰਜਿਸਟਰ ਵਿਚ ਕੀਤੀ ਜਾਵੇ।

ਇਹ ਵੀ ਪੜ੍ਹੋ- ਨਵੇਂ ਸਾਲ 'ਤੇ ਅੰਮ੍ਰਿਤਸਰ ਵਾਸੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਕਰ'ਤਾ ਐਲਾਨ

ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲ ਵਿਚ ਆਉਣ ਵਾਲੇ ਹਰ ਇਕ ਅਧਿਆਪਕ ਨੂੰ ਹੁਕਮ ਦਿੱਤੇ ਜਾਣ ਕਿ ਸਕੂਲ ਲੱਗਣ ਤੋਂ ਪਹਿਲਾਂ ਹਰ ਇਕ ਅਧਿਆਪਕ ਆਪਣੇ ਆਪਣੇ ਕਲਾਸ ਰੂਮਾਂ ਦੀ ਗੰਭੀਰਤਾ ਨਾਲ ਜਾਂਚ ਕਰੇ ਅਤੇ ਜੇਕਰ ਕੋਈ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਸਕੂਲ ਮੁਖੀ ਨੂੰ ਦਿੱਤੀ ਜਾਵੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਵੀ ਚਾਹੀਦਾ ਹੈ ਕਿ ਜੇਕਰ ਕੋਈ ਸਕੂਲ ਵਿਚ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਸ ਦੀ ਜਾਣਕਾਰੀ ਸਕੂਲ ਮੁਖੀ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਘਰੇਲੂ ਗੈਸ ਸਿਲੰਡਰ ਦੀ ਹੋ ਰਹੀ ਬਲੈਕ, KYC ਦੀ ਆੜ ’ਚ ਕੀਤਾ ਜਾ ਰਿਹਾ ਵੱਡਾ ਘਪਲਾ

ਜਲਦ ਹੀ ਸਕੂਲ ਮੁਖੀਆਂ ਪੱਤਰ ਹੋਣਗੇ ਜਾਰੀ

ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਉਪਰੋਕਤ ਹਦਾਇਤਾਂ ਸਬੰਧੀ ਜਲਦ ਹੀ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਦੇ ਸਮੇਂ ਵੀ ਸਕੂਲਾਂ ਵਿਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਕਿ ਸਕੂਲ ਕੰਪਲੈਕਸ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ।

ਇਹ ਵੀ ਪੜ੍ਹੋ-  ਪੰਜਾਬ ਦੀ ਇਸ ਯੂਨੀਵਰਸਿਟੀ ਨੇ ਕੀਤੀ ਵੱਡੀ ਖੋਜ, ਵਿਦੇਸ਼ 'ਚ ਬਣਿਆ ਚਰਚਾ ਦਾ ਵਿਸ਼ਾ

ਸਿੱਖਿਆ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ਤੈਦ

ਰਾਜੇਸ਼ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਸਿੱਖਿਆ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦਾ ਮਾਹੌਲ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਜਿਲੇ ਅੰਮ੍ਰਿਤਸਰ ਦੇ ਕੁਝ ਪ੍ਰਾਈਵੇਟ ਸਕੂਲਾਂ ਨੂੰ ਧਮਕੀ ਭਰਿਆ ਈਮੇਲ ਆਇਆ ਸੀ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਮੁਸਤੈਦੀ ਦਿਖਾਉਂਦਿਆਂ ਹੋਇਆਂ ਸਕੂਲਾਂ ਦੀ ਜਾਂਚ ਕਰਵਾਈ ਗਈ ਅਤੇ ਈਮੇਲ ਝੂਠਾ ਸਾਬਿਤ ਹੋਇਆ। ਫਿਲਹਾਲ ਪੁਲਸ ਪ੍ਰਸ਼ਾਸਨ ਵੀ ਮੁਸਤੇਦੀ ਨਾਲ ਕੰਮ ਕਰ ਰਿਹਾ ਹੈ ਅਤੇ ਝੂਠਾ ਈਮੇਲ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਜਾਂਚ ਲਈ ਭਾਲ ਕੀਤੀ ਜਾ ਰਹੀ ਹੈ।

 

 

 


author

Shivani Bassan

Content Editor

Related News