ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਨਾਲ ਸਬੰਧਤ ਗ੍ਰਿਫ਼ਤਾਰ 2 ਨੌਜਵਾਨਾਂ ਦੇ ਪਿੰਡ ਪਹੁੰਚਣ ਦੀ ਬੱਝੀ ਆਸ
Friday, Feb 19, 2021 - 04:29 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਘੋਲ ਦੌਰਾਨ ਬੀਤੀ 28 ਜਨਵਰੀ ਨੂੰ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਦੋ ਨੌਜਵਾਨਾਂ ਦੀ ਜ਼ਮਾਨਤ ਹੋਣ ਉਪਰੰਤ ਕੱਲ੍ਹ ਪਿੰਡ ਪਹੁੰਚਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਹੁਸੈਨਪੁਰ ਦੇ ਨੌਜਵਾਨ ਕਿਸਾਨ ਗੁਰਦਿਆਲ ਸਿੰਘ ਪੁੱਤਰ ਤਾਰਾ ਸਿੰਘ ਅਤੇ ਬੁੱਢੀ ਪਿੰਡ ਨਾਲ ਸਬੰਧਤ ਬਲਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਅਮਰੀਕ ਸਿੰਘ ਨੂੰ ਦਿੱਲੀ ਪੁਲਸ ਨੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਵਾਪਰੇ ਲਾਲ ਕਿਲੇ੍ਹ ਦੇ ਘਟਨਾਕ੍ਰਮ ਉਪਰੰਤ 28 ਜਨਵਰੀ ਨੂੰ ਗਿ੍ਰਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲ ’ਚੋਂ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਲਾਸ਼ ਬਰਾਮਦ
ਉਕਤ ਨੌਜਵਾਨ ਕਿਸਾਨਾਂ ਦੀ ਰਿਹਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਥਕ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ, ਗੁਰਦਿਆਲ ਸਿੰਘ ਦੀ ਮਾਤਾ ਗੁਰਮੀਤ ਕੌਰ ਅਤੇ ਪਤਨੀ ਕਮਲਜੀਤ ਕੌਰ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਕਤ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੇ ਕੇਸ ਲੜ ਰਹੇ ਵਕੀਲਾਂ ਨੇ ਦੱਸਿਆ ਕਿ ਉਕਤ ਨੌਜਵਾਨਾਂ ਦੀ ਜ਼ਮਾਨਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ
ਪਰਿਵਾਰਕ ਮੈਂਬਰਾਂ ਨੇ ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਿਚ ਆਪਸ ਵਿੱਚ ਨਜ਼ਦੀਕੀ ਰਿਸ਼ਤੇਦਾਰ ਲਗਦੇ ਗੁਰਦਿਆਲ ਸਿੰਘ ਅਤੇ ਬਲਵਿੰਦਰ ਸਿੰਘ ਬੀਤੀ 21 ਜਨਵਰੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਹੋਰਨਾਂ ਕਿਸਾਨਾਂ ਨਾਲ ਦਿੱਲੀ ਕਿਸਾਨ ਅੰਦੋਲਨ ਵਿੱਚ ਭਾਗ ਲੈਣ ਲਈ ਗਏ ਸਨ ਕਿ 26 ਜਨਵਰੀ ਦੀ ਟਰੈਕਟਰ ਪਰੇਡ ਉਪਰੰਤ 28 ਜਨਵਰੀ ਨੂੰ ਦਿੱਲੀ ਪੁਲਸ ਵੱਲੋਂ ਵੱ ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਇਸ ਦੇ ਬਾਅਦ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਰਿਹਾਈ ਲਈ ਜੱਦੋ ਜਹਿਦ ਕਰਦਿਆਂ ਉਕਤ ਨੌਜਵਾਨਾਂ ਦੀ ਜ਼ਮਾਨਤ ਕਰਵਾ ਦਿੱਤੀ ਹੈ। ਇਸ ਮੌਕੇ ਪੰਥਕ ਆਗੂ ਮਾਸਟਰ ਕੁਲਦੀਪ ਸਿੰਘ ਮਸੀਤੀ ਨੇ ਦੱਸਿਆ ਕਿ ਨੌਜਵਾਨਾਂ ਦਾ ਘਰੋ-ਘਰੀਂ ਪਹੁੰਚਣ ’ਤੇ ਪੰਥਕ ਜਥੇਬੰਦੀਆਂ ਵੱਲੋਂ ਸਵਾਗਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕਪੂਰਥਲਾ ਦੇ ਇਤਿਹਾਸਕ ਸ਼ਾਲੀਮਾਰ ਬਾਗ ’ਚੋਂ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮਿਲੀ ਲਾਸ਼
ਉਨ੍ਹਾਂ ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਉਕਤ ਨੌਜਵਾਨਾਂ ਦੀ ਰਿਹਾਈ ਲਈ ਅਹਿਮ ਰੋਲ ਅਦਾ ਕੀਤਾ। ਇਸ ਮੌਕੇ ਮਾਸਟਰ ਕੁਲਦੀਪ ਸਿੰਘ ਮਸੀਤੀ ਤੋਂ ਇਲਾਵਾ ਸੁਖਵਿੰਦਰ ਸਿੰਘ ਹੁਸੈਨਪੁਰ,ਭਾਈ ਸੁਰਿੰਦਰ ਸਿੰਘ ਤੇ ਹੋਰਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਤੋਂ ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਤਾਂ ਜੋ ਪਿਛਲੇ ਲੰਬੇ ਸਮੇਂ ਤੋਂ ਵੱਖ- ਵੱਖ ਬਾਰਡਰਾਂ ’ਤੇ ਅੰਦੋਲਨ ਕਰ ਰਹੇ ਕਿਸਾਨ ਆਪਣੇ ਘਰਾਂ ਨੂੰ ਸੁੱਖੀ-ਸਾਂਦੀ ਵਾਪਸ ਪਰਤ ਸਕਣ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ