ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹੁਸ਼ਿਆਰਪੁਰ ਦੇ ਦੋ ਨੌਜਵਾਨ ਤਿਹਾੜ ਜੇਲ੍ਹ ਵਿਚੋਂ ਰਿਹਾਅ

Saturday, Feb 20, 2021 - 06:34 PM (IST)

ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹੁਸ਼ਿਆਰਪੁਰ ਦੇ ਦੋ ਨੌਜਵਾਨ ਤਿਹਾੜ ਜੇਲ੍ਹ ਵਿਚੋਂ ਰਿਹਾਅ

ਹੁਸ਼ਿਆਰਪੁਰ ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਉਪਰੰਤ ਬੀਤੀ 28 ਜਨਵਰੀ ਤੋਂ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਹੁਸੈਨਪੁਰ ਅਤੇ ਬੁੱਢੀ ਪਿੰਡ ਦੇ ਨੌਜਵਾਨ ਗੁਰਦਿਆਲ ਸਿੰਘ ਅਤੇ ਬਲਵਿੰਦਰ ਸਿੰਘ  ਬੀਤੀ ਰਾਤ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ ਹਨ। 

ਇਹ ਵੀ ਪੜ੍ਹੋ : ਦਸੂਹਾ ਤੋਂ ਵੱਡੀ ਖ਼ਬਰ: ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਤੋਂ ਦੁਖੀ ਪਿਓ-ਪੁੱਤ ਨੇ ਕੀਤੀ ਖ਼ੁਦਕੁਸ਼ੀ

PunjabKesari

ਉਕਤ ਰਿਹਾਅ ਹੋਏ ਨੌਜਵਾਨ ਕਿਸਾਨਾਂ ਨੂੰ ਲੈਣ ਗਏ ਬਲਵਿੰਦਰ ਸਿੰਘ ਦੇ ਭਰਾ ਰਾਜਿੰਦਰ ਸਿੰਘ ਰਾਜਾ ਅਤੇ ਜਸਕਰਨ ਸਿੰਘ ਨੇ ਦੱਸਿਆ ਕਿ ਬੱਬੂ ਅਤੇ ਗੁਰਦਿਆਲ ਸਿੰਘ ਨੇ ਉਨ੍ਹਾਂ ਨਾਲ ਹੋਈ ਮੁਲਾਕਾਤ ਦੌਰਾਨ ਜੇਲ੍ਹ ਵਿੱਚ ਪੁਲਸ ਵੱਲੋਂ ਉਨ੍ਹਾਂ ਨਾਲ ਕੀਤੇ ਗਏ ਵਤੀਰੇ ਅਤੇ ਹੋਰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 28 ਜਨਵਰੀ ਨੂੰ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਹੋਇਆ ਸੀ, ਜਿੱਥੇ ਪਹਿਲੇ ਤਿੰਨ ਦਿਨ ਉਨ੍ਹਾਂ ਨੂੰ ਕਾਫ਼ੀ ਤੰਗੀ ਦੇ ਝੱਲਣੇ ਪਏ ਪਰ ਉਸ ਉਪਰੰਤ ਸਭ ਠੀਕ ਹੋ ਗਿਆ ਅਤੇ ਪੁਲਸ ਦਾ ਉਨ੍ਹਾਂ ਨਾਲ ਵਰਤਾਰਾ ਠੀਕ ਸੀ। 

ਇਹ ਵੀ ਪੜ੍ਹੋ : ਕਪੂਰਥਲਾ ਦੇ ਇਤਿਹਾਸਕ ਸ਼ਾਲੀਮਾਰ ਬਾਗ ’ਚੋਂ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮਿਲੀ ਲਾਸ਼

PunjabKesari

ਰਿਹਾਅ ਹੋਣ ਉਪਰੰਤ ਬੱਬੂ ਅਤੇ ਗੁਰਦਿਆਲ ਸਿੰਘ ਨੇ ਜਿੱਥੇ ਉਨ੍ਹਾਂ ਦੀ ਜ਼ਮਾਨਤ ਕਰਵਾਉਣ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰਨਾਂ ਸਹਿਯੋਗੀਆਂ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਉਹ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਅਤੇ ਯੋਗਦਾਨ ਦੇਣ ਤੋਂ ਪਿੱਛੇ ਨਹੀਂ ਹਟਣਗੇ, ਬੇਸ਼ੱਕ ਉਨ੍ਹਾਂ ਨੂੰ ਤਕੜਾ ਸੰਘਰਸ਼ ਕਰਨਾ ਪਵੇ ਜੇਕਰ ਲੋੜ ਪਈ ਤਾਂ ਉਹ ਦਿੱਲੀ ਕਿਸਾਨ ਅੰਦੋਲਨ ਵਿਚ ਫਿਰ ਤੋਂ ਭਾਗ ਲੈਣਗੇ। ਉਧਰ ਦੂਜੇ ਪਾਸੇ ਉਕਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ  ਉਕਤ ਨੌਜਵਾਨਾਂ ਦਾ ਘਰੋਂ- ਘਰੀ ਪਹੁੰਚਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ


author

shivani attri

Content Editor

Related News