ਜਲੰਧਰ ਜ਼ਿਲ੍ਹੇ ਨੂੰ ਮਿਲੇ ਨਵੇਂ ਡੀ.ਸੀ., ਵਿਸ਼ੇਸ਼ ਸਾਰੰਗਲ ਗੁਰਦਾਸਪੁਰ ''ਚ ਨਿਭਾਉਣਗੇ ਸੇਵਾਵਾਂ

03/21/2024 5:58:38 PM

ਜਲੰਧਰ/ਗੁਰਦਾਸਪੁਰ (ਵੈੱਬ ਡੈਸਕ, ਜਸਪ੍ਰੀਤ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹਾ ਜਲੰਧਰ ਨੂੰ ਨਵਾਂ ਡਿਪਟੀ ਕਮਿਸ਼ਨਰ ਮਿਲ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁਤਾਬਕ ਭਾਰਤ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ ਜਦਕਿ ਆਈ. ਏ. ਐੱਸ. ਅਧਿਕਾਰੀ ਵਿਸ਼ੇਸ਼ ਸਾਰੰਗਲ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦਾ ਡੀ. ਆਈ. ਜੀ. ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀ. ਆਈ. ਜੀ. ਬਾਰਡਰ ਰੇਂਜ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕਿਸਾਨੀ ਮਸਲੇ 'ਤੇ ਖੁੱਲ੍ਹ ਕੇ ਬੋਲੇ ਸੁਨੀਲ ਜਾਖੜ, ਕਿਹਾ-ਕਿਸਾਨੀ ਮੁੱਦੇ ਨੂੰ ਗੰਭੀਰਤਾ ਨਾਲ ਘੋਖਣਾ ਪਵੇਗਾ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri